Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਪੰਜਾਬ ਦੀ ਕਾਰਜ਼ਕਰਨੀ ਦੀ ਮੀਟਿੰਗ ਵਿੱਚ ਜੱਥੇਬੰਦਕ ਢਾਂਚੇ ਨੂੰ ਮਜਬੂਤ ਕਰਨ ‘ਤੇ ਦਿੱਤਾ ਜੋਰ

ਆਮ ਆਦਮੀ ਪਾਰਟੀ ਪੰਜਾਬ ਦੀ ਕਾਰਜ਼ਕਰਨੀ ਦੀ ਮੀਟਿੰਗ ਵਿੱਚ ਜੱਥੇਬੰਦਕ ਢਾਂਚੇ ਨੂੰ ਮਜਬੂਤ ਕਰਨ ‘ਤੇ ਦਿੱਤਾ ਜੋਰ

Aap logoਚੰਡੀਗੜ੍ਹ (24 ਅਗਸਤ 2014): ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਅਤੇ ਹੁਣ ਦੋ ਜਿਮਨੀ ਚੋਣਾਂ ਉਪਰੰਤ ਅੱਜ ਹੋਈ ਪੰਜਾਬ ਕਾਰਜ਼ਕਾਰਨੀ ਦੀ ਮੀਟਿੰਗ ਚ ਪੰਜਾਬ ਦੇ ਢਾਂਚੇ ਨੂੰ ਬੂਥ ਪੱਧਰ ਤੇ ਸੰਗਠਤ ਕਰਨ ਅਤੇ ਹੋਰ ਰਣਨੀਤੀਆਂ ਬਾਰੇ ਵਿਸਥਾਰ ਚ ਚਰਚਾ ਕੀਤੀ ਗਈ।

ਪੰਜਾਬੀ ਅਖਬਾਰ ਅਜੀਤ ਵਿੱਚ ਨਸ਼ਰ ਖ਼ਬਰ ਅਨੁਸਾਰ ਮੀਟਿੰਗ ਉਪਰੰਤ ਮੀਡੀਆ ਨੂੰ ਪ੍ਰੈਸ ਕਾਨਫਰੰਸ ਚ ਸੰਬੋਧਤ ਹੁੰਦਿਆਂ ਪਾਰਟੀ ਦੇ ਬੁਲਾਰੇ ਸੰਜੇ ਸਿੰਘ ਨੇ ਦੱਸਿਆ ਕਿ ਹੁਣ ਅਸੀ ਪੰਜਾਬ ਚ ਆਪਣੇ ਸੰਗਠਨ ਦੀ ਮਜਬੂਤੀ ਤੇ ਧਿਆਨ ਦਿਆਂਗੇ ਅਤੇ 2017 ਦੀਆਂ ਜਿਮਨੀ ਚੋਣਾਂ ਦੇ ਮੱਦੇਨਜਰ ਪਾਰਟੀ ਨੂੰ ਬੂਥ ਪੱਧਰ ਤੇ ਮਜਬੂਤ ਕਰਾਂਗੇ।

ਆਮ ਆਦਮੀ ਪਾਰਟੀ ਦੀ ਪੰਜਾਬ ਕਾਰਜਕਾਰਨੀ ਦੀ ਪਲੇਠੀ ਮੀਟਿੰਗ ਅੱਜ ਇਥੇ ਹੋਈਙ ਮੀਟਿੰਗ ਚ ਪੰਜਾਬ ਦੇ ਐਮ ਪੀ ਭਗਵੰਤ ਮਾਨ, ਡਾ. ਧਰਮਵੀਰ ਗਾਂਧੀ ਤੇ ਹਰਿੰਦਰ ਸਿੰਘ ਖਾਲਸਾ ਤੋ ਇਲਾਵਾ ਹਾਈਕਮਾਂਡ ਤੋਂ ਸੀਨੀਅਰ ਆਗੂ ਤੇ ਪਾਰਟੀ ਬੁਲਾਰੇ ਸੰਜੇ ਸਿੰਘ ਅਤੇ ਜਰਨੈਲ ਸਿੰਘ ਆਦਿ ਸ਼ਾਮਲ ਹੋਏ।

ਉਨ੍ਹਾਂ ਦੱਸਿਆ ਕਿ ਮੀਟਿੰਗ ਚ ਪਾਰਟੀ ਵਲੋ. ਸੂਬੇ ਦੇ ਲੋਕਾਂ ਨੂੰ ਪੰਜਬ ਚ ਭ੍ਰਿਸ਼ਟਾਚਾਰ, ਨਸ਼ੇ, ਮਹਿੰਗੀ ਬਿਜਲੀ, ਕਿਸਾਨਾਂ ਦੀਆਂ ਆਤਮ ਹਤਿਆਵਾਂ, ਬੇਰੁਜਗਾਰੀ ਤੇ ਮਹਿਲਾਵਾਂ ਤੇ ਹੋਰ ਰਹੇ ਜਲਮਾਂ ਪ੍ਰਤੀ ਜਾਗਰੂਕ ਕਰਨ ਰਣਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਆਮ ਆਦਮੀ ਪਾਰਟੀ ਜਾਗਰੂਕਤ ਮੁਹਿਮ ਦੀ 31 ਅਗਸਤ ਨੂੰ ਮੀਟਿੰਗ ਕੀਤੀ ਜਾਵੇਗੀ ਜਿਸ ਚ ਅਗਲੀ ਰਣਨੀਤੀ ਤੈ ਹੋਵੇਗੀਙ ਹਰਿਆਣਾ ਚ ਲੋਕ ਸਭਾ ਚੋਣਾਂ ਨਾ ਲੜਨ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਚ ਹੀ ਧਿਆਨ ਕੇਂਦਰਤ ਕਰਨਾ ਚਾਹੁੰਦੀ ਹੈ ਕਿਉਕਿ ਇਥੋ ਸਾਨੂੰ 4 ਐਮ ਪੀ ਮਿਲੇ ਹਨ ਤੇ ਪੰਜਾਬੀਆਂ ਵਲੋ ਪਾਰਟੀ ਤੇ ਵਿਸ਼ਵਾਸ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਚ ਆਮ ਆਦਮੀ ਪਾਰਟੀ ਲੋਕਾਂ ਨੂੰ ਨਸ਼ਾਖੋਰੀ ਕਰਨ ਵਾਲਿਆਂ ਦੀ ਅਤੇ ਅਪਰਾਧੀ ਕਿਸਮ ਦੇ ਅਨਸਰਾਂ ਦੀ ਪੁਸ਼ਤਪਨਾਹੀ ਕਰਨ ਵਾਲੀ ਤੇ ਗਰੀਬ ਮਾਰੂ ਸਰਕਾਰ ਅਤੇ ਕਾਂਗਰਸ ਪਾਰਟੀ ਤੋ ਨਿਜਾਤ ਦਿਵਾਵੇਗੀਙ ਮੀਟਿੰਗ ਚ ਉਕਤ ਤੋ ਇਲਾਵਾ ਚ ਹੋਰਨਾਂ ਤੋਂ ਇਲਾਵਾ ਕੇਂਦਰੀ ਅਬਜਰਵਰ ਜਰਨੈਲ ਸਿੰਘ, ਲੋਕ ਸਭਾ ਚੋਣ ਲੜ ਚੁੱਕੇ ਐਚ ਐਸ ਐਸ ਫੂਲਕਾ, ਸੁੱਚਾ ਸਿੰਘ ਛੋਟੇਪੁਰ, ਡਾ ਦਲਜੀਤ ਸਿੰਘ ਤੇ ਯਾਮਿਲੀ ਗੋਮਰ ਆਦਿ ਵੀ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: