Site icon Sikh Siyasat News

ਅਮਰੀਕਾ ਦੇ ਸਿੱਖਾਂ ਕਰਨਗੇ ਟਾਈਟਲਰ ਵਿਰੁਧ ਅਪੀਲ

ਚੰਡੀਗੜ੍ਹ, 28 ਅਪ੍ਰੈਲ, 2010 : ਸਿੱਖਾਂ ਦੇ ਹੱਕਾਂ ਲਈ ਲੜਨ ਵਾਲੀ ਨੀਊਯਾਰਕ ਦੀ ਜਥੇਬੰਦੀ ਸਿੱਖਜ਼ ਫ਼ਾਰ ਜਸਟਿਸ ਨੇ ਦੋਸ਼ ਲਾਇਆ ਹੈ ਕਿ ਜਗਦੀਸ਼ ਟਾਈਟਲਰ ਦੇ ਮਾਮਲੇ ਵਿਚ ਸੀ.ਬੀ.ਆਈ ਨੇ ਗਵਾਹਾਂ ਦੇ ਬਿਆਨਾਂ ਨੂੰ ਅਣਦੇਖਿਆ ਕੀਤਾ ਜਥੇਬੰਦੀ ਨੇ ਕਿਹਾ ਕਿ ਅਮਰੀਕਾ ਵਿਚ ਕਈ ਅਜਿਹੇ ਗਵਾਹ ਮੌਜੂਦ ਹਨ ਜਿਨ੍ਹਾਂ ਨੇ ਜਗਦੀਸ਼ ਟਾਈਟਲਰ ਨੂੰ ਕਾਤਲ ਭੀੜਾਂ ਦੀ ਅਗਵਾਈ ਕਰਦੇ ਵੇਖਿਆ ਸਿੱਖਜ਼ ਫ਼ਾਰ ਜਸਟਿਸ ਹੁਣ ਟਾਈਟਲਰ ਸਬੰਧੀ ਫ਼ੈਸਲੇ ਨੂੰ ਉਨ੍ਹਾਂ ਗਵਾਹਾਂ ਦੇ ਆਧਾਰਤੇ ਚੁਨੌਤੀ ਦੇਣ ਦੀ ਤਿਆਰੀ ਕਰ ਰਹੀ ਹੈ, ਜਿਨ੍ਹਾਂ ਨੂੰ ਹਾਲੇ ਤਕ ਸੁਣਿਆ ਨਹੀਂ ਗਿਆ ਸਿੱਖਜ਼ ਫ਼ਾਰ ਜਸਟਿਸ ਦੇ ਵਕੀਲ . ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਸੀ.ਬੀ.ਆਈ ਨੂੰ ਵਾਪਸ ਕੇ ਇਨ੍ਹਾਂ ਗਵਾਹਾਂ ਨੂੰ ਸੁਣਨਾ ਚਾਹੀਦਾ ਹੈ ਰੇਸ਼ਮ ਸਿੰਘ ਜਿਸ ਨੇ ਦਾਅਵਾ ਕੀਤਾ ਕਿ ਉਸ ਨੇ ਟਾਈਟਲਰ ਨੂੰ ਕਾਤਲ ਭੀੜਾਂ ਦੀ ਅਗਵਾਈ ਕਰਦੇ ਵੇਖਿਆ, ਨੇ ਕਿਹਾ ਕਿ ਜਦੋਂ ਸੀ.ਬੀ.ਆਈ. ਟੀਮ ਸਾਨਫ਼ਰਾਂਸਿਸਕੋ ਆਈ ਸੀ ਤਾਂ ਉਸ ਨੇ ਉਨ੍ਹਾਂ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿਤਾ . ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਗਵਾਹ ਜਸਬੀਰ ਸਿੰਘ ਇਸ ਫ਼ੈਸਲੇ ਤੋਂ ਨਿਰਾਸ਼ ਹੈ ਉਸ ਨੇ ਦੋਸ਼ ਲਾਇਆ ਕਿ ਸੀ.ਬੀ.ਆਈ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ ਆਉਂਦੇ ਦਿਨਾਂ ਵਿਚ ਜਸਬੀਰ ਸਿੰਘ ਇਸ ਮਾਮਲੇ ਵਿਚ ਅਪੀਲ ਦਾਇਰ ਕਰੇਗਾ ਤੇ ਜੇ ਲੋੜ ਪਈ ਤਾਂ ਭਾਰਤ ਕੇ ਗਵਾਹੀ ਦਵੇਗਾ ਜਸਬੀਰ ਸਿੰਘ ਨੇ ਕਿਹਾ, ‘‘ਮੈਂ ਇਨਸਾਫ਼ ਪ੍ਰਾਪਤ ਕਰਨ ਲਈ ਕਿਤੇ ਵੀ ਜਾਵਾਂਗਾ ਪਰ ਮੈਨੂੰ ਸੁਰੱਖਿਆ ਮਿਲਣੀ ਚਾਹੀਦੀ ਹੈ’’ ਇਸ ਦੌਰਾਨ ਕੈਨੇਡਾ ਦੇ ਸਿੱਖਾਂ ਨੇ ਵੀ ਜਗਦੀਸ਼ ਟਾਈਟਲਰ ਸਬੰਧੀ ਫ਼ੈਸਲੇਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ ਵਰਲਡ ਸਿੱਖ ਆਰਗਨਾਈਜੇਸ਼ਨ ਆਫ਼ ਕੈਨੇਡਾ ਨੇ ਫ਼ੈਸਲੇਤੇ ਨਿਰਾਸ਼ਾ ਦਾ ਪ੍ਰਗਟਾਵਾ ਕਰਦਿਆਂ ਕਿ ਭਾਰਤ ਦਾ ਕਾਨੂੰਨ ਇਕ ਵਾਰ ਫਿਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਿਚ ਨਾਕਾਮ ਰਿਹਾ 1993 ਵਿਚ ਜੈਨ ਅਗਰਵਾਲ ਕਮੇਟੀ ਨੇ ਸੱਭ ਤੋਂ ਪਹਿਲਾਂ ਜਗਦੀਸ਼ ਟਾਈਟਲਰ ਵਿਰੁਧ ਮੁਕੱਦਮਾ ਚਲਾਉਣ ਦੀ ਸਿਫ਼ਾਰਸ਼ ਕੀਤੀ ਸੀ ਇਸ ਤਰ੍ਹਾਂ ਦੀ ਸਿਫ਼ਾਰਸ਼ ਨਰੂਲਾ ਕਮਿਸ਼ਨ ਵਲੋਂ ਕੀਤੀ ਗਈ ਸੀ ਸਿੱਖਾਂ ਨੇ ਦੋਸ਼ ਲਾਇਆ ਕਿ ਭਾਰਤੀ ਨਿਆਂਪਾਲਿਕਾ ਦੋਸ਼ੀਆਂ ਦਾ ਪੱਖ ਪੂਰ ਰਹੀ ਹੈ ਕਿਉਂਕਿ ਉਹ ਸੱਤਾਧਾਰੀ ਕਾਂਗਰਸ ਦੇ ਸੀਨੀਅਰ ਆਗੂ ਹਨ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੇ 25 ਅਪ੍ਰੈਲ ਨੂੰ ਨੀਊਯਾਰਕ ਟਾਈਮਜ਼ ਵਿਚ ਪੋਲਗਰੀਨ ਦੇ ਲਿਖੇ ਉਸ ਲੇਖ ਦੀ ਪੁਸ਼ਟੀ ਕਰ ਦਿਤੀ ਜਿਸ ਵਿਚ ਕਿਹਾ ਗਿਆ ਸੀ ਕਿ ਇਨਸਾਫ਼ ਦਾ ਦਰ ਬੰਦ ਹੋਣ ਵਿਚ ਕੁੱਝ ਹੀ ਪਲ ਬਾਕੀ ਹਨ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਦੇ ਸਲਾਹਕਾਰ ਗਿਆਨ ਸਿੰਘ ਸੰਧੂ ਨੇ ਕਿਹਾ ਕਿ ਇਸ ਫ਼ੈਸਲੇ ਤੋਂ ਪਤਾ ਲਗਦਾ ਹੈ ਕਿ ਭਾਰਤੀ ਨਿਆਂਪਾਲਿਕਾ ਘੱਟਗਿਣਤੀਆਂ ਦੇ ਹੱਕਾਂ ਦੀ ਰਾਖੀ ਨਹੀਂ ਕਰਦੀ 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version