ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਪਾਰਟੀ ਵਲੋਂ ਜਾਰੀ ਪਹਿਲੀ ਸੂਚੀ ‘ਤੇ ਆਪਣਾ ਵਿਰੋਧ ਦਰਜ ਕਰਵਾਇਆ ਹੈ। ਡੇਰਾਬੱਸੀ ਵਿਚ ਪਾਰਟੀ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਾਰੀ ਪਹਿਲੀ ਸੂਚੀ ਵਿਚ ਕੁੱਝ ਉਮੀਦਵਾਰ ਅਜਿਹੇ ਵੀ ਹਨ ਜੋ ਯੋਗਤਾ ਦੀ ਕਸੌਟੀ ‘ਤੇ ਖਰੇ ਨਹੀਂ ਉੱਤਰਦੇ। ਪੱਤਰਕਾਰਾਂ ਵਲੋਂ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਉਹ ਕਿਹੜੇ ਉਮੀਦਵਾਨ ਹਨ ਤਾਂ ਉਨ੍ਹਾਂ ਸਾਫ਼ ਇਨਕਾਰ ਕਰ ਦਿੱਤਾ।

ਛੋਟੇਪੁਰ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਮਿਲਣਗੇ ਅਤੇ ਕਹਿਣਗੇ ਕਿ ਪਾਰਟੀ ਦੇ ਹਿਤਾਂ ਲਈ 2-3 ਉਮੀਦਵਾਰ ਬਦਲੇ ਜਾਣ। ਉਨ੍ਹਾਂ ਕਿਹਾ ਕਿ ਹਾਲੇ ਤਾਂ ਜਿਵੇਂ ਜਿਵੇਂ ਚੋਣਾਂ ਨੇੜੇ ਆਉਣਗੀਆਂ ਕੁਝ ਹੋਰ ਮੌਕਾਪ੍ਰਸਤ ਆਗੂ ‘ਆਪ’ ਵਿਚ ਸ਼ਾਮਲ ਹੋਣਗੇ। ਇਸ ਮੌਕੇ ਚਰਨਜੀਤ ਸਿੰਘ ਟਿਵਾਣਾ ਸਮੇਤ ਕਈ ਕਾਂਗਰਸੀ ‘ਆਪ’ ਵਿਚ ਹੋਏ ਸ਼ਾਮਿਲ ਹੋਏ।
