Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਹੋਏ ਸ਼ਹੀਦਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਉਣ ਦੀ ਮੰਗ

ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਹੋਏ ਸ਼ਹੀਦਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਉਣ ਦੀ ਮੰਗ

ਅੰਮ੍ਰਿਤਸਰ: 2 ਫਰਵਰੀ 1986 ਨੂੰ ਪੰਜਾਬ ਦੇ ਸ਼ਹਿਰ ਨਕੋਦਰ ਵਿਖੇ ਮੁਹੱਲਾ ਗੁਰੂ ਨਾਨਕਪੁਰਾ ਦੇ ਗੁਰਦੁਆਰੇ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ 4 ਸਰੂਪ ਸਿੱਖ ਧਰਮ ਵਿਰੋਧੀ ਅਨਸਰਾਂ ਵਲੋਂ ਅਗਨ ਭੇਟ ਕਰ ਦਿੱਤੇ ਗਏ ਸਨ ਅਤੇ ਬਾਅਦ ਵਿੱਚ 4 ਫਰਵਰੀ 1986 ਨੂੰ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਬਦੀ ਵਿਰੁੱਧ ਸ਼ਾਂਤਮਈ ਵਿਖਾਵਾ ਕਰ ਰਹੇ ਸਿੱਖਾਂ ‘ਤੇ ਬਿਨਾਂ ਕਿਸੇ ਭੜਕਾਹਟ ਦੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿੱਚ 4 ਸਿੰਘ ਸ਼ਹੀਦ ਹੋ ਗਏ ਸਨ।

nakodar-shaheed-1986
1986 ‘ਚ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਸ਼ਹੀਦ ਸ਼ਹੀਦ ਹੋਏ ਸਿੰਘ

ਇਨ੍ਹਾਂ ਸ਼ਹੀਦ ਹੋਏ ਸਿੰਘਾਂ ਵਿਚੋਂ ਇਕ ਭਾਈ ਰਵਿੰਦਰ ਸਿੰਘ ਵੀ ਸਨ। ਭਾਈ ਰਵਿੰਦਰ ਸਿੰਘ ਦੇ ਮਾਤਾ ਬਲਦੀਪ ਕੌਰ ਅਤੇ ਪਿਤਾ ਬਲਦੇਵ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਇਨ੍ਹਾਂ ਸ਼ਹੀਦਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਈ ਜਾਵੇ।

ਸ਼ਹੀਦ ਭਾਈ ਰਵਿੰਦਰ ਸਿੰਘ ਦੇ ਮਾਤਾ-ਪਿਤਾ ਨੇ ਚਿੱਠੀ ‘ਚ ਲਿਖਿਆ ਕਿ ਸਿੱਖ ਧਰਮ ਵਿੱਚ ਸਿੱਖਾਂ ਲਈ ਸ੍ਰੀ ਗੁਰੁ ਗਰੰਥ ਸਾਹਿਬ ਤੋਂ ਉੱਪਰ ਕੁਝ ਵੀ ਨਹੀਂ। ਇਸ ਲਈ ਇੱਕ ਸਿੱਖ ਲਈ ਗੁਰੂ ਦਾ ਸਤਿਕਾਰ ਆਪਣੀ ਜਾਨ ਤੋਂ ਵੀ ਉੱਪਰ ਹੈ।

ਚਿੱਠੀ ‘ਚ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧਿਆਨ 2 ਫਰਵਰੀ 2011 ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਅਯੋਜਿਤ ਸਮਾਗਮ ਦੌਰਾਨ ਗਿਆਨੀ ਗੁਰਬਚਨ ਸਿੰਘ ਵਲੋਂ ਕੁਰਬਾਨੀ ਦੇਣ ਵਾਲੇ ਸਿੰਘਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਿਮੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਨ ਸਿੰਘ ਰਾਜੋਵਾਲ – ਗੋਰਸੀਆਂ ਨੂੰ ਕੌਮੀ ਸ਼ਹੀਦ ਕਰਾਰ ਦਿੱਤਾ ਗਿਆ ਸੀ। ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਨ੍ਹਾਂ ਸਿੱਖ ਸ਼ਹੀਦਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਹਿਦਾਇਤ ਕੀਤੀ ਸੀ। ਪਰ ਸ਼੍ਰੋਮਣੀ ਕਮੇਟੀ ਅਜੇ ਤੱਕ ਕੇਂਦਰੀ ਅਜਾਇਬ ਘਰ ਵਿੱਚ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਨਹੀਂ ਲਗਾ ਸਕੀ। 32 ਸਾਲ ਪਹਿਲਾਂ ਹੋਏ ਇਸ ਸ਼ਹੀਦੀ ਸਾਕੇ ਦੀ ਅੱਗ ਅਜੇ ਵੀ ਸਿੱਖਾਂ ਦੇ ਦਿਲਾਂ ਵਿੱਚ ਬਲ ਰਹੀ ਹੈ ਅਤੇ ਸ਼ਹੀਦ ਸਿੰਘਾਂ ਦੇ ਪਰਿਵਾਰ ਇਨ੍ਹਾਂ ਨਾ ਭਰਨ ਵਾਲੇ ਜ਼ਖਮਾਂ ਦੀ ਪੀੜ ਨੂੰ ਨਿਰੰਤਰ ਆਪਣੇ ਅੰਦਰ ਸਮੋਈ ਬੈਠੇ ਹਨ।

nakodar-shaheed-1986-01
1986 ‘ਚ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਪੰਜਾਬ ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਸ਼ਹੀਦ ਹੋਏ ਸਿੰਘਾਂ ਦੀਆਂ ਮ੍ਰਿਤਕ ਦੇਹਾਂ

ਚਿੱਠੀ ‘ਚ ਅੱਗੇ ਸ਼ਹੀਦ ਰਵਿੰਦਰ ਸਿੰਘ ਦੇ ਮਾਤਾ-ਪਿਤਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਬੇਨਤੀ ਹੈ ਕਿ ਇਨ੍ਹਾਂ ਸਿੰਘਾਂ ਦੀ ਆ ਰਹੀ ਬਰਸੀ ‘ਤੇ ਇਨ੍ਹਾਂ ਸਿੱਖ ਸ਼ਹੀਦਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਲਈ ਦੀ ਕਿਰਪਾਲਤਾ ਕੀਤੀ ਜਾਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਭਾਈ ਸਾਹਿਬ ਸਿਰਦਾਰ ਕਪੂਰ ਸਿੰਘ ਦਾ ਨਾਂ, ਸਿੱਖ ਇਤਿਹਾਸ ਦੇ ਵਿਦਿਆਰਥੀਆਂ ਅਤੇ ਪੰਥ ਦਰਦੀ ਸਿੱਖਾਂ ਲਈ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ।
ਭਾਈ ਸਾਹਿਬ ਸਿਰਦਾਰ ਕਪੂਰ ਸਿੰਘ ਦਾ ਨਾਂ, ਸਿੱਖ ਇਤਿਹਾਸ ਦੇ ਵਿਦਿਆਰਥੀਆਂ ਅਤੇ ਪੰਥ ਦਰਦੀ ਸਿੱਖਾਂ ਲਈ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: