Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਦੇ ਹਮਾਇਤੀਆਂ ‘ਤੇ ਹਮਲਾ ਕਰਨ ਵਾਲੇ ਅਕਾਲੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ

ਆਮ ਆਦਮੀ ਪਾਰਟੀ ਦੇ ਹਮਾਇਤੀਆਂ ‘ਤੇ ਹਮਲਾ ਕਰਨ ਵਾਲੇ ਅਕਾਲੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ

ਪਟਿਆਲਾ,( 22 ਮਈ 2014):- 30 ਅਪ੍ਰੈਲ ਨੂੰ ਵੋਟਾਂ ਪੈਣ ਦੌਰਾਨ ਅਕਾਲੀ ਦਲ ਦੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਸਮਰਥੱਕਾਂ ਦੀ ਕੁੱਟ-ਮਾਟ ਕਰਨ ਦੇ ਕੇਸ ਵਿੱਚ ਪਟਿਆਲਾ ਦੀ ਇੱਕ ਅਦਾਲਤ ਨੇ ਪੰਜਾਬ ਪੁਲਿਸ ਨੂੰ ਉਚਿਤ ਧਾਰਾਵਾਂ ਅਧੀਨ ਪਰਚਾ ਨਾ ਦਰਜ਼ ਕਰਨ ਕਰਕੇ ਝਾੜ ਪਾਈ ਹੈ।

ਐਡੀਸ਼ਨਲ ਸ਼ੈਸਨ ਜੱਜ ਕੁਲਦੀਪ ਸਿੰਘ ਨੇ ਉਪਰੋਕਤ ਕੇਸ ਵਿੱਚ ਪੰਜ ਦੋਸ਼ੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।

ਕੋਰਟ ਨੇ ਇਹ ਵੀ ਕਿਹਾ ਕਿਇਸ ਕੇਸ ਦੀ ਜਾਂਚ ਦੌਰਾਨ ਪੁਲਿਸ ਵੱਲੋਂ ਇਕ ਪਾਸੜ ਕਾਰਵਾਈ ਕੀਤੀ ਗਈ ਹੈ।

 ਪ੍ਰਾਪਤ ਜਾਣਕਾਰੀ ਅਨੁਸਾਰ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਦੋਵਾਂ ਪੱਖਾਂ ਦੀਆ ਦਲੀਲਾਂ ਸੁਨਣ ਤੋਂ ਬਾਅਦ ਜੱਜ ਨੇ ਕਿਹਾ ਕਿ” ਇਸ ਕੇਸ ਦੇ ਹਾਲਾਤ ਅਤੇ ਤੱਥਾਂ ਤੋਂ ਇਹ ਪਤਾ ਲੱਗਦਾ ਹੈ ਕਿ ਇਸ ਕੇਸ ਦੀ ਤਫਦੀਸ਼ ਵਿੱਚ ਪੁਲਸ ਵੱਲੋਂ ਇੱਕ ਪਾਸੜ ਕਾਰਵਾਈ ਕੀਤੀ ਗਈ ਹੈ ਅਤੇ ਦੋਸ਼ੀਆਂ ਵਿਰੁੱਧ ਇਸ ਅਪਰਾਧ ਲਈ ਧਾਰਾ 307 ਆਈ. ਪੀ. ਸੀ ਜਾਣਬੁਝ ਕੇ ਨਹੀਂ ਲਾਈ ਗਈ।

ਪੀੜਤ ਆਮ ਆਦਮੀੌ ਪਾਰਟੀ ਦੇ ਸਮਰਥਕਾਂ ਕਰਤਾਰ ਸਿੰਘ ਅਤੇ ਸ਼ਮਸ਼ੇਰ ਸਿੰਘ ਨੂੰ ਗੰਭੀਰ ਜ਼ਖਮ ਹੋਣ ਤੇ ਪੁਲਸ ਵੱਲੋਂ ਧਾਰਾ 307 ਅਧੀਨ ਪਰਚਾ ਦਰਜ਼ ਨਾ ਕਰਨ ਕਰਕੇ ਪੁਲਸ ਨੂੰ ਲੋਕਾਂ ਦੀ ਕਾਫੀ ਨੁਕਤਾਚੀਨੀ ਦਾ ਸ਼ਿਕਾਰ ਹੋਣਾ ਪਿਆ ਸੀ।

 ਇਸ ਖਬਰ ਨੂੰ ਵਧੇਰੇ ਵਿਸਥਾਰ ਨਾਲ ਪੜਨ ਲਈ ਸਾਡੀ ਅੰਗਰੇਜ਼ੀ ਵਾਲੀ ਵੈੱਬਸਾਈਟ ‘ਤੇ ਜਾਉ, ਵੇਖੋ:Assault on AAP workers: Court pulls up police, reject pre-arrest bail plea of 5 Badal Dal workers

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: