ਸੰਗਰੂਰ: ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆ ਰਹੀਆਂ ਚੋਣਾਂ ਲਈ ਟਿਕਟਾਂ ਦੀ ਸ਼ੁਰੂਆਤ ਕਾਂਗਰਸ ਨੇ ਲੰਬੀ ਹਲਕੇ ਤੋਂ ਮਨਪ੍ਰੀਤ ਬਾਦਲ ਨੂੰ ਆਪਣਾ ਉਮੀਦਵਾਰ ਐਲਾਨ ਕਰ ਦਿੱਤਾ ਹੈ।

ਮਨਪ੍ਰੀਤ ਬਾਦਲ ਨੇ ਆਪਣੇ ਤਾਏ ਖ਼ਿਲਾਫ਼ ਚੋਣ ਦੀ ਇੱਛਾ ਪ੍ਰਗਟਾ ਕੇ ਸੂਬੇ ਦਾ ਸਿਆਸੀ ਪਾਰਾ ਵਧਾ ਦਿੱਤੀ ਸੀ। ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਨੂੰ ਆਪਣੇ ਤਾਏ ਖ਼ਿਲਾਫ਼ ਚੋਣ ਲੜਨ ਦੀ ਕਾਂਗਰਸ ਨੇ ਹਾਮੀ ਭਰ ਦਿੱਤੀ ਹੈ। ਸੰਗਰੂਰ ਵਿਖੇ ਪਾਰਟੀ ਪ੍ਰੋਗਰਾਮ ਵਿਚ ਆਏ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਆਖਿਆ ਕਿ ਉਹ ਮਨਪ੍ਰੀਤ ਬਾਦਲ ਦੀ ਨਾ ਸਿਰਫ਼ ਇੱਛਾ ਪੂਰੀ ਕਰਨਗੇ ਸਗੋਂ ਉਨ੍ਹਾਂ ਨੂੰ ਜਿਤਾਉਣ ਲਈ ਵੀ ਜ਼ੋਰ ਲਾਉਣਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਮਨਪ੍ਰੀਤ ਸਿੰਘ ਬਾਦਲ ਵੀ ਸਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਵਿਧਾਇਕ ਹਨ ਤੇ ਇਸੇ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ ਨੇ 2017 ਦੀ ਵਿਧਾਨ ਚੋਣ ਲੜਨ ਦੀ ਇੱਛਾ ਪ੍ਰਗਟਾਈ ਹੈ।