Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੰਮ੍ਰਿਤਸਰ ਦੇ ਸਵਾਗਤੀ ਗੇਟ ਨੇੜੇ ਖੁੱਲੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਨੇ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ

ਅੰਮ੍ਰਿਤਸਰ ਦੇ ਸਵਾਗਤੀ ਗੇਟ ਨੇੜੇ ਖੁੱਲੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਨੇ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ

ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਵਲੋਂ ਅੰਮ੍ਰਿਤਸਰ-ਜਲੰਧਰ ਹਾਈਵੇ ਸਥਿਤ ਸਵਾਗਤੀ ਗੇਟ ਦੇ ਬਿਲਕੁਲ ਨੇੜੇ ਖੁੱਲ੍ਹੇ ਇਕ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਅੱਜ (9 ਦਸੰਬਰ) ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਕੇ ਮੰਗ ਕੀਤੀ ਗਈ ਕਿ ਛੇਤੀ ਹੀ ਉਸ ਠੇਕੇ ਨੂੰ ਬੰਦ ਕਰਵਾਇਆ ਜਾਵੇ ਕਿਉਂਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਇਸ ਨਾਲ ਠੇਸ ਪੁੱਜ ਰਹੀ ਹੈ ਅਤੇ ਦਰਬਾਰ ਸਾਹਿਬ ਦੇ ਦਰਸ਼ਨ ਨੂੰ ਆਉਣ ਵਾਲੀਆਂ ਸੰਗਤਾਂ ਨੂੰ ਸਵਾਗਤੀ ਗੇਟ ਤੋਂ ਪਹਿਲਾਂ ਹੀ ਸ਼ਰਾਬ ਦਾ ਠੇਕਾ ਨਜ਼ਰ ਆਉਂਦਾ ਹੈ।

ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂ

ਸਿੱਖ ਜਥੇਬੰਦੀਆਂ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਜਥਾ ਸਿਰਲੱਥ ਖ਼ਾਲਸਾ, ਇੰਟਰਨੈਸ਼ਨਲ ਸਿੱਖ ਫ਼ੈਡਰੇਸ਼ਨ, ਦਮਦਮੀ ਟਕਸਾਲ ਗੱਤਕਾ ਅਖਾੜਾ, ਸਿੱਖ ਯੂਥ ਪ੍ਰਚਾਰਕ ਜਥਾ ਸਮੇਤ ਸਿੱਖ ਸੰਗਤਾਂ ਅਤੇ ਫਤਿਹ ਵਰਲਡ ਸਕੂਲ ਵਲੋਂ ਅੱਜ (9 ਦਸੰਬਰ) ਸਵਾਗਤੀ ਗੇਟ ਨੇੜੇ ਖੁੱਲ੍ਹੇ ਠੇਕੇ ਨੂੰ ਬੰਦ ਕਰਵਾਉਣ ਲਈ ਮੰਗ ਪੱਤਰ ਸੋਂਪਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਸੁਖਜੀਤ ਸਿੰਘ ਖੋਸੇ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਪਰਮਜੀਤ ਸਿੰਘ ਅਕਾਲੀ ਅਤੇ ਭਾਈ ਦਿਲਬਾਗ ਸਿੰਘ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਅੰਮ੍ਰਿਤਸਰ ਸ਼ਹਿਰ ‘ਚ ਸਿੱਖਾਂ ਦਾ ਕੇਂਦਰੀ ਧਾਰਮਿਕ ਅਸਥਾਨ ਦਰਬਾਰ ਸਾਹਿਬ ਮੌਜੂਦ ਹੈ। ਪਰ ਪਿਛਲੇ ਕੁਝ ਸਮੇਂ ਤੋਂ ਉਸ ਸਵਾਗਤੀ ਗੇਟ ‘ਚੋਂ ਦਾਖਲ ਹੋਣ ਤੋਂ ਪਹਿਲਾਂ ਹੀ ਇਕ ਸ਼ਰਾਬ ਦਾ ਠੇਕਾ ਖੋਲ੍ਹ ਦਿੱਤਾ ਗਿਆ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਲੋਂ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਕੌਮੀ ਮੁੱਖ ਮਾਰਗਾਂ ਉਤੇ ਜੋ ਵੀ ਸ਼ਰਾਬ ਦੇ ਠੇਕੇ ਹਨ, ਉਨ੍ਹਾਂ ਨੂੰ ਮੁੱਖ ਸੜਕਾਂ ਤੋਂ ਹਟਾ ਕੇ 500 ਮੀਟਰ ਦੂਰ ਕਿਸੇ ਹੋਰ ਪਾਸੇ ਲਿਜਾਇਆ ਜਾਵੇ। ਪਰ ਸ਼ਰਾਬ ਦੇ ਠੇਕੇਦਾਰਾਂ ਵਲੋਂ ਹਾਈਕੋਰਟ ਦੇ ਹੁਕਮਾਂ ਅਤੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਠੇਕੇ ਦੇ ਬਿਲਕੁਲ ਕੋਲ 100 ਮੀਟਰ ਦੀ ਦੂਰੀ ‘ਤੇ ਇਕ ਫ਼ਤਿਹ ਵਰਲਡ ਨਾਮ ਦਾ ਸਕੂਲ ਵੀ ਖੁੱਲ੍ਹਾ ਹੋਇਆ ਹੈ ਜਿਸ ਦੇ ਵਿਦਿਆਰਥੀ ਜਦੋਂ ਛੁੱਟੀ ਵੇਲੇ ਇਸ ਠੇਕੇ ਦੇ ਨੇੜੇ ਤੋਂ ਲੰਘਦੇ ਹਨ ਤਾਂ ਉਨ੍ਹਾਂ ਬੱਚਿਆਂ ‘ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।

ਇਸ ਲਈ ਜਥੇਬੰਦੀਆਂ ਵਲੋਂ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਇਸ ਠੇਕੇ ਨੂੰ ਉਥੋਂ ਤੁਰੰਤ ਹਟਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਨੇ ਆਪਣੇ ਤੌਰ ‘ਤੇ ਠੇਕੇ ਦੇ ਮਾਲਕ ਜਤਿੰਦਰ ਸਿੰਘ ਰਿੰਕੂ ਅਤੇ ਜਗਰੂਪ ਸਿੰਘ ਠੇਕੇਦਾਰ ਨਾਲ 17 ਨਵੰਬਰ 2017 ਨੂੰ ਇਸ ਠੇਕੇ ਨੂੰ ਹਟਾਏ ਜਾਣ ਦੀ ਮੰਗ ਕੀਤੀ ਸੀ ਜਿਸ ਤੇ ਠੇਕੇਦਾਰਾਂ ਨੇ ਠੇਕਾ ਇਥੋਂ ਬਦਲਣ ਦੀ ਸਾਡੇ ਨਾਲ ਸਹਿਮਤੀ ਪ੍ਰਗਟਾਈ ਸੀ ਤੇ ਇਕ ਹਫ਼ਤੇ ਦਾ ਸਮਾਂ ਮੰਗਿਆ ਸੀ। ਪਰ ਅੱਜ 9 ਦਸੰਬਰ 2017 ਤਕ ਵੀ ਇਹ ਠੇਕਾ ਜਿਉਂ ਦਾ ਤਿਉਂ ਉਥੇ ਮੌਜੂਦ ਹੈ। ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਮੰਗ ਪੱਤਰ ਵਿੱਚ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਗਈ ਕਿ ਇਸ ਠੇਕੇ ਨੂੰ ਇਕ ਹਫ਼ਤੇ ਤਕ ਇਥੋਂ ਹਟਾਇਆ ਜਾਵੇ, ਨਹੀਂ ਸਿੱਖ ਜਥੇਬਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸ ਸਬੰਧੀ ਅਗਲਾ ਪ੍ਰੋਗਰਾਮ ਉਲੀਕਣਗੀਆਂ। ਇਸ ਮੌਕੇ ਭਾਈ ਸਿਮਰਨਜੀਤ ਸਿੰਘ ਸੰਘਾ, ਹਰਪਤ ਸਿੰਘ ਟੋਨੀ, ਬਲਜਿੰਦਰ ਸਿੰਘ, ਸੂਰਜ ਸਿੰਘ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ, ਹਰਦੀਪ ਸਿੰਘ, ਸੁਰਿੰਦਰ ਸਿੰਘ , ਜਗਪਾਲ ਸਿੰਘ ਆਦਿ ਵੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਨੇ ਇਕ ਲਿਖਤੀ ਬਿਆਨ ਵਿੱਚ ਦੱਸਿਆ ਕਿ ਸਿੱਖ ਕੌਮ ਦੇ ਪੁਰਾਤਨ ਅਤੇ ਵਰਤਮਾਨ ਸਮੇਂ ਦੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦੀ
ਇਤਿਹਾਸਕ ਜਲ੍ਹਿਆਂਵਾਲਾ ਬਾਗ਼ ਦੇ ਮੁਖ ਦਰਵਾਜ਼ੇ ਅਤੇ ਅੰਦਰ ਲਾਏ ਗਏ ਬੋਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਤੀਸਰਾ ਦਰਜਾ ਦੇਣ 'ਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਰੋਸ ਪ੍ਰਗਟਾਉਂਦਿਆਂ ਹੱਥਾਂ ਵਿੱਚ ਬੈਨਰ ਫੜ੍ਹਕੇ
ਪਿਛਲੇ ਸਾਲ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਥਾਪੇ ਗਏ ਕਾਰਜਕਾਰੀ ਜਥੇਦਾਰਾਂ ਵਲੋਂ ਇਸ ਸਾਲ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ 'ਸਰਬੱਤ ਖ਼ਾਲਸਾ' ਸੱਦਿਅਾ ਗਿਆ ਸੀ, ਇਸ ਨੂੰ ਅਸਫ਼ਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਬਾਉਲੀ ਸਾਹਿਬ, ਪਿੰਡ ਡੱਲਾ ’ਚ ਕਥਾ ਦੌਰਾਨ ਗ੍ਰੰਥੀ ਸਿੰਘ ਵਲੋਂ ਵਾਲਮੀਕ ਬਾਰੇ ਟਿੱਪਣੀਆਂ ਕੀਤੇ ਜਾਣ ਕਾਰਨ ਉਥੇ ਹਾਲਾਤ ਤਣਾਅ ਪੂਰਨ ਬਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: