Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਧਾਰ ਕਾਰਡਾਂ ‘ਚ ਦਰਜ ਜਾਣਕਾਰੀ ਲੀਕ: ਇਸ ਵਾਰ 210 ਸਰਕਾਰੀ ਵੈੱਬਸਾਈਟਾਂ ਨੇ ਜਨਤਕ ਕੀਤੀ ਨਿੱਜੀ ਜਾਣਕਾਰੀ

ਆਧਾਰ ਕਾਰਡਾਂ ‘ਚ ਦਰਜ ਜਾਣਕਾਰੀ ਲੀਕ: ਇਸ ਵਾਰ 210 ਸਰਕਾਰੀ ਵੈੱਬਸਾਈਟਾਂ ਨੇ ਜਨਤਕ ਕੀਤੀ ਨਿੱਜੀ ਜਾਣਕਾਰੀ

ਨਵੀਂ ਦਿੱਲੀ: ਆਧਾਰ ਕਾਰਡ ਜਾਰੀ ਕਰਨ ਵਾਲੀ ਸੰਸਥਾ ਭਾਰਤੀ ਵਿਸ਼ੇਸ਼ ਪਹਿਚਾਣ ਅਥਾਰਟੀ (ਯੂ.ਆਈ.ਡੀ.ਏ.ਆਈ.) ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਹੀ 200 ਤੋਂ ਵੱਧ ਵੈੱਬਸਾਈਟਾਂ ਨੇ ਆਧਾਰ ਕਾਰਡ ਲਾਭਪਾਤਰੀਆਂ ਦੇ ਨਾਂਅ ਅਤੇ ਪਤੇ ਵਰਗੀਆਂ ਜਾਣਕਾਰੀਆਂ ਜਨਤਕ ਕਰ ਦਿੱਤੀਆਂ ਹਨ। ਇਹ ਖ਼ੁਲਾਸਾ ਸੂਚਨਾ ਦੇ ਅਧਿਕਾਰ ਕਾਨੂੰਨ (ਆਰ.ਟੀ.ਆਈ.) ਤਹਿਤ ਮੰਗੀ ਜਾਣਕਾਰੀ ‘ਚ ਹੋਇਆ ਹੈ ਕਿ ਸਰਕਾਰੀ ਮਹਿਕਮਿਆਂ ਨੇ ਹੀ ਆਧਾਰ ਕਾਰਡ ਧਾਰਕਾਂ ਦੀ ਜਾਣਕਾਰੀ ਜਨਤਕ ਕਰ ਦਿੱਤੀ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਇਹ ਜਾਣਕਾਰੀ ਖ਼ੁਦ ਯੂ.ਆਈ.ਡੀ.ਏ.ਆਈ. ਨੇ ਦਿੱਤੀ ਹੈ। ਯੂ.ਆਈ.ਡੀ.ਏ.ਆਈ. ਨੇ ਕਿਹਾ ਕਿ ਪਤਾ ਲੱਗਿਆ ਹੈ ਕਿ ਕੁਝ ਸਿੱਖਿਆ ਸੰਸਥਾਵਾਂ ਦੇ ਨਾਲ-ਨਾਲ ਕੇਂਦਰ ਅਤੇ ਸੂਬਾ ਸਰਕਾਰ ਦੀਆਂ 200 ਤੋਂ ਵੱਧ ਵੈੱਬਸਾਈਟਾਂ ‘ਤੇ ਕੁਝ ਆਧਾਰ ਕਾਰਡ ਧਾਰਕਾਂ, ਜੋ ਕਿਸੇ ਯੋਜਨਾ ਦੇ ਲਾਭਪਾਤਰੀ ਸਨ, ਦੀ ਜਾਣਕਾਰੀ ਲੀਕ ਕਰ ਦਿੱਤੀ ਗਈ। ਲੀਕ ਕੀਤੀ ਗਈ ਜਾਣਕਾਰੀ ‘ਚ ਨਾਂਅ ਅਤੇ ਪਤੇ (ਐਡਰੈੱਸ) ਸ਼ਾਮਿਲ ਹੈ। ਆਰ.ਟੀ.ਆਈ. ਦੇ ਜਵਾਬ ‘ਚ ਇਹ ਵੀ ਕਿਹਾ ਗਿਆ ਹੈ ਕਿ ਯੂ.ਆਈ.ਡੀ.ਏ.ਆਈ. ਨੇ ਇਸ ਦਾ ਨੋਟਿਸ ਲੈਂਦਿਆਂ ਇਨ੍ਹਾਂ ਵੈੱਬਸਾਈਟਾਂ ਤੋਂ ਆਧਾਰ ਕਾਰਡ ਦੀ ਜਾਣਕਾਰੀ ਹਟਵਾ ਦਿੱਤਾ ਹੈ। ਹਾਲਾਂਕਿ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਇਹ ਜਾਣਕਾਰੀ ਕਦੋਂ ਲੀਕ ਕੀਤੀ ਗਈ ਹੈ। ਯੂ.ਆਈ.ਡੀ.ਏ.ਆਈ. ਨੇ ਕਿਹਾ ਕਿ ਉਨ੍ਹਾਂ ਨੇ ਕਦੇ ਕਿਸੇ ਦਾ ਡਾਟਾ ਲੀਕ ਨਹੀਂ ਕੀਤਾ। ਆਰ.ਟੀ.ਆਈ. ਦੇ ਜਵਾਬ ‘ਚ ਇਹ ਵੀ ਦਾਅਵਾ ਕੀਤਾ ਗਿਆ ਕਿ ਯੂ.ਆਈ.ਡੀ.ਏ.ਆਈ. ਵਿਵਸਥਿਤ ਪ੍ਰਣਾਲੀ ਹੈ ਅਤੇ ਉਹ ਉੱਚ ਪੱਧਰੀ ਡਾਟਾ ਸੁਰੱਖਿਆ ਬਣਾਈ ਰੱਖਣ ਲਈ ਲਗਾਤਾਰ ਆਪਣੀ ਪ੍ਰਣਾਲੀ ਨੂੰ ਵਿਕਸਿਤ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਧਾਰ ਡੇਟਾ ’ਚ ਸੰਨ੍ਹ ਲਾਉਣ ਦੇ ਮਾਮਲੇ ਵਿੱਚ ਅਮਰੀਕੀ ਵ੍ਹਿਸਲਬਲੋਅਰ ਐਡਵਰਡ ਸਨੋਡਨ ਨੇ ਕਿਹਾ ਕਿ ਦਿ ਟ੍ਰਿਿਬਊਨ ਦੀ ਰਿਪੋਰਟਰ ਰਚਨਾ ਖਹਿਰ ਜਿਸ ਨੇ ਆਧਾਰ ਡੇਟਾ ’ਚ ਸੰਨ੍ਹ ਦਾ ਖ਼ੁਲਾਸਾ ਕੀਤਾ
ਸੁਪਰੀਮ ਕੋਰਟ ਨੇ ਵੀਰਵਾਰ (14 ਦਸੰਬਰ, 2017) ਕਿਹਾ ਕਿ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਆਧਾਰ ਕਾਰਡ ਨੂੰ ਵੱਖ-ਵੱਖ ਸਰਕਾਰੀ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨਾਲ ਜੋੜਨ ਦੇ ਕੇਂਦਰ ਸਰਕਾਰ ਦੇ
ਭਾਰਤ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਮੌਤ ਦੀ ਰਜਿਸਟਰੇਸ਼ਨ ਲਈ ਆਧਾਰ ਨੰਬਰ ਦੇਣਾ ਜ਼ਰੂਰੀ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (3 ਅਗਸਤ) ਨੂੰ ਦੱਸਿਆ ਕਿ ਇਹ ਹੁਕਮ ਜੰਮੂ ਕਸ਼ਮੀਰ,
ਪਿਛਲੇ ਮਹੀਨੇ (25 ਅਪ੍ਰੈਲ ਨੂੰ) ਝਾਰਖੰਡ ਦੀ ਸਰਕਾਰੀ ਵੈਬਸਾਈਟ 'ਤੇ ਆਧਾਰ ਕਾਰਡ ਨਾਲ ਜੁੜਿਆ ਡਾਟਾ ਲੀਕ ਹੋਣ ਤੋਂ ਬਾਵਜੂਦ ਪੰਜਾਬ ਵਿਚ ਵੀ ਆਧਾਰ ਡਾਟਾ ਲੀਕ ਹੋਣ ਤੋਂ ਨਹੀਂ ਰੋਕਿਆ ਜਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: