Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸਾਹਿਤ ਸਭਾਵਾਂ ਨੂੰ ਹਿੰਦੀ ਥੋਪੇ ਜਾਣ ਵਿਰੁੱਧ ਲਾਮਬੰਦ ਹੋਣ ਦੀ ਅਪੀਲ

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸਾਹਿਤ ਸਭਾਵਾਂ ਨੂੰ ਹਿੰਦੀ ਥੋਪੇ ਜਾਣ ਵਿਰੁੱਧ ਲਾਮਬੰਦ ਹੋਣ ਦੀ ਅਪੀਲ

ਚੰਡੀਗੜ੍ਹ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਕੇਂਦਰ ਸਰਕਾਰ ਵੱਲੋਂ ਆਧਾਰ ਕਾਰਡ ਉੱਪਰ ਪੰਜਾਬ ‘ਚ ਪੰਜਾਬੀ ਦੀ ਥਾਂ ਹਿੰਦੀ ਭਾਸ਼ਾ ‘ਚ ਵੇਰਵੇ ਲਿਖੇ ਜਾਣ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਸਭਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ ਵੱਲੋਂ ਇਥੋਂ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ‘ਚ ਕਿਹਾ ਗਿਆ ਹੈ ਕਿ ਹੁਣ ਤਕ ਪੰਜਾਬ ‘ਚ ਜਾਰੀ ਕੀਤੇ ਜਾਂਦੇ ਆਧਾਰ ਕਾਰਡਾਂ ਉੱਪਰ ਅੰਗਰੇਜ਼ੀ ਦੇ ਨਾਲ ਪੰਜਾਬੀ ‘ਚ ਸਾਰੇ ਵੇਰਵੇ ਦਰਜ ਕੀਤੇ ਜਾਂਦੇ ਸਨ, ਪਰ ਇਨ੍ਹੀਂ ਦਿਨੀਂ ਅਚਾਨਕ ਹੀ ਬਿਨਾਂ ਸੂਚਨਾ ਦਿੰਦਿਆਂ ਨਵਿਆਏ ਜਾ ਰਹੇ ਆਧਾਰ ਕਾਰਡਾਂ ਅਤੇ ਜਾਰੀ ਕੀਤੇ ਜਾ ਰਹੇ ਨਵੇਂ ਆਧਾਰ ਕਾਰਡਾਂ ਉੱਪਰ ਅੰਗਰੇਜ਼ੀ ਦੇ ਨਾਲ ਪੰਜਾਬੀ ਦੀ ਥਾਂ ਹਿੰਦੀ ਭਾਸ਼ਾ ‘ਚ ਸਾਰੇ ਵੇਰਵੇ ਦਰਜ ਕੀਤੇ ਜਾ ਰਹੇ ਹਨ, ਜੋ ਕਿ ਸਿੱਧੇ ਤੌਰ ‘ਤੇ ਪੰਜਾਬੀ ਭਾਸ਼ਾ ਉੱਪਰ ਨਰਿੰਦਰ ਮੋਦੀ ਦੀ ਅਗਵਾਈ ‘ਚ ਚਲ ਰਹੀ ਕੇਂਦਰ ਸਰਕਾਰ ਦਾ ਨਾਬਰਦਾਸ਼ਤ ਕਰਨ ਯੋਗ ਹਮਲਾ ਹੈ। ਲੇਖਕ ਆਗੂਆਂ ਨੇ ਕੇਂਦਰੀ ਹਾਕਮਾਂ ਤੋਂ ਪੁੱਛਿਆ ਹੈ ਕਿ ਕੀ ਪੰਜਾਬ ਅਤੇ ਪੰਜਾਬੀ ਭਾਰਤ ਦਾ ਹਿੱਸਾ ਹਨ ਜਾਂ ਨਹੀਂ?

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਉੱਪਰ ਇਸ ਹਮਲੇ ਨੂੰ ਆਰ.ਐਸ.ਐਸ. ਦੇ ਸਿਆਸੀ ਵਿੰਗ ਭਾਰਤੀ ਜਨਤਾ ਪਾਰਟੀ ਵੱਲੋਂ ‘ਇਕ ਮੁਲਕ, ਇਕ ਭਾਸ਼ਾ ਅਤੇ ਇਕ ਸੱਭਿਆਚਾਰ’ ਨੂੰ ਸਾਰੇ ਮੁਲਕ ਉੱਪਰ ਥੋਪੇ ਜਾਣ ਦੀ ਲੜੀ ਵਜੋਂ ਵੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਭਾਸ਼ਾਈ ਸਾਮਰਾਜਵਾਦ ਦਾ ਇਹ ਹਮਲਾ ਕੇਵਲ ਪੰਜਾਬੀ ਉੱਪਰ ਹੀ ਨਹੀਂ ਹੈ, ਆਉਂਦੇ ਦਿਨੀਂ ਹੋਰਨਾਂ ਲੋਕ ਅਤੇ ਇਲਾਕਾਈ ਭਾਸ਼ਾਵਾਂ ਉੱਪਰ ਵੀ ਇਸ ਤਰ੍ਹਾਂ ਦੇ ਹਮਲੇ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਕੇਂਦਰੀ ਪੰਜਾਬੀ ਲੇਖਕ ਸਭਾ ਨੇ ਆਪਣੇ ਬਿਆਨ ‘ਚ ਅੱਗੇ ਕਿਹਾ ਕਿ ਪੰਜਾਬ ਵਿਚ ਪੰਜਾਬੀ ਭਾਸ਼ਾ ਨੂੰ ਹਰ ਪੱਧਰ ‘ਤੇ ਸੌ ਫੀਸਦੀ ਲਾਗੂ ਕੀਤੇ ਜਾਣ ਦੀ ਲੜਾਈ ਪਹਿਲਾਂ ਹੀ ਲੜੀ ਜਾ ਰਹੀ ਹੈ। ਪੰਜਾਬ ਸਰਕਾਰ ਇਸ ਪਾਸੇ ਵੱਲ ਬਿਲਕੁਲ ਤਵੱਜੋ ਨਹੀਂ ਦੇ ਰਹੀ ਅਤੇ ਹੁਣ ਆਧਾਰ ਕਾਰਡਾਂ ਉੱਪਰ ਪੰਜਾਬੀ ਕੱਟ ਕੇ ਹਿੰਦੀ ਭਾਸ਼ਾ ‘ਤੇ ਵੇਰਵੇ ਦਰਜ ਕਰਨ ਦੇ ਨਾਲ ਇਹ ਲੜਾਈ ਹੋਰ ਤਿੱਖੀ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬੀ ਪੰਜਾਬ ਦੀ ਰਾਜ ਭਾਸ਼ਾ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ‘ਚ ਵੱਟੀ ਗਈ ਚੁੱਪ ਹੋਰ ਵੀ ਜ਼ਿਆਦਾ ਮੁਜ਼ਰਮਾਨਾ ਹੈ। ਲੇਖਕ ਆਗੂਆਂ ਨੇ ਕੇਂਦਰੀ ਸਭਾ ਨਾਲ ਸਬੰਧਤ ਸਾਹਿਤ ਸਭਾਵਾਂ ਅਤੇ ਪੰਜਾਬੀ ਭਾਸ਼ਾ ਤੇ ਬੋਲੀ ਲਈ ਸੰਘਰਸ਼ਸ਼ੀਲ ਹੋਰਨਾਂ ਸਾਹਿਤ ਅਤੇ ਸੱਭਿਆਚਾਰਕ ਅਦਾਰਿਆਂ ਨੂੰ ਇਸ ਤਾਜ਼ਾ ਹਮਲੇ ਵਿਰੁੱਧ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਹੋਕਾ ਦਿਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੇ ਲੇਖਕਾਂ, ਪ੍ਰਕਾਸ਼ਕਾਂ ਕੋਲੋਂ ਬਾਬਾ ਫਰੀਦ ਸਾਹਿਤ ਸਨਮਾਨ ਲਈ ਕਿਤਾਬਾਂ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਕੰਵਰਜੀਤ ਸਿੰਘ ਸਿੱਧੂ ਨੇ ਦੱਸਿਆ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਰਕਾਰੀ ਕਾਲਜ ਚੰਡੀਗੜ੍ਹ ਵਿਖੇ ਸਹਾਇਕ ਪ੍ਰੋਫ਼ੈਸਰ ਵਜੋਂ ਤਾਇਨਾਤ ਪੰਡਿਤ ਰਾਓ ਧਰੇਨਵਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਦਫਤਰ ਵਿਖੇ
ਕੈਪਟਨ ਸਰਕਾਰ ਆਉਣ ’ਤੇ ਵੀ ਭਾਸ਼ਾ ਵਿਭਾਗ ਦੀ ਤਕਦੀਰ ਨਹੀਂ ਬਦਲੀ ਹੈ। ਕੱਲ੍ਹ ਕੈਪਟਨ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਜਿੱਥੇ ਭਾਸ਼ਾ ਵਿਭਾਗ ਨੂੰ ਮੁੜ ਪੈਰਾਂ ਸਿਰ ਕਰਨ ਲਈ ਕੋਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: