Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾੜਕੂ ਗੁਰਦੀਪ ਸਿੰਘ ਖੇੜਾ ਦੀ ਕਰਨਾਟਕ ਤੋਂ ਅੰਮ੍ਰਿਤਸਰ ਜੇਲ ਵਿੱਚ ਮੰਗਲਵਾਰ ਨੂੰ ਪੁੱਜਣ ਦੀ ਸੰਭਾਵਨਾ

ਖਾੜਕੂ ਗੁਰਦੀਪ ਸਿੰਘ ਖੇੜਾ ਦੀ ਕਰਨਾਟਕ ਤੋਂ ਅੰਮ੍ਰਿਤਸਰ ਜੇਲ ਵਿੱਚ ਮੰਗਲਵਾਰ ਨੂੰ ਪੁੱਜਣ ਦੀ ਸੰਭਾਵਨਾ

Gurdeep Singh Kherra
ਗੁਰਦੀਪ ਸਿੰਘ ਖੇੜਾ

ਅੰਮ੍ਰਿਤਸਰ (14 ਜੂਨ, 2015): ਕਰਨਾਟਕ ਸਰਕਾਰ ਨੇ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਖਾੜਕੂ ਗੁਰਦੀਪ ਸਿੰਘ ਖੇੜਾ ਨੂੰ ਗੁਲਬਰਗਾ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਲੱਗਭੱਗ ਮੁਕੰਮਲ ਕਰ ਲਈਆਂ ਹਨ ।

ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਕਰਨਾਟਕਾ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਨੂੰ ਇਥੇ ਭੇਜਣ ਦੇ ਹੁਕਮਾ ‘ਤੇ ਅੰਤਿਮ ਦਸਤਖ਼ਤ ਕਰੇਗਾ, ਜਿਸ ਉਪਰੰਤ ਉਹ ਓਥੋਂ ਅੰਮਿ੍ਤਸਰ ਲਈ ਰਵਾਨਾ ਹੋਣਗੇ ਤੇ ਮੰਗਲਵਾਰ ਨੂੰ ਇਥੇ ਪੁੱਜਣ ਦੀ ਸੰਭਾਵਨਾ ਹੈ ।

ਅੰਮਿ੍ਤਸਰ ਜਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਦਾ ਵਾਸੀ 55 ਸਾਲਾ ਖੇੜਾ ਖਿਲਾਫ 1996 ਵਿਚ ਨਵੀਂ ਦਿੱਲੀ ਅਤੇ ਕਰਨਾਟਕ ਵਿਚ ਦਰਜ ਦੋ ਵੱਖੋ ਵੱਖਰੇ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: