Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਣ ਵਾਲੇ ਪੰਜਾਂ ਸਿੰਘਾਂ ਵਲੋਂ ਪੰਥਕ ਏਕਤਾ ਲਈ ਅਪੀਲ

ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਣ ਵਾਲੇ ਪੰਜਾਂ ਸਿੰਘਾਂ ਵਲੋਂ ਪੰਥਕ ਏਕਤਾ ਲਈ ਅਪੀਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕੀਤੇ ਗਏ ਪੰਜ ਪਿਆਰਿਆਂ ਨੇ ਸੋਮਵਾਰ ਇੱਕ ਮੀਟਿੰਗ ਮਗਰੋਂ ਸਿੱਖ ਕੌਮ ਦੇ ਨਾਂ ਜਾਰੀ ਸੰਦੇਸ਼ ਵਿੱਚ ਆਖਿਆ ਕਿ ਮੌਜੂਦਾ ਸਮੇਂ ਵਿੱਚ ਪੰਥਕ ਏਕਤਾ ਜ਼ਰੂਰੀ ਹੈ। ਪੰਥਕ ਹਿੱਤਾਂ ਦੀ ਖ਼ਾਤਰ ਸਮੂਹ ਸਿੱਖ ਜਥੇਬੰਦੀਆਂ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਇਕੱਠੀਆਂ ਹੋਣ।

ਇਹ ਸੰਦੇਸ਼ ਪੰਜ ਪਿਆਰਿਆਂ ਵਿੱਚ ਸ਼ਾਮਲ ਭਾਈ ਸਤਨਾਮ ਸਿੰਘ ਖੰਡਾ, ਭਾਈ ਮੰਗਲ ਸਿੰਘ, ਭਾਈ ਮੇਜਰ ਸਿੰਘ, ਭਾਈ ਤਰਲੋਕ ਸਿੰਘ ਅਤੇ ਭਾਈ ਸਤਨਾਮ ਸਿੰਘ ਵੱਲੋਂ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਇਹ ਮਾਮਲਾ ਵਿਚਾਰਿਆ ਹੈ। ਪਿਛਲੇ ਲੰਮੇਂ ਸਮੇਂ ਤੋਂ ਵੱਖ ਵੱਖ ਜਥੇਬੰਦੀਆਂ ਉਨ੍ਹਾਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਵਿੱਚ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲਿਆਂ ਕਰਕੇ ਵਧੇਰੇ ਪ੍ਰੇਸ਼ਾਨ ਹਨ।

ਪੰਜ ਪਿਆਰੇ ਫੈਸਲਾ ਸੁਣਾਉਦੇਂ ਹੋਏ (ਫਾਈਲ ਫੋਟੋ)
ਪੰਜ ਪਿਆਰੇ ਫੈਸਲਾ ਸੁਣਾਉਦੇਂ ਹੋਏ (ਫਾਈਲ ਫੋਟੋ)

ਇਨ੍ਹਾਂ ਘਟਨਾਵਾਂ ਨੇ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰ ਦਿੱਤੇ ਹਨ, ਜਿਸ ਕਾਰਨ ਸਮੁੱਚਾ ਸਿੱਖ ਪੰਥ ਚਿੰਤਤ ਹੈ। ਇਸ ਤੋਂ ਵੀ ਵੱਡੀ ਚਿੰਤਾ ਵਾਲੀ ਗੱਲ ਹੈ ਕਿ ਅਜਿਹੇ ਨਾਜ਼ੁਕ ਸਮੇਂ ਵਿੱਚ ਵੀ ਪੰਥਕ ਸ਼ਕਤੀ ਦਾ ਕੇਂਦਰੀਕਰਨ ਨਹੀਂ ਹੋ ਰਿਹਾ ਸਗੋਂ ਆਪਸੀ ਬੇਭਰੋਸਗੀ ਕਾਰਨ ਪੰਥਕ ਸ਼ਕਤੀ ਖੇਰੂੰ-ਖੇਰੂੰ ਹੋ ਰਹੀ ਹੈ। ਪਿਛਲੇ ਸਮੇਂ ਦੌਰਾਨ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਪੰਥਕ ਹਿੱਤਾਂ ਦੇ ਖ਼ਿਲਾਫ਼ ਲਏ ਗਏ ਫ਼ੈਸਲਿਆਂ ਕਾਰਨ ਸਮੁੱਚੀ ਕੌਮ ਪਹਿਲਾਂ ਹੀ ਨਿਰਾਸ਼ਾ ਦੀ ਸਥਿਤੀ ਵਿੱਚ ਹੈ ਅਤੇ ਮੌਜੂਦਾ ਹਾਲਾਤ ਨੇ ਸਮੁੱਚੀ ਕੌਮ ਨੂੰ ਵਧੇਰੇ ਘੁੰਮਣਘੇਰੀ ਵਿੱਚ ਫਸਾ ਦਿੱਤਾ ਹੈ। ਏਕਤਾ ਤੋਂ ਬਿਨਾਂ ਪੰਥਕ ਸ਼ਕਤੀ ਦਾ ਪ੍ਰਗਟਾਵਾ ਨਹੀਂ ਹੋ ਸਕਦਾ। ਦੇਸ਼-ਵਿਦੇਸ਼ ਦੀਆਂ ਪੰਥਕ ਜਥੇਬੰਦੀਆਂ ਤੇ ਸਿੱਖ ਸੰਗਤ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਸਮੁੱਚੀ ਸਿੱਖ ਕੌਮ ਨੂੰ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਪੰਥਕ ਏਕਤਾ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਿੱਖ ਬੁੱਧੀਜੀਵੀਆਂ, ਸਿੱਖ ਚਿੰਤਕਾਂ, ਪੰਥਕ ਹਿਤੈਸ਼ੀਆਂ ਤੇ ਜਥੇਬੰਦੀਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਥਕ ਏਕਤਾ ਸਬੰਧੀ ਆਪਣੇ ਸੁਝਾਅ ਪੰਜ ਪਿਆਰਿਆਂ ਨੂੰ ਭੇਜਣ।

ਦੱਸਣਯੋਗ ਹੈ ਕਿ ਇਨ੍ਹਾਂ ਪੰਜ ਪਿਆਰਿਆਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ ਕਰਨ ਸਬੰਧੀ ਜਾਰੀ ਕੀਤੇ ਹੁਕਮਨਾਮੇ ਦਾ ਸਪੱਸ਼ਟੀਕਰਨ ਮੰਗਣ ਦੇ ਦੋਸ਼ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਕਰ ਦਿੱਤਾ ਗਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: