Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ਅਤੇ ਲੋਕ ਇਨਸਾਫ ਪਾਰਟੀ ਗਠਜੋੜ ਨੇ ਫਗਵਾੜਾ ਅਤੇ ਲੁਧਿਆਣਾ ਕੇਂਦਰੀ ਤੋਂ ਉਮੀਦਵਾਰ ਐਲਾਨੇ

‘ਆਪ’ ਅਤੇ ਲੋਕ ਇਨਸਾਫ ਪਾਰਟੀ ਗਠਜੋੜ ਨੇ ਫਗਵਾੜਾ ਅਤੇ ਲੁਧਿਆਣਾ ਕੇਂਦਰੀ ਤੋਂ ਉਮੀਦਵਾਰ ਐਲਾਨੇ

ਚੰਡੀਗੜ੍ਹ: ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਨੇ ਬੁੱਧਵਾਰ ਨੂੰ ਲੁਧਿਆਣਾ ਕੇਂਦਰੀ ਅਤੇ ਫਗਵਾੜਾ ਤੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ ਕੇਂਦਰੀ ਤੋਂ ਵਿਪਨ ਸੂਦ ਕਾਕਾ ਅਤੇ ਫਗਵਾੜਾ ਤੋਂ ਜਰਨੈਲ ਸਿੰਘ ਨੰਗਲ ਨੂੰ ਪਾਰਟੀ ਨੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਚੰਡੀਗੜ੍ਹ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਫਗਵਾੜਾ ਤੋਂ ਉਮੀਦਵਾਰ ਝਾੜੂ ਦੇ ਨਿਸ਼ਾਨ ਉਤੇ ਚੋਣ ਲੜੇਗਾ, ਜਦਕਿ ਲੁਧਿਆਣਾ ਕੇਂਦਰੀ ਤੋਂ ਉਮੀਦਵਾਰ ਲੋਕ ਇਨਸਾਫ ਪਾਰਟੀ ਦੇ ਚੋਣ ਨਿਸ਼ਾਨ ਉਤੇ ਚੋਣ ਲੜੇਗਾ।

'ਆਪ' ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਦੋ ਹੋਰ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਵੇਲੇ ਏਕਤਾ ਦਾ ਪ੍ਰਗਟਾਵਾ ਕਰਦੇ ਹੋਏ
‘ਆਪ’ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਦੋ ਹੋਰ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਵੇਲੇ ਏਕਤਾ ਦਾ ਪ੍ਰਗਟਾਵਾ ਕਰਦੇ ਹੋਏ

ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਵਿਚਕਾਰ ਵਿਸ਼ਵਾਸ਼ ਦੇ ਆਧਾਰ ਉਤੇ ਗਠਜੋੜ ਹੋਇਆ ਹੈ ਅਤੇ ਇਹ ਵੱਖਰੀ ਤਰ੍ਹਾਂ ਦਾ ਹੈ। ਭਾਵੇਂ ਕਿ ਜਰਨੈਲ ਸਿੰਘ ਲੋਕ ਇਨਸਾਫ ਪਾਰਟੀ ਨਾਲ ਸਬੰਧਿਤ ਹਨ, ਪਰ ਉਹ ਝਾੜੂ ਦੇ ਨਿਸ਼ਾਨ ਉਤੇ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਅਕਾਲੀ-ਭਾਜਪਾ ਗਠਜੋੜ ਦੇ ਵਿਰੋਧ ਵਿੱਚ ਬਹੁਤ ਸਾਰੇ ਲੋਕ ਖੁਲ੍ਹ ਕੇ ਸਾਹਮਣੇ ਆਉਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੋਟਬੰਦੀ ਦੇ ਫੈਸਲੇ ਉਤੇ ਪ੍ਰਤੀਕਿਰਿਆ ਦਿੰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਇਹ ਕਿਹਾ ਜਾ ਚੁੱਕਿਆ ਹੈ ਕਿ ਇਹ 8 ਲੱਖ ਕਰੋੜ ਦਾ ਘੋਟਾਲਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਫੈਸਲਾ ਅੰਬਾਨੀ, ਅਡਾਨੀ ਅਤੇ ਮਾਲਿਆ ਨੂੰ ਖੁਸ਼ ਕਰਨ ਲਈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮਿਹਨਤ ਦੀ ਕਮਾਈ ਦੇ ਪੈਸੇ ਨਾਲ ਵੱਡੇ ਕਾਰੋਬਾਰੀਆਂ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ।

ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦਾ ਗਠਜੋੜ ਚੋਣਾਂ ਵਿੱਚ ਦਿੱਲੀ ਚੋਣਾਂ ਦੇ ਰਿਕਾਰਡ ਨੂੰ ਵੀ ਤੋੜ ਦੇਵੇਗਾ ਅਤੇ ਲੋਕ ਆਦਰਸ਼ ਚੋਣ ਜ਼ਾਬਤੇ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਕਿ ਕੈਪਟਨ ਅਮਰਿੰਦਰ ਅਤੇ ਬਾਦਲਾਂ ਵੱਲੋਂ ਇਹ ਚੋਣਾਂ ਮਿਲ ਕੇ ਲੜੀਆਂ ਜਾ ਰਹੀਆਂ ਹਨ। ਕੈਪਟਨ ਅਮਰਿੰਦਰ, ਸੁਖਬੀਰ ਬਾਦਲ ਅਤੇ ਮਜੀਠੀਆ ਵੱਲੋਂ ਕੇਜਰੀਵਾਲ ਨੂੰ ਉਨ੍ਹਾਂ ਖਿਲਾਫ ਚੋਣ ਲੜਨ ਲਈ ਕਿਹਾ ਜਾਂਦਾ ਹੈ, ਜਦਕਿ ਇਨ੍ਹਾਂ ਵੱਲੋਂ ਇੱਕ ਦੂਜੇ ਦੇ ਖਿਲਾਫ ਚੋਣ ਲੜਨ ਦੀ ਕਦੇ ਗੱਲ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਖੁਦ ਨੂੰ ਦਲੇਰ ਸਮਝਦੇ ਹਨ ਤਾਂ ਉਨਾਂ ਨੂੰ ਜਲਾਲਾਬਾਦ ਤੋਂ ਸੁਖਬੀਰ ਬਾਦਲ ਅਤੇ ਭਗਵੰਤ ਮਾਨ ਦੇ ਖਿਲਾਫ ਚੋਣ ਲੜਨੀ ਚਾਹੀਦੀ ਹੈ।

ਇਸ ਮੌਕੇ ਸੁਖਦੀਪ ਚੌਕਰੀਆ, ਜਤਿੰਦਰ ਦੁਮੇਲੀ, ਬਲਵਿੰਦਰ ਬੋਧ, ਬਲਬੀਰ ਠਾਕੁਰ, ਅਜਾਦ ਅਲੀ, ਅਮਰਜੀਤ ਖੁਡਾਂ, ਵਿਜੇ ਪੰਡੋਰੀ, ਇੰਜੀ. ਪ੍ਰਦੀਪ ਮੱਲ, ਹਰਨੇਹ ਨਿੱਝਰ, ਬੇਅੰਤ ਰਾਜ ਬਾਵਾ, ਰੌਸ਼ਨ ਸਤਨਾਮਪੁਰਾ, ਬਲਰਾਜ, ਗੌਰਵ ਸ਼ਰਮਾ, ਰਾਜਨ ਗਿੱਲ, ਜਤਿੰਦਰਬੀਰ ਸਿੰਘ, ਰਾਕੇਸ਼ ਕੁਮਾਰ ਦਾਰਾ ਅਤੇ ਬੌਲੀ ਸਿੰਘ ਖਾਲਸਾ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਿਲ ਹੋਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: