Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਬਾਣੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਵਿੱਚ ਚੰਡੀਗੜ੍ਹ ਦੀ ਅਦਾਲਤ ਨੇ ਅਖਬਾਰੀ ਨੋਟਿਸ ਰਾਹੀ ਸੰਮਨ ਕਰਨ ਦੇ ਹੁਕਮ

ਗੁਰਬਾਣੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਵਿੱਚ ਚੰਡੀਗੜ੍ਹ ਦੀ ਅਦਾਲਤ ਨੇ ਅਖਬਾਰੀ ਨੋਟਿਸ ਰਾਹੀ ਸੰਮਨ ਕਰਨ ਦੇ ਹੁਕਮ

Bikram-Majithia-distorts-Shabadਚੰਡੀਗੜ੍ਹ(10 ਦਸੰਬਰ, 2014): ਗੁਰਬਾਣੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਲੇ ਵਿੱਚ ਅੱਜ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆਂ ਨੂੰ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ । ਅਦਾਲਤ ਨੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਖ਼ਬਾਰਾਂ ’ਚ ਨੋਟਿਸ ਛਪਵਾ ਕੇ ਸੰਮਨ ਕਰਨ ਦੇ ਹੁਕਮ ਦਿੱਤੇ ਹਨ।

ਸਿਵਲ ਜੱਜ ਜੂਨੀਅਰ ਡਵੀਜ਼ਨ ਪਰਦੀਪ ਸੰਘਿਆਲ ਨੇ ਮਜੀਠੀਆ ਉੱਤੇ ਗੁਰਬਾਣੀ ਦੀ ਤੁਕ ਨੂੰ ਤਰੋੜ-ਮਰੋੜ ਕੇ ਬੋਲਣ ਦੇ ਕੇਸ ਦੀ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ। ਅਦਾਲਤ ਨੇ ਮਜੀਠੀਆ ਵੱਲੋਂ ਵਾਰ-ਵਾਰ ਭੇਜੇ ਸੰਮਨਾਂ ਨੂੰ ਗੰਭੀਰਤਾ ਨਾਲ ਨਾ ਲੈਣ ਦਾ ਨੋਟਿਸ ਲਿਆ ਹੈ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਮੰਤਰੀ ਨੂੰ ਚਾਰ ਵਾਰ ਨੋਟਿਸ ਭੇਜੇ ਜਾ ਚੁੱਕੇ ਹਨ।

ਪਟੀਸ਼ਨਰ ਮਨਦੀਪ ਕੌਰ ਨੇ ਦੋਸ਼ ਲਾਇਆ ਕਿ ਮਜੀਠੀਆ ਨੂੰ ਪਿਛਲੀ ਵਾਰ ਸੰਮਨ ਮਿਲ ਵੀ ਗਏ ਸਨ ਪਰ ਬਾਵਜੂਦ ਉਹ ਪੇਸ਼ ਨਹੀਂ ਹੋਏ। ਅਦਾਲਤ ਵੱਲੋਂ ਪਹਿਲੇ ਸੰਮਨ 20 ਅਪਰੈਲ ਨੂੰ ਜਾਰੀ ਕੀਤੇ ਗਏ ਸਨ ਜਦੋਂਕਿ ਪਟੀਸ਼ਨ 26 ਨੂੰ ਦਾਇਰ ਕੀਤੀ ਗਈ ਸੀ।

ਮਜੀਠੀਆ ਉੱਤੇ ਲੋਕ ਸਭਾ ਦੀਆਂ ਚੋਣਾਂ ’ਚ ਭਾਜਪਾ ਦੇ ਉਮੀਦਵਾਰ ਅਰੁਣ ਕੁਮਾਰ ਜੇਤਲੀ ਦੀ ਰੈਲੀ ’ਚ ਗੁਰਬਾਣੀ ਦੀ ਤੁਕ ਨੂੰ ਤੋੜ-ਮਰੋੜ ਕੇ ਬੋਲਣ ਦੇ ਦੋਸ਼ ਹਨ। ਅਗਲੀ ਸੁਣਵਾਈ 20 ਫਰਵਰੀ ਨੂੰ ਹੋਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਸਮਾਗਮ ਵਿੱਚ ਆਏ ਸੁਖਬੀਰ ਬਾਦਲ ਨੂੰ ਜਿੳਂ ਹੀ ਬੋਲਣ ਲਈ ਸਟੇਜ ਉੱਤੇ ਸੱਦਾ ਦਿੱਤਾ ਗਿਆ ਤਾਂ ਸੰਗਤਾਂ ਸੁਖਬੀਰ ਅਤੇ ਮਜੀਠੀਏ ਖਿਲਾਫ ਨਾਅਰੇਬਾਜੀ ਕਰਦੀਆਂ ਪੰਡਾਲ ਵਿੱਚੋਂ ਉੱਠ ਪਈਆਂ। ਸ਼੍ਰੋਮਣੀ ਅਕਾਲੀ
ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਿਤਾ ਜਥੇਦਾਰ ਬਾਪੂ ਤਰਲੋਚਨ ਸਿੰਘ ਨਿਮਿਤ ਪਾਠ ਮੌਕੇ ਸ੍ਰੀ ਅਖੰਡ
ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਤਖਤ ਸਾਹਿਬਾਨ ਦੇ ਜੱਥੇਦਾਰਾਂ ਵੱਲੋਂ ਸੱਤਾਧਾਰੀ ਸਿਆਸੀ ਦਲ ਦੇ ਇਸ਼ਾਰੇ ‘ਤੇ ਸਰਸੇ ਦੇ ਸੌਦਾ ਸਾਧ ਨੂੰ ਮਾਫੀ ਦੇਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: