Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਖਾੜਕੂ ਹਰਮਿੰਦਰ ਸਿੰਘ ਮਿੰਟੂ ਹਸਪਤਾਲ ਦਾਖਲ

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਖਾੜਕੂ ਹਰਮਿੰਦਰ ਸਿੰਘ ਮਿੰਟੂ ਹਸਪਤਾਲ ਦਾਖਲ

Bhai Harminder Singh Mintu
ਹਰਮਿੰਦਰ ਸਿੰਘ ਮਿੰਟੂ

ਪਟਿਆਲਾ (2 ਜਨਵਰੀ, 2015): ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਖਾੜਕੂ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਪੇਟ ਦੀ ਤਕਲੀਫ਼ ਕਾਰਨ ਸ਼ੁੱਕਰਵਾਰ ਸ਼ਾਮੀ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਭਾਈ ਹਰਮਿੰਦਰ ਸਿੰਘ ਮਿੰਟੂ ਪਿਛਲੇ ਸਾਲ ਸੱਤ ਨਵੰਬਰ ਨੂੰ ਰਾਜਪੁਰਾ ਦੇ ਡੀ.ਐਸ.ਪੀ ਰਾਜਵਿੰਦਰ ਸਿੰਘ ਸੋਹਲ ਦੀ ਅਗਵਾਈ ਹੇਠਲੀ ਇੱਕ ਟੀਮ ਉਸ ਨੂੰ ਥਾਈਲੈਂਡ ਤੋਂ ਲੈ ਕੇ ਆਈ ਸੀ ਅਤੇ ਉਹ ਪਿਛਲੇ ਮਹੀਨੇ ਤੋਂ ਉੱਚ ਸੁਰੱਖਿਆ ਵਾਲੀ ਨਾਭਾ ਜੇਲ੍ਹ ਵਿੱਚ ਬੰਦ ਹਨ।

ਅੱਜ ਉਨ੍ਹਾ ਨੇ ਪੇਟ ਵਿੱਚ ਤਕਲੀਫ਼ ਦੀ ਸ਼ਿਕਾਇਤ ਕੀਤੀ ਤਾਂ ਜੇਲ੍ਹ ਅਧਿਕਾਰੀਆਂ ਨੇ ਉਨ੍ਹਾ ਨੂੰ ਹਸਪਤਾਲ ਲਿਜਾਣ ਲਈ ਲੋੜੀਂਦੀ ਫੋਰਸ ਸਬੰਧੀ ਪਟਿਆਲਾ ਦੇ ਐਸ.ਐਸ.ਪੀ ਨਾਲ ਸੰਪਰਕ ਕੀਤਾ।

ਪੁਲੀਸ ਫੋਰਸ ਉਨ੍ਹਾ ਨੂੰ ਨਾਭਾ ਵਿਚਲੇ ਸਿਵਲ ਹਸਪਤਾਲ ਵਿੱਚ ਲੈ ਗਈ ਜਿੱਥੋਂ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂਮ ਦਾਖਲ ਕਰ ਲਿਆ ਹੈ। ਡਾਕਟਰਾਂ ਅਨੁਸਾਰ ਉਸ ਨੂੰ ਪੇਟ ਵਿੱਚ ਤਕਲੀਫ਼ ਹੈ, ਜਿਸ ਬਾਰੇ ਐਕਸਰੇ ਆਦਿ ਕਰਕੇ ਪਤਾ ਲਗਾਇਆ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਮੁਹਾਲੀ ਸਥਿਤ ਵਿਸ਼ੇਸ਼ ਅਦਾਲਤ ਨੂੰ ਹਿੰਦੂਤਵੀ ਜਥੇਬੰਦੀ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਆਗੂ ਰਵਿੰਦਰ ਗੋਸਾਈ ਨੂੰ ਮਾਰਨ ਨਾਲ ਸੰਬੰਧਤ ਮਾਮਲੇ ਵਿੱਚ ਅਦਾਲਤ ਨੂੰ
ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਪਟਿਆਲਾ ਜੇਲ੍ਹ ਵਿੱਚ ਹੋਈ ਮੌਤ ਨੂੰ ਉਨ੍ਹਾਂ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ 'ਸਟੇਟ ਦੀ
ਇੱਥੋਂ ਦੇ ਡਵੀਜ਼ਨ 'ਈ' ਠਾਣੇ ਦੀ ਪੁਲਿਸ ਨੇ ਅੱਜ ਸਿੱਖ ਸਿਆਸੀ ਕੈਦੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਜੇਲ੍ਹ ਵਿੱਚ ਲਿਆ ਕੇ 2013 ਦੇ ਇਕ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ। ਭਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: