Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੰਮ੍ਰਿਤਸਰ ਪੁਰੀ ਤਰਾਂ ਬੰਦ ਰਿਹਾ, ਦਲ ਖਾਲਸਾ ਨੇ ਲੋਕਾਂ ਵੱਲੋਂ ਮਿਲੇ ਸਹਿਯੋਗ ਲਈ ਕੀਤਾ ਧੰਨਵਾਦ

ਅੰਮ੍ਰਿਤਸਰ ਪੁਰੀ ਤਰਾਂ ਬੰਦ ਰਿਹਾ, ਦਲ ਖਾਲਸਾ ਨੇ ਲੋਕਾਂ ਵੱਲੋਂ ਮਿਲੇ ਸਹਿਯੋਗ ਲਈ ਕੀਤਾ ਧੰਨਵਾਦ

ਅੰਮ੍ਰਿਤਸਰ (6 ਜੂਨ2015): ਸ਼੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ 6 ਜੁਨ 1984 ਨੂੰ ਕੀਤੇ ਹਮਲੇ ਦੀ 31ਵੀਂ ਵਰੇਗੰਢ ਮੌਕੇ ਅੰਮ੍ਰਿਤਸਰ ਸ਼ਹਿਰ ਪੂਰੀ ਤਰਾਂ ਬੰਦ ਰਿਹਾ ।ਸਿੱਖ ਜੱਥੇਬੰਦੀ ਦਲ ਖਾਲਸਾ ਨੇ ਸ਼੍ਰੀ ਅੰਮ੍ਰਿਤਸਰ ਸ਼ਹਿਰ ਨੂੰ ਰੋਸ ਵਜੋਂ ਬੰਦ ਰੱਖਣ ਦੀ ਅਪੀਲ ਕੀਤੀ ਸੀ ਅਤੇ ਉਨ੍ਹਾਂ ਦੀ ਇਸ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਸਾਰੇ ਵਰਗਾਂ ਨੇ ਆਪੋ ਆਪਣੇ ਕਾਰੋਬਾਰਾਂ ਨੂੰ  ਬੰਦ ਰੱਖ ਰੱਖਿਆ।

ਅੰਮ੍ਰਿਤਸਰ ਸ਼ਹਿਰ ਦਾ ਬੰਦ ਪਿਆ ਬਾਜ਼ਾਰ
ਅੰਮ੍ਰਿਤਸਰ ਸ਼ਹਿਰ ਦਾ ਬੰਦ ਪਿਆ ਬਾਜ਼ਾਰ

 

Bandh 3
ਦਫਤਰ ਵਿੱਚ ਨਜ਼ਰਬੰਦ ਕੀਤੇ ਦਲ ਖਾਲਸਾ ਆਗੂ

 

Bandh 2
ਦਲ ਖਾਲਸਾ ਦੇ ਦਫਤਰ ਬਾਹਰ ਖੜੀ ਪੁਲਿਸ

ਦਲ਼ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਲਗਭਗ ਸਾਰਾ ਸ਼ਹਿਰ ਅਮਨ ਅਮਾਨ ਨਾਲ ਬੰਦ ਸੀ ਅਤੇ ਸਭ ਵਰਗਾਂ ਦੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਸਦਕਾ ਹੀ ਹੋਇਆ ਹੈ। ਉਨ੍ਹਾਂ ਨੇ ਲੋਕਾਂ ਵੱਲੋਂ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ।

ਉਨ੍ਹਾਂ ਨੇ ਪੁਲਿਸ ਪ੍ਰਸ਼ਾਸ਼ਨ ਦੀ ਨਿੰਦਾ ਕਰਦਿਆਂ ਕਿਹਾ ਕਿ ਪੁਲਿਸ ਨੇ ਉਨ੍ਹਾਂ ਦੇ ਵਰਕਰਾਂ ਨੂੰ ਉਨ੍ਹਾਂ ਦੇ ਦਫਤਰ ਵਿੱਚ ਹੀ ਇੱਕ ਤਰਾਂ ਨਜ਼ਰਬੰਦ ਕਰੀ ਰੱਖਿਆ ਅਤੇ ਉਨ੍ਹਾਂ ਨੂੰ ਕਿਸੇ ਪਾਸੇ ਆਉਣ ਜਾਣ ਨਹੀਂ ਦਿੱਤਾ।

ਉਨਾਂ ਕਿਹਾ ਕਿ ਅਰਦਾਸ ਸਮਾਗਮ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਭਾਰੀ ਗਿਣਤੀ ਵਿੱਚ ਤਾਇਨਾਤ ਚਿੱਟ ਕੱਪੜੀਏ ਪੁਲਿਸ ਕਰਮਚਾਰੀਆਂ ਦੀ ਮੌਜੁਦਗੀ ਸਿੱਖਾਂ ਦਾ ਮੂੰਹ ਚਿੜਾ ਰਹੀ ਸੀ।

ਉਨ੍ਹਾਂ ਕਿਹਾ ਕਿ ਸਿੱਖ ਸਮਾਗਮਾਂ ਦੇ ਪ੍ਰਬੰਧਾਂ ਅਤੇ ਸੁਰੱਖਿਆ ਦੀ ਜਿਮੇਵਾਰੀ ਸ਼੍ਰੋਮਣੀ ਕਮੇਟੀ ਦੀ ਹੈ ਅਤੇ ਇਹ ਉਸਨੂੰ ਪੁਲਿਸ ਦੀ ਸਹਾਇਤਾ ਤੋਂ ਬਿਨਾ ਹੀ ਕਰਨਾ ਚਾਹੀਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: