Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੁ ਨਾਨਕ ਸਾਹਿਬ ਜੀ ਦੇ ਵਿਆਹ ਪੂਰਬ ‘ਤੇ ਨਗਰ ਕੀਰਤਨ ਸਜ਼ਾਇਆ ਗਿਆ

ਗੁਰੁ ਨਾਨਕ ਸਾਹਿਬ ਜੀ ਦੇ ਵਿਆਹ ਪੂਰਬ ‘ਤੇ ਨਗਰ ਕੀਰਤਨ ਸਜ਼ਾਇਆ ਗਿਆ

ਬਟਾਲਾ (20 ਸਤੰਬਰ, 2015): ਸਿੱਖ ਧਰਮ ਦੇ ਬਾਨੀ, ਜਗਤ ਗੁਰੂ ਗੁਰੂ ਨਾਨਕ ਸਾਹਿਬ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ‘ਤੇ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਟਾਲਾ ‘ਚ ਸਮੁੱਚੀ ਲੋਕਾਈ ਵੱਲੋਂ ਸ਼ਰਧਾ ਭਾਵਨਾ, ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।

ਨਗਰ ਕੀਰਤਨ ਦਾ ਆਲੌਕਿਕ ਦ੍ਰਿਸ਼
ਨਗਰ ਕੀਰਤਨ ਦਾ ਆਲੌਕਿਕ ਦ੍ਰਿਸ਼

ਵਿਆਹ ਪੁਰਬ ਦੀਆਂ ਖੁਸ਼ੀਆਂ ਵਿਚ ਅੱਜ ਸਮੁੱਚੇ ਧਾਰਮਿਕ ਅਸਥਾਨਾਂ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਸਾਹਿਬ, ਗੁਰਦੁਆਰਾ ਅਚੱਲ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬਾਨ ਦੇ ਭੋਗ ਪਾਏ ਗਏ । ਉਪਰੰਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ (ਸਹੁਰਾ ਘਰ) ਸਥਾਨ ਤੋਂ ਜੁਗੋ-ਜੁੱਗ ਅਟੱਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਅਰਦਾਸ ਕਰਨ ਉਪਰੰਤ ਖਾਲਸਾਈ ਜੈਕਾਰਿਆਂ ਦੀ ਗੂੰਜ ‘ਚ ਪੂਰੀ ਸ਼ਾਨੋ-ਸ਼ੌਕਤ ਨਾਲ ਨਗਰ ਕੀਰਤਨ ਆਰੰਭ ਹੋਇਆ ।

ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਆਰੰਭਿਕ ਸਥਾਨ ‘ਤੇ ਸੰਪੂਰਨ ਹੋਇਆ । ਵੱਖ-ਵੱਖ ਪੜਾਵਾਂ ‘ਤੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ । ਸਾਰਾ ਦਿਨ ਅੰਮਿ੍ਤਮਈ ਬਾਣੀ ਅਤੇ ਗੁਰੂ ਕੇ ਲੰਗਰਾਂ ਦਾ ਪ੍ਰਵਾਹ ਅਤੁੱਟ ਵਰਤਿਆ ।

ਇਸ ਮੌਕੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀਆਂ ਵੱਖ-ਵੱਖ ਪ੍ਰਦਰਸ਼ਨੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀਆਂ ਅਤੇ ਨੌਜਵਾਨਾਂ ਵੱਲੋਂ ਤਿਆਰ ਕੀਤੇ ਛੋਟੇ ਹੈਲੀਕਾਪਟਰ ਨਾਲ ਪਾਲਕੀ ਸਾਹਿਬ ‘ਤੇ ਫੁੱਲਾਂ ਦੀ ਵਰਖਾ ਕੀਤੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: