Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਜਰਾਤ ਮੁਸਲਿਮ ਕਤਲੇਆਮ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੀ ਸਮਾਜ ਸੇਵਿਕਾ ਤੀਸਤਾ ਸੀਤਲਾਵਾੜ ਦੇ ਖਿਲਾਫ ਸੀਬੀਆਈ ਜਾਂਚ ਸ਼ੁਰੂ

ਗੁਜਰਾਤ ਮੁਸਲਿਮ ਕਤਲੇਆਮ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੀ ਸਮਾਜ ਸੇਵਿਕਾ ਤੀਸਤਾ ਸੀਤਲਾਵਾੜ ਦੇ ਖਿਲਾਫ ਸੀਬੀਆਈ ਜਾਂਚ ਸ਼ੁਰੂ

ਨਵੀਂ ਦਿੱਲੀ ( 27 ਮਈ 2015): ਗੁਜਰਾਤ ਵਿੱਚ ਸੰਨ 2002 ਵਿੱਚ ਹੋਏ ਮੁਸਲਮਾਨਾ ਦੇ ਕਤਲੇਆਮ ਵਿੱਚ ਪੀੜਤਾਂ ਨੂੰ ਇਨਸਾਫ ਦੁਆਉਣ ਲਈ ਕਾਰਜ਼ਸੀਲ ਅਤੇ ਕਤਲੇਆਮ ਦੇ ਦੋਸੀਆਂ ਨੂੰ ਅਦਾਲਤੀ ਕਟਹਿਰੇ ਤੱਕ ਲਿਜਾਣ ਵਾਲੀ ਮਨੁੱਖੀ ਅਧਿਕਾਰ ਕਾਰਕੂਨ ਅਤੇ ਸਮਾਜ ਸੇਵਕਾ ਤੀਸਤਾ ਸੀਤਲਵਾੜ ਨਾਲ ਸਬੰਧਿਤ ਸੰਸਥਾ ਸਬਰੰਗ ਕਮਿੳੂਨੀਕੇਸ਼ਨ ਅੈਂਡ ਪਬਲਿਸ਼ਿੰਗ ਪ਼ਾੲੀਵੇਟ ਲਿਮਿਟਡ ਨੂੰ ਵਿਤੀ ਸਹਾੲਿਤਾ ਦੇਣ ਦੇ ਮਾਮਲੇ ਦੀ ਜਾਂਚ ਸੀਬੀਅਾੲੀ ਨੂੰ ਸੌਂਪ ਦਿੱਤੀ ਹੈ। ਕੇਂਦਰ ਸਰਕਾਰ ਨੇ ਸਬਰੰਗ ਕਮਿੳੂਨੀਕੇਸ਼ਨ ੳੁੱਤੇ ਵਿਦੇਸ਼ੀ ਸਹਾੲਿਤਾ ਸਬੰਧੀ ਨਿਯਮਾਂ ਦੀ ੳੁਲੰਘਣਾ ਦਾ ਦੋਸ਼ ਲਾੲਿਅਾ ਹੈ।

ਮਨੁੱਖੀ ਅਧਿਕਾਰ ਕਾਰਕੂਨ ਤੀਸਤਾ ਸੀਤਲਵਾੜ
ਮਨੁੱਖੀ ਅਧਿਕਾਰ ਕਾਰਕੂਨ ਤੀਸਤਾ ਸੀਤਲਵਾੜ (ਫਾਈਲ ਫੋਟੋ)

ਮਨੁੱਖੀ ਅਧਿਕਾਰ ਕਾਰਕੂਨ ਤੀਸਤਾ ਸੀਤਲਵਾੜ ਤੇ ਉਸ ਦੇ ਪਤੀ ‘ਤੇ ਦੋਸ਼ ਹੈ ਕਿ ਉਨ੍ਹਾਂ ਸਾਲ 2002 ਵਿੱਚ ਗੁਜਰਾਤ ਵਿੱਚ ਹੋਏ ਮੁਸਲਮਾਨਾ ਦੇ ਸਮੂਜਿਕ ਕਤਲੇਆਮ ਤੋਂ ਪ੍ਰਭਾਵਿਤ ਗੁਲਬਗਾ ਸੁਸਾਇਟੀ ਵਿੱਚ ਕਤਲੇਆਮ ਦੀ ਯਾਦ ‘ਚ ਅਜਾਇਬ ਘਰ ਬਣਾਉਣ ਲਈ ਇਕੱਤਰ ਕੀਤੀ ਰਾਸ਼ੀ ਦੀ ਕਥਿਤ ਦੁਰਵਰਤੋਂ ਕੀਤੀ ਹੈ।

ਸੀਤਲਵਾੜ ਦਾ ਕਹਿਣਾ ਹੈ ਕਿ ਉਸਨੂੰ ਗੁਜਰਾਤ ਮੁਸਲਿਲ ਕਤਲੇਆਮ ਦੇ ਪੀੜਤਾਂ ਦੀ ਹਮਾਇਤ ਕਰਨ ਕਰਕੇ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ।ਉਸਨੇ ਕਿਹਾ ਕਿ ਉਸਦੇ ਅਤੇ ਉਸਦੇ ਪਤੀ ਖਿਲਾਫ ਇੱਕ ਰਾਜਸੀ ਪਾਰਟੀ ਦੇ ਕਹਿਣ ਤੇ ਜੂਠੇ ਦਾਅਵਿਆਂ ਦੇ ਅਧਾਰ ‘ਤੇ ਪਰਚਾ ਦਰਜ਼ ਕੀਤਾ ਗਿਆ ਹੈ।

ਗੁਲਬਰਗ ਸੁਸਾਇਟੀ ਫੰਡ ਗਬਨ ਮਾਮਲੇ ‘ਚ ਗੁਜਰਾਤ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਸਬੰਧੀ ਅਰਜ਼ੀ ਖਾਰਜ ਹੋਣ ਪਿੱਛੋਂ ਸਮਾਜ ਸੇਵਿਕਾ ਤੀਸਤਾ ਸੀਤਲਵਾੜ ਦੀ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਤੀਸਤਾ ਸੀਤਲਵਾੜ ਨੇ ਗੁਜਰਾਤ ਵਿੱਚ ਮੁਸਲਮਾਨਾਂ ਦੇ ਹੋਏ ਕਤਲੇਆਮ ਵਿੱਚ ਪੀੜਤਾਂ ਨੂੰ ਇਨਸਾਫ ਦੁਆਉਣ ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਬੰਦ ਕਰਵਾਉਣ ਲਈ ਲੰਬੀ ਜਦੋਜਹਿਦ ਕੀਤੀ ਹੈ। ਉਸਨੇ ਕਤਲੇਆਮ ਤੋਂ ਭੈਭੀਤ ਲੋਕਾਂ ਨੂੰ ਲੱਭਿਆ, ਉਨਾਂ ਨੂੰ ਮਾਨਸਿਕ ਤੌਰ ‘ਤੇ ਨਿਆ ਪ੍ਰਾਪਤ ਕਰਨ ਲਈ ਤਿਆਰ ਕੀਤਾ ਅਤੇ ਫਿਰ ਥਾਂ-ਥਾਂ ਘੁੰਮਕੇ ਪੀੜਤਾਂ ਤੋਂ ਦੋਸ਼ੀਆਂ ਵਿਰੁੱਧ ਹਲਫਨਾਮੇ ਇਕੱਠੇ ਕਰਕੇ ਅਦਾਲਤੀ ਚਾਰਾਜੋਈ ਸ਼ੁਰੂ ਕਰਵਾਈ।

ਕਤਲੇਆਮ ਦੇ ਪੀੜਤਾਂ ਦੇ ਹੱਕ ਵਿੱਚ ਖੜਨ ਕਰਕੇ ਤੀਸਤਾ ਸੀਲਤਵਾੜ ਕਾਫੀ ਸਮੇਂ ਤੋਂ ਸੱਤਾਧਾਰੀ ਧਿਰ ਦੀਆਂ ਅੱਖਾਂ ਵਿੱਚ ਰੜਕ ਰਹੀ ਹੈ। ਇਹ ਕੋਈ ਪਹਿਲਾ ਮੌਕਾ ਨਹੀਂ ਕਿ ਉਸ ‘ਤੇ ਇਲਜ਼ਾਮ ਲਾਏ ਗਏ ਹਨ, ਇਸਤੋਂ ਪਹਿਲਾਂ ਵੀ ਉਸਤੇ ਕਤਲੇਆਮ ਪੀੜਤਾਂ ਦੇ ਝੂਠੇ ਹਲਫੀਆਂ ਬਿਆਨ ਇਕੱਠੇ ਕਰਨ ਦੇ ਦੋਸ਼ ਵੀ ਲਾਏ ਗਏ ਸਨ ਤਾਂ ਕਿ ਉਹ ਪੀੜਤਾਂ ਦੇ ਹੱਕ ਵਿੱਚ ਆਵਾਜ਼ ਉਠਾਉਣੀ ਬੰਦ ਕਰ ਦੇਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਦਲ ਖਾਲਸਾ ਨੇ ਫਰਾਂਸ ਦੇ ਰਾਸ਼ਟਰਪਤੀ, ਜੋ 26 ਜਨਵਰੀ ਨੂੰ ਭਾਰਤ ਦੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਦਿੱਲੀ ਆ ਰਹੇ ਹਨ ਨੂੰ ਇੱਕ
ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਦਲ ਖਾਲਸਾ ਨੇ ਫਰਾਂਸ ਦੇ ਰਾਸ਼ਟਰਪਤੀ, ਜੋ 26 ਜਨਵਰੀ ਨੂੰ ਭਾਰਤ ਦੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਦਿੱਲੀ ਆ ਰਹੇ ਹਨ ਨੂੰ ਇੱਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: