Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੰਮ੍ਰਿਤਸਰ ਐਲਾਨਨਾਮੇ ਦੇ ਮਾਮਲੇ ਵਿਚ ਕੈਪਟਨ ਅਮਰਿੰਦਰ ਉੱਤੇ ਮਾਨ ਨੇ ਉਠਾਏ ਸਵਾਲ

ਅੰਮ੍ਰਿਤਸਰ ਐਲਾਨਨਾਮੇ ਦੇ ਮਾਮਲੇ ਵਿਚ ਕੈਪਟਨ ਅਮਰਿੰਦਰ ਉੱਤੇ ਮਾਨ ਨੇ ਉਠਾਏ ਸਵਾਲ

ਅੰਮ੍ਰਿਤਸਰ (10 ਜੁਲਾਈ, 2015): ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਖਾਲਿਸਤਾਨ ਦੇ ਮੁੱਦੇ ‘ਤੇ ਚੱਲ ਰਹੀ ਸ਼ਬਦ ਜੰਗ ਵਿਚ ਦਖਲ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤਿੱਖੇ ਸਵਾਲ ਕੀਤੇ ਹਨ। ਸ: ਮਾਨ ਨੇ ਕਿਹਾ ਕਿ 1994 ਵਿੱਚ ਹੋਏ ਅੰਮ੍ਰਿਤਸਰ ਐਲਾਨਨਾਮੇ ‘ਤੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਰਜੀਤ ਸਿੰਘ ਬਰਨਾਲਾ ਨੇ ਦਸਤਖਤ ਕੀਤੇ ਸਨ ਪਰ ਬਾਅਦ ਵਿਚ ਉਹ ਤਤਕਾਲੀ ਭਾਰਤੀ ਘਰੇਲੂ ਮੰਤਰੀ ਦੇ ਦਬਾਅ ਹੇਠ ਐਲਾਨਨਾਮੇ ਤੋਂ ਪਿੱਛੇ ਹਟ ਗਏ।

ਉਨ੍ਹਾਂ ਦਾ ਇਹ ਬਿਆਨ ਉਸ ਸਮੇਂ ਆਇਆ ਜਦ ਖਾਲਿਸਤਾਨ ਦੇ ਮੁੱਦੇ ‘ਤੇ ਬਾਦਲ ਦਲ ਅਤੇ ਕੈਪਟਨ ਅੰਮਰਿੰਦਰ ਸਿੰਘ ਵਿਚਕਾਰ ਇੱਕ ਦੂਜੇ ‘ਤੇ ਤੋਹਮਤਾਂ ਲਾਈਆਂ ਜਾ ਰਹੀਆਂ ਹਨ। ਪੰਜਾਬ ਭਰ ਵਿੱਚ ਰੈਲ਼ੀਆਂ ਕਰ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੱਖ ਮੰਤਰੀ ਪਰਕਾਸ਼ ਸਿੰਘ ਬਾਦਲ ਉੱਤੇ ਮੁੜ “ਪੰਥ ਏਜ਼ੰਡਾ” ਊਭਾਰ ਕੇ ਸਿਆਸਤ ਕਰਨ ਦਾ ਦੋਸ਼ ਲਾਇਆ ਹੈ। ਜਦਕਿ ਇਸਦੇ ਜਵਾਬ ਵਿੱਚ ਬਾਦਲ ਦਲ ਨੇ 1994 ਵਿੱਚ ਅੰਮ੍ਰਿਤਸਰ ਐਲਾਨਨਾਮੇ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਦਸਤਕਤਾ ਨੂੰ ਲੈ ਕੇ ਘੇਰਨ ਦੀ ਕੋਸ਼ਿਸ਼ ਕੀਤੀ।

Simranjeet Singh Mann (C) with Dhian Singh Mand (L) and othersਬਾਦਲ ਦਲ ਵੱਲੋਂ ਕੈਪਟਨ ਅਮਰਿੰਦਰ ਸਿੰਘ ‘ਤੇ ਅੰਮ੍ਰਿਤਾਸਰ ਐਲਾਨਨਾਮੇ ‘ਤੇ ਕੀਤੇ ਦਸਤਖਤਾਂ ਨੂੰ ਲੈ ਕੇ ਕੀਤੇ ਹਮਲੇ ਦਾ ਬਚਾਅ ਕਰਦਿਆਂ ਕੈਪਟਨ ਨੇ ਕਿਹਾ ਕਿ ਅੰਮ੍ਰਿਤਸਰ ਐਲਾਨਨਾਮੇ ਵਿੱਚ “ਖਾਲਿਸਤਾਨ” ਦੀ ਪ੍ਰਾਪਤੀ ਬਾਰੇ ਕੋਈ ਜ਼ਿਕਰ ਨਹੀ।

ਅੰਮ੍ਰਿਤਸਰ ਵਿੱਚ ਪੱਤਰਕਾਰ ਮਿਲਣੀ ਵਿੱਚ ਗੱਲ ਕਰਦਿਆਂ ਸ੍ਰ. ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਰਜੀਤ ਸਿੰਘ ਬਰਨਾਲਾ ਅੰਮ੍ਰਿਤਸਰ ਐਲਾਨਨਾਮੇ ਉੱਤੇ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਦਸਤਖਤ ਕਰਨ ਤੋਂ ਬਾਅਦ ਤਤਕਾਲੀ ਭਾਰਤੀ ਘਰੇਲੂ ਮੰਤਰੀ ਵੱਲੋਂ ਫੋਨ ‘ਤੇ ਦਬਾਅ ਪਾਉਣ ਤੋਂ ਬਾਅਦ ਭੱਜ ਗਏ ਸਨ। ਸ: ਮਾਨ ਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਵੀ ਪਿੱਛੇ ਹਟਣ ਨੂੰ ਕਿਹਾ ਸੀ।

ਉਨ੍ਹਾਂ ਕਿਹਾ ਕਿ ਅੱਜ ਕੈਪਟਨ ਕਹਿ ਰਹੇ ਹਨ ਕਿ ਅੰਮ੍ਰਿਤਸਰ ਐਲਾਨਨਾਮੇ ਵਿੱਚ ਖਾਲਿਸਤਾਨ ਦਾ ਕੋਈ ਜ਼ਿਕਰ ਨਹੀ ਹੈ ਤਾਂ ਉਹ ਇਹ ਦੱਸਣ ਕਿ ਜੇਕਰ ਐਲਾਨਨਾਮੇ ਵਿੱਚ ਖਾਲਿਸਤਾਨ ਦਾ ਕੋਈ ਜ਼ਿਕਰ ਨਹੀਂ ਸੀ ਜਾਂ ਸਿੱਖਾਂ ਦੇ ਭਾਰਤ ਤੋਂ ਵੱਖ ਦੀ ਗੱਲ ਨਹੀਂ ਸੀ ਤਾਂ ਉਹ ਇਸ ਤੋਂ ਕਿਉਂ ਭੱਜ ਗਏ ਸਨ?

ਉਨਾਂ੍ਹ ਨੇ ਇਹ ਵੀ ਕਿਹਾ ਕਿ ਜਦ ਭਾਰਤੀ ਸੰਵਿਧਾਨ ਨੂੰ ਲਾਗੂ ਕਰਨ ਦੀ ਗੱਲ ਹੋ ਰਹੀ ਤਾਂ ਸਿੱਖਾਂ ਦੇ ਦੋ ਨੁਮਾਂਇਦਿਆਂ ਭੁਪਿੰਦਰ ਸਿੰਘ ਮਾਨ ਅਤੇ ਸ੍ਰ. ਹੁਕਮ ਸਿੰਘ ਨੇ ਦਸਤਖਤ ਨਹੀਂ ਕੀਤੇ ਸਨ। ਇਸ ਕਰਕੇ ਸਿੱਖ ਕੌਮ ਨੇ ਕਦੇ ਭਾਰਤੀ ਸੰਵਿਧਾਨ ਨੂੰ ਪ੍ਰਵਾਨ ਹੀ ਨਹੀਂ ਕੀਤਾ।

ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਬਾਰੇ ਗੱਲ ਕਰਦਿਆਂ ਉਨਾਂ ਕਿਹਾ ਕਿ ਵੱਖਰੇ ਸੱਿਖ ਰਾਜ ਦੀ ਮੰਗ ਲਈ ਸੰਯੁਕਤ ਰਾਸ਼ਟਰ ਨੂੰ ਦੱਿਤੇ ਯਾਦ ਪੱਤਰ ‘ਤੇ ਸ: ਬਾਦਲ ਨੇ ਦਸਤਖਤ ਕੀਤੇ ਸਨ।

ਉਨ੍ਹਾਂ ਕਿਹਾ ਕਿ ਇਹ ਮੌਕਾ ਪ੍ਰਸਤ ਆਗੂ ਅੱਜ ਆਪਣੇ ਐਲਾਨਾਂ ਤੋਂ ਭੱਜ ਚੁੱਕੇ ਹਨ ਤੇ ਸਿੱਖਾਂ ਨੂੰ ਇਨ੍ਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: