Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀ ਦਲ ਨੂੰ ਇੱਕ ਹੋਰ ਝਟਕਾ; ਰਾਮੂਵਾਲੀਆ ਨੇ ਫੜਿਆ ਸਮਾਜਵਾਦੀ ਪਾਰਟੀ ਦਾ ਹੱਥ

ਅਕਾਲੀ ਦਲ ਨੂੰ ਇੱਕ ਹੋਰ ਝਟਕਾ; ਰਾਮੂਵਾਲੀਆ ਨੇ ਫੜਿਆ ਸਮਾਜਵਾਦੀ ਪਾਰਟੀ ਦਾ ਹੱਥ

ਚੰਡੀਗੜ੍ਹ: ਪਿਛਲੇ ਦਿਨੀ ਬਲਵੰਤ ਸਿੰਘ ਰਾਮੂਵਾਲੀਆ ਦੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਦੀ ਖਬਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਸੀ, ਪਰ ਮੀਡੀਆ ਸਾਹਮਣੇ ਆ ਕੇ ਬਲਵੰਤ ਸਿੰਘ ਰਾਮੂਵਾਲੀਆ ਨੇ ਉਸ ਖਬਰ ਦਾ ਖੰਡਨ ਕੀਤਾ ਸੀ।ਪਰ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਜਦੋਂ ਪਿਛਲੇ ਦਿਨੀ ਉਡੀਆਂ ਅਫਵਾਹਾਂ ਸੱਚ ਦਾ ਰੂਪ ਧਾਰਨ ਕਰ ਗਈਆਂ।

ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਸਮਾਜਵਾਦੀ ਪਾਰਟੀ ਦਾ ਹਿੱਸਾ ਬਣਦੇ ਹੋਏ ਯੂ.ਪੀ ਦੀ ਅਖਿਲੇਸ਼ ਯਾਦਵ ਸਰਕਾਰ ਵਿੱਚ ਕੈਬਿਨਟ ਮੰਤਰੀ ਵਜੋਂ ਸੌਂਹ ਚੁੱਕੀ ਗਈ
ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਸਮਾਜਵਾਦੀ ਪਾਰਟੀ ਦਾ ਹਿੱਸਾ ਬਣਦੇ ਹੋਏ ਯੂ.ਪੀ ਦੀ ਅਖਿਲੇਸ਼ ਯਾਦਵ ਸਰਕਾਰ ਵਿੱਚ ਕੈਬਿਨਟ ਮੰਤਰੀ ਵਜੋਂ ਸੌਂਹ ਚੁੱਕੀ ਗਈ

ਅੱਜ ਸਵੇਰੇ ਲੱਖਨਊ ਵਿਖੇ ਹੋਏ ਇੱਕ ਸਮਾਗਮ ਵਿੱਚ ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਸਮਾਜਵਾਦੀ ਪਾਰਟੀ ਦਾ ਹਿੱਸਾ ਬਣਦੇ ਹੋਏ ਯੂ.ਪੀ ਦੀ ਅਖਿਲੇਸ਼ ਯਾਦਵ ਸਰਕਾਰ ਵਿੱਚ ਕੈਬਿਨਟ ਮੰਤਰੀ ਵਜੋਂ ਸੌਂਹ ਚੁੱਕੀ ਗਈ।
ਇਸ ਤੋਂ ਪਹਿਲਾਂ ਰਾਮੂਵਾਲੀਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉੱਪ ਪ੍ਰਧਾਨ ਸਨ।
ਬਲਵੰਤ ਸਿੰਘ ਰਾਮੂਵਾਲੀਆ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਰੀਦਕੋਟ ਅਤੇ ਸੰਗਰੂਰ ਤੋਂ ਦੋ ਵਾਰ ਮੈਂਬਰ ਪਾਰਲੀਮੈਂਟ ਚੁਣੇ ਜਾ ਚੁੱਕੇ ਹਨ।ਬਲਵੰਤ ਸਿੰਘ ਰਾਮੂਵਾਲੀਆ ਐਚ.ਡੀ ਦੇਵਗੌੜਾ ਦੀ ਸਰਕਾਰ ਵਿੱਚ ਕੇਂਦਰੀ ਮੰਤਰੀ ਵੀ ਰਹਿ ਚੁੱਕੇ ਹਨ।
ਰਾਮੂਵਾਲੀਆ ਵੱਲੋਂ ਸਮੇ ਸਮੇ ਤੇ ਪਾਰਟੀਆਂ ਬਦਲੀਆਂ ਜਾਂਦੀਆਂ ਰਹੀਆਂ ਹਨ।ਰਾਮੂਵਾਲੀਆਂ ਵੱਲੋਂ 2011 ਵਿੱਚ ਆਪਣੀ ਲੋਕ ਭਲਾਈ ਪਾਰਟੀ ਦਾ ਰਲੇਵਾਂ ਅਕਾਲੀ ਦਲ ਵਿੱਚ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ 2012 ਦੀਆਂ ਚੌਣਾਂ ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਹਲਕੇ ਤੋਂ ਲੜੇ ਸਨ। ਪਰ ਇਨ੍ਹਾਂ ਚੌਣਾਂ ਵਿੱਚ ਰਾਮੂਵਾਲੀਆ ਨੂੰ ਕਾਂਗ੍ਰੇਸ ਦੇ ਬਲਵੀਰ ਸਿੰਘ ਸਿੱਧੂ ਕੋਲੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਰਾਮੂਵਾਲੀਆ ਨੇ ਆਪਣੇ ਰਾਜਨੀਤਿਕ ਜੀਵਨ ਦੀ ਸ਼ੁਰੂਆਤ 1963 ਵਿੱਚ ਐਸ.ਐਫ.ਆਈ ਦੇ ਜਨਰਲ ਸਕੱਤਰ ਦੇ ਤੌਰ ਤੇ ਕੀਤੀ ਸੀ।ਉਸ ਤੋਂ ਬਾਅਦ ਰਾਮੂਵਾਲੀਆ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਹਿੱਸਾ ਬਣੇ ਤੇ 1968-72 ਤੱਕ ਇਸ ਪਾਰਟੀ ਦੇ ਪ੍ਰਧਾਨ ਰਹੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: