ਅੰਮ੍ਰਿਤਸਰ: ਪੰਜਾਬ ਪੁਲਿਸ ਵਲੋਂ ਤਸ਼ੱਦਦ ਕਰਕੇ ਝੂਠੇ ਮੁਕਾਬਲੇ ਵਿਚ ਸ਼ਹੀਦ ਕੀਤੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ਼ਹੀਦ ਬਾਈ ਗੁਰਦੇਵ ਸਿੰਘ ਕਾਉਂਕੇ ਦੀ ਤਸਵੀਰ ਬੀਤੇ ਕੱਲ੍ਹ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਈ ਗਈ।

ਬੀਤੇ ਕਲ੍ਹ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਇਕ ਸਮਾਗਮ ਦੌਰਾਨ ਸ਼ਹੀਦ ਬਾਈ ਗੁਰਦੇਵ ਸਿੰਘ ਕਾਉਂਕੇ ਤੋਂ ਇਲਾਵਾ ਸ਼ਹੀਦ ਗਿਆਨ ਸਿੰਘ ਅਤੇ ਚੜ੍ਹਦੀਕਲਾ ਗਰੁੱਪ ਦੇ ਮੋਢੀ ਗਿਆਨੀ ਹਰਨਾਮ ਸਿੰਘ ਦਰਦੀ ਦੀਆਂ ਤਸਵੀਰਾਂ ਤੋਂ ਵੀ ਪਰਦਾ ਚੁੱਕਿਆ ਗਿਆ।
ਜਿਕਰਯੋਗ ਹੈ ਕਿ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ 1986 ਦੇ ਸਰਬੱਤ ਖ਼ਾਲਸਾ ਵਲੋਂ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਸੀ। ਉਹਨਾਂ ਨੂੰ ਪੰਜਾਬ ਪੁਲਿਸ ਨੇ ਅਗਵਾ ਕਰਕੇ ਸ਼ਹੀਦ ਕਰ ਦਿੱਤਾ ਸੀ।