Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਨੈਡਾ ਦੇ ਉਂਟਾਰੀਓ ਸੂਬੇ ਦੀਆਂ ਚੋਣਾਂ ਵਿੱਚ ਅੰਮ੍ਰਿਤਧਾਰੀ ਨੌਜਵਾਨ ਜਗਮੀਤ ਸਿੰਘ ਨੇ ਪ੍ਰਾਪਤ ਕੀਤੀ ਦੁਜੀ ਜਿੱਤ

ਕਨੈਡਾ ਦੇ ਉਂਟਾਰੀਓ ਸੂਬੇ ਦੀਆਂ ਚੋਣਾਂ ਵਿੱਚ ਅੰਮ੍ਰਿਤਧਾਰੀ ਨੌਜਵਾਨ ਜਗਮੀਤ ਸਿੰਘ ਨੇ ਪ੍ਰਾਪਤ ਕੀਤੀ ਦੁਜੀ ਜਿੱਤ

ਟੋਰਾਂਟੋ (13 ਜੂਨ 2014): ਅੰਮ੍ਰਿਤਧਾਰੀ ਗਰਸਿੱਖ ਨੌਜਵਾਨ ਜਗਮੀਤ ਸਿੰਘ ਨੇ ਕਨੇਡਾ ਦੇ ਉਂਟਾਰੀਓ ਸੂਬੇ ਵਿੱਚ ਹੋਈਆਂ ਚੋਣਾਂ ਵਿੱਚੋਂ ਦੂਜੀ ਵਾਰ ਜਿੱਤ ਪ੍ਰਾਪਤ ਕਰ ਲਈ ਹੈ।

ਕੈਨੇਡਾ ਦੇ ਆਬਾਦੀ ਪੱਖੋਂ ਸਭ ਤੋਂ ਵੱਡੇ ਅਤੇ ਪੰਜਾਬੀਆਂ ਦੇ ਚਹੇਤੇ ਪ੍ਰਾਂਤ ਉਂਟਾਰੀਓ ਵਿਚ ਵਿਧਾਨ ਸਭਾ ਦੀ ਹੋਈ ਮੱਧਕਾਲੀ ਚੋਣ ਵਿਚ ਲਿਬਰਲ ਪਾਰਟੀ ਦੀ ਲਗਾਤਾਰ ਚੌਥੀ ਵਾਰ ਜਿੱਤ ਹੋਈ ਹੈ ।

ਪੰਜਾਬੀਆਂ ਦੀ ਚੋਖੀ ਵਸੋਂ ਵਾਲੇ ਹਲਕੇ ਬਰੈਮਲੀ-ਗੋਰ-ਮਾਲਟਨ ਤੋਂ ਨਿਊ ਡੈਮੋਕਰੇਟਿਕ ਪਾਰਟੀ ਦੇ ਜਗਮੀਤ ਸਿੰਘ ਨੇ ਲਿਬਰਲ ਪਾਰਟੀ ਦੇ ਡਾ: ਕੁਲਦੀਪ ਕੁਲਾਰ ਨੂੰ ਲਗਭਗ 4700 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ ਅਤੇ ਦੂਸਰੀ ਵਾਰ ਇਹ ਸੀਟ ਜਿੱਤ ਲਈ ।

ਐਨ.ਡੀ.ਪੀ ਦੇ ਜਗਮੀਤ ਸਿੰਘ ਨੇ ਹੁਣੇ ਹੀ ਹੋਈਆਂ ਚੋਣਾਂ ਵਿੱਚ 43.6 ਪ੍ਰਤੀਸ਼ਤ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਅਤੇ ਉਨ੍ਹਾਂ ਦੇ ਨੇੜਲੇ ਵਿਰੋਧੀ,ਸਾਬਕਾ ਐੱਮ. ਐੱਮ. ਪੀ ਕੁਲਦੀਪ ਕੁਲਾਰ ਜਿਹੜੇ 2011 ਵਿੱਚ ਉਨ੍ਹਾਂ ਤੋਂ ਹਾਰ ਗਏ ਸਨ,ਨੇ 33.8 ਪ੍ਰਤੀਸ਼ਤ ਵੋਟ ਹਾਸਲ ਕੀਤੀ।ਪੀ.ਸੀ ਦੇ ਹਰਜੀਤ ਜਸਵਾਲ ਨੂੰ 17.9 ਪ੍ਰਤੀਸ਼ਤ ਵੋਟਾਂ ਪਈਆਂ।

ਜ਼ਿਕਰਯੋਗ ਹੈ ਕਿ ਸ੍ਰ. ਜਗਮੀਤ ਸਿੰਘ ਨੇ ਸਿੱਖ ਮੁੱਦਿਆਂ ਨੂੰ ਸੰਸਾਰ ਭਰ ਵਿੱਚ ਉਭਾਰਿਆ।ਭਾਰਤ ਵਿੱਚ ਸਿੱਖਾਂ ਦੇ ਮੁੱਢਲੇ ਅਧਿਕਾਰਾਂ ਦੀ ਉਲੰਘਣਾ ਬਾਰੇ ਵੀ ਉਨ੍ਹਾਂ ਨੇ ਆਵਾਜ਼ ਉਠਾਈ,ਇਸੇ ਕਰਕੇ ਉਨ੍ਹਾਂ ਨੂੰ ਭਾਰਤ ਸਰਕਾਰ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ।ਪਿਛਲੇ ਸਾਲ ਅੰਮ੍ਰਿਤਸਰ ਦੀ ਇੱਕ ਸਿੱਖ ਸੰਸਥਾ ਨੇ ਉਨ੍ਹਾਂ ਨੂੰ “ਦੀ ਸਿੱਖ ਆਫ ਦੀ ਈਅਰ” ਐਵਾਰਡ ਨਾਲ ਸਨਮਾਨਿਤ ਕਰਨ ਲਈ ਸੱਦਾ ਭੇਜਿਆ, ਪਰ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: