Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਲੀਫੋਰਨੀਆ ਤੋਂ ਬਾਅਦ ਹੁਣ ਇੰਗਲੈਂਡ ‘ਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਕੈਲੀਫੋਰਨੀਆ ਤੋਂ ਬਾਅਦ ਹੁਣ ਇੰਗਲੈਂਡ ‘ਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਲੰਡਨ: ਬੀਤੇ ਸ਼ੁੱਕਰਵਾਰ ਦੀ ਰਾਤ ਨੂੰ ਇੰਗਲੈਂਡ ਦੇ ਸ਼ਹਿਰ ਬਰੈਡਫੋਰਡ ਵਿਖੇ ਕੁਝ ਸ਼ਰਾਰਤੀ ਅਨਸਰਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਬਰੈਡਫੋਰਡ ਦੇ ਗੁਰਦੁਆਰਾ ਸਾਹਿਬ ਤੋਂ ਬਾਹਰ ਸੁੱਟ ਦਿੱਤਾ। ਜਦੋਂ ਪ੍ਰਬੰਧਕਾਂ ਨੂੰ ਇਸ ਮੰਦਭਾਗੀ ਘਟਨਾ ਬਾਰੇ ਪਤਾ ਲੱਗਾ ਤਾਂ ਤਦ ਤੱਕ ਸਾਰੀ ਰਾਤ ਮੀਂਹ ਪੈਣ ਕਾਰਨ ਪਾਵਨ ਸਰੂਪ ਨੂੰ ਕਾਫ਼ੀ ਨੁਕਸਾਨ ਹੋ ਚੁੱਕਾ ਸੀ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਰਣਬੀਰ ਸਿੰਘ ਰਾਏ ਘਟਨਾ ਦੀ ਜਾਣਕਾਰੀ ਦਿੰਦੇ ਹੋਏ
ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਰਣਬੀਰ ਸਿੰਘ ਰਾਏ ਘਟਨਾ ਦੀ ਜਾਣਕਾਰੀ ਦਿੰਦੇ ਹੋਏ

ਗੁਰਦੁਆਰਾ ਸਾਹਿਬ ਮੁੱਖ ਸੇਵਾਦਾਰ ਸ. ਰਣਬੀਰ ਸਿੰਘ ਰਾਏ ਨੇ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸ਼ਰਾਰਤੀ ਅਨਸਰ ਇਕ ਵੈਨ ‘ਤੇ ਆਏ ਸਨ ਅਤੇ ਉਨ੍ਹਾਂ ਰੁਮਾਲਿਆਂ ਵਿਚ ਵਲ੍ਹੇਟ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸਾਹਿਬ ਦੀ ਇਮਾਰਤ ਤੋਂ ਬਾਹਰ ਸੁੱਟ ਦਿੱਤਾ। ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਘਟਨਾ ਦਾ ਪਤਾ ਤਾਂ ਲਗਦਾ ਹੈ, ਪਰ ਹਨੇਰਾ ਹੋਣ ਕਰਕੇ ਵੈਨ ਅਤੇ ਸ਼ਰਾਰਤੀਆਂ ਦੀ ਪਹਿਚਾਣ ਨਹੀਂ ਹੋ ਰਹੀ। ਪ੍ਰਬੰਧਕ ਕਮੇਟੀ ਨੇ ਇਸ ਸਬੰਧੀ ਯੌਰਕਸ਼ਾਇਰ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ, ਜੋ ਸਥਾਨਕ ਲੋਕਾਂ ਦੇ ਕੋਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਦੋਸ਼ੀਆਂ ਤੱਕ ਪਹੁੰਚਣ ਦਾ ਯਤਨ ਕਰ ਰਹੇ ਹਨ।

ਸਿੱਖ ਕੌਂਸਲ ਯੂ.ਕੇ. ਵੱਲੋਂ ਜਨਰਲ ਸਕੱਤਰ ਸ: ਗੁਰਮੇਲ ਸਿੰਘ ਕੰਦੋਲਾ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਲਈ ਪੁਲਿਸ ‘ਤੇ ਇਸ ਮਾਮਲੇ ਦੇ ਦੋਸ਼ੀਆਂ ਨੂੰ ਫੜਨ ਲਈ ਦਬਾਅ ਪਾਇਆ ਜਾ ਰਿਹਾ ਹੈ। ਸੀ.ਸੀ.ਟੀ.ਵੀ. ਕੈਮਰੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਨੂੰ ਅੰਜ਼ਾਮ ਦੇਣ ਲਈ ਕਿਰਾਏ ‘ਤੇ ਲਈ ਵੈਨ ਦੀ ਵਰਤੋਂ ਕੀਤੀ ਗਈ ਹੈ। ਸਿੱਖ ਫੈਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ, ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਸ: ਗੁਰਮੇਲ ਸਿੰਘ ਮੱਲ੍ਹੀ ਨੇ ਇਸ ਘਟਨਾ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੈਲੀਫੋਰਨੀਆ ਵਿਚ ਵੀ ਬੇਅਦਬੀ ਦੀ ਘਟਨਾ ਵਾਪਰੀ ਸੀ।

ਸਬੰਧਤ ਖ਼ਬਰ: ਕੈਲੀਫੋਰਨੀਆ ਦੇ ਇਕ ਪਾਰਕ ‘ਚ ਗੁਰਬਾਣੀ ਦੇ ਗੁਟਕੇ ਦੀ ਬੇਅਦਬੀ; ਨਾਪਾ ਵਲੋਂ ਸਖਤ ਨਿੰਦਾ .

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਨੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਰਕਾਰੀ ਹੈਸੀਅਤ ਵਿੱਚ ਗੁਰਦੁਆਰਿਆਂ ਅੰਦਰ ਸੱਦਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: