Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਦੀ ਦਰਬਾਰ ਸਾਹਿਬ ਫੇਰੀ: ਪੁਲਿਸ ਦੀ ਮਨਮਾਨੀ ਤੋਂ ਮੀਡੀਆ, ਸ਼੍ਰੋਮਣੀ ਕਮੇਟੀ ਨਾਰਾਜ਼

ਕੈਪਟਨ ਦੀ ਦਰਬਾਰ ਸਾਹਿਬ ਫੇਰੀ: ਪੁਲਿਸ ਦੀ ਮਨਮਾਨੀ ਤੋਂ ਮੀਡੀਆ, ਸ਼੍ਰੋਮਣੀ ਕਮੇਟੀ ਨਾਰਾਜ਼

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਮੁੱਖ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਦਰਬਾਰ ਸਾਹਿਬ ਸਾਹਿਬ ਮੱਥਾ ਟੇਕਣ ਪੁੱਜੇ ਕੈਪਟਨ ਅਮਰਿੰਦਰ ਸਿੰਘ ਦੀ ਫੇਰੀ ਨੂੰ ਸੁਰੱਖਿਆ ਦੇ ਨਾਮ ਹੇਠ ਜ਼ਬਰਦਸਤ ਪੁਲਿਸ ਘੇਰਾ ਸਾਫ ਨਜ਼ਰ ਆਇਆ। ਹਾਲਾਤ ਐਨੇ ਬਦਤਰ ਤੇ ਨਾਜ਼ੁਕ ਸਨ ਕਿ ਦਰਬਾਰ ਸਾਹਿਬ ਦੀ ਪਰਕਰਮਾ ਵਿੱਚ ਅਤੇ ਕੰਪਲੈਕਸ ਦੇ ਬਾਹਰ ਪੁਲਿਸ ਦੇ ਵਰਦੀਧਾਰੀ ਤੇ ਸਾਦਾ ਵਰਦੀ ਮੁਲਾਜ਼ਮ ਬਾਰ-ਬਾਰ ਕਾਂਗਰਸੀ ਵਰਕਰਾਂ ਤੇ ਮੀਡੀਆ ਨਾਲ ਝਗੜਦੇ ਨਜ਼ਰ ਆਏ।

ਮੁਖ ਮੰਤਰੀ ਸੋਮਵਾਰ ਸਵੇਰੇ ਪੌਣੇ ਅੱਠ ਵਜੇ ਦੇ ਕਰੀਬ ਜਿਉਂ ਹੀ ਘੰਟਾ ਘਰ ਬਾਹੀ ਵਾਲੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਅਤੇ ਮੰਤਰੀ ਨਵਜੋਤ ਸਿੰਘ ਸਿੱਧੂ ਸਹਿਤ ਪੁਜੇ ਤਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ, ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਉਨ੍ਹਾਂ ਦਾ ਨੂੰ ਜੀ ਆਇਆਂ ਕਿਹਾ। ਜਿਉਂ ਹੀ ਅਮਰਿੰਦਰ ਸਿੰਘ ਦਰਬਾਰ ਸਾਹਿਬ ਵੱਲ ਵਧੇ ਤਾਂ ਪਹਿਲਾਂ ਤੋਂ ਮੌਜੂਦ ਸਾਦਾ ਵਰਦੀ ਪੁਲਿਸ ਮੁਲਾਜ਼ਮਾਂ, ਮੁੱਖ ਮੰਤਰੀ ਸੁਰੱਖਿਆ ਦਸਤੇ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਉਨ੍ਹਾਂ ਨੂੰ ਆਪਣੇ ਘੇਰੇ ਵਿੱਚ ਲੈ ਲਿਆ। ਉਨ੍ਹਾਂ ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਭਿਖੀਵਿੰਡ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਦਿੱਤਾ। ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ, ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।

captain amrinder singh bhai manjit singh harcharan singh sgpc office darbar sahib
ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕਰਦੇ ਹੋਏ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਹਰਚਰਨ ਸਿੰਘ, ਮੈਂਬਰ ਬਾਬਾ ਬੂਟਾ ਸਿੰਘ ਆਦਿ

ਇਸ ਮੌਕੇ ਸਮੇਂ ਉਨ੍ਹਾਂ ਨਾਲ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਵਿਧਾਇਕ ਪ੍ਰਗਟ ਸਿੰਘ, ਹਰਮਿੰਦਰ ਸਿੰਘ ਗਿੱਲ, ਡਾ: ਧਰਮਵੀਰ ਅਗਨੀਹੋਤਰੀ, ਰਮਿੰਦਰ ਸਿੰਘ ਸਿੱਕੀ, ਸੁਨੀਲ ਦੱਤੀ, ਸੁਖਬਿੰਦਰ ਸਿੰਘ ਸੁਖਸਰਕਾਰੀਆ, ਤਰਸੇਮ ਸਿੰਘ ਡੀ.ਸੀ., ਇੰਦਰਬੀਰ ਸਿੰਘ ਬੁਲਾਰੀਆ, ਓਮ ਪ੍ਰਕਾਸ਼ ਸੋਨੀ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕਥੂਨੰਗਲ, ਕਾਂਗਰਸ ਦਿਹਾਤੀ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ, ਸ਼ਹਿਰੀ ਪਰਧਾਨ ਜੁਗਲ ਕਿਸ਼ੋਰ ਸ਼ਰਮਾ, ਔਰਤ ਕਾਂਗਰਸ ਪ੍ਰਧਾਨ ਮਮਤਾ ਦੱਤਾ ਆਦਿ ਹਾਜ਼ਰ ਸਨ।

ਦਰਬਾਰ ਸਾਹਿਬ ਕੰਪਲੈਕਸ ਅੰਦਰ ਪੁਲਿਸ ਮੁਲਾਜ਼ਮਾਂ ਦੇ ਕਾਂਗਰਸੀ ਵਰਕਰਾਂ, ਆਮ ਸ਼ਰਧਾਲੂਆਂ ਤੇ ਮੀਡੀਆ ਨਾਲ ਵਤੀਰੇ ਤੇ ਸਖਤ ਇਤਰਾਜ ਜਿਤਾਉਂਦਿਆਂ ਸ਼੍ਰੋਮਣੀ ਕਮੇਟੀ ਮੁਖ ਸਕੱਤਰ ਹਰਚਰਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਅਨੇਕਾਂ ਵਿਅਕਤੀ ਵਿਸ਼ੇਸ਼, ਜਿਨ੍ਹਾਂ ਵਿੱਚ ਅਫਗਾਨਿਸਤਾਨ ਦੇ ਰਾਸ਼ਟਰਪਤੀ, ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਕੈਨੇਡਾ ਦੇ ਰੱਖਿਆ ਮੰਤਰੀ ਦੀ ਫੇਰੀ ਸ਼ਾਮਿਲ ਹੈ ਬੜੇ ਸੁਚੱਜੇ ਢੰਗ ਨਾਲ ਬੰਦੋਬਸਤ ਕਰਦੀ ਰਹੀ ਹੈ ਪਰ ਇਸ ਵਾਰ ਪੁਲਿਸ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ‘ਤੇ ਵਿਸ਼ਵਾਸ਼ ਹੀ ਨਹੀਂ ਸੀ ਜਿਸਦਾ ਨਤੀਜਾ ਸਭਦੇ ਸਾਹਮਣੇ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Capt. Amarinder’s Darbar Sahib Visit: Media complains Police Highhandedness; SGPC feels distrusted …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: