Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁ: ਸੀਸ ਗੰਜ ਸਾਹਿਬ (ਪਾਤਸ਼ਾਹੀ ਨੌਵੀਂ, ਸ੍ਰੀ ਅਨੰਦਪੁਰ ਸਾਹਿਬ) ਦੀ ਪੁਰਾਤਨਤਾ ਬਚਾਉਣ ਲਈ ਸੰਗਤਾਂ ਦੀ ਇਕੱਤਰਤਾ 10 ਅਕਤੂਬਰ ਨੂੰ

ਗੁ: ਸੀਸ ਗੰਜ ਸਾਹਿਬ (ਪਾਤਸ਼ਾਹੀ ਨੌਵੀਂ, ਸ੍ਰੀ ਅਨੰਦਪੁਰ ਸਾਹਿਬ) ਦੀ ਪੁਰਾਤਨਤਾ ਬਚਾਉਣ ਲਈ ਸੰਗਤਾਂ ਦੀ ਇਕੱਤਰਤਾ 10 ਅਕਤੂਬਰ ਨੂੰ

ਸ੍ਰੀ ਅਨੰਦਪੁਰ ਸਾਹਿਬ: ਗੁਦੁਆਰਾ ਸੀਸ ਗੰਜ ਸਾਹਿਬ (ਪਾਤਸ਼ਾਹੀ ਨੌਵੀਂ, ਸ੍ਰੀ ਅਨੰਦਪੁਰ ਸਾਹਿਬ) ਦੀ ਪੁਰਾਤਨਤਾ ਨੂੰ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਨਾਮ ਉੱਤੇ ਸੰਗਮਰਮਰ ਲਗਾ ਕੇ ਬਦਲਣ ਤੋਂ ਸਿੱਖ ਸੰਗਤਾਂ ਵਿਚ ਭਾਰੀ ਰੋਸ ਹੈ। ਇਸੇ ਤਹਿਤ ਸੰਗਤਾਂ ਵੱਲੋਂ ਇਸ ਇਤਿਹਾਸਕ ਗੁਰਧਾਮ ਦੀ ਪੁਰਾਤਨਤਾ ਬਚਾਉਣ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਭਲਕੇ 10 ਅਕਤੂਬਰ ਨੂੰ ਸੰਗਤਾਂ ਦੀ ਭਾਰੀ ਇਕੱਤਰਤਾ ਸੱਦੀ ਗਈ ਹੈ।

ਗੁਦੁਆਰਾ ਸੀਸ ਗੰਜ ਸਾਹਿਬ (ਪਾਤਸ਼ਾਹੀ ਨੌਵੀਂ, ਸ੍ਰੀ ਅਨੰਦਪੁਰ ਸਾਹਿਬ)

ਜਿਕਰਯੋਗ ਹੈ ਕਿ ਇਹ ਅਸਥਾਨ ਕਲਗੀਧਰ ਪਾਤਸ਼ਾਹ ਜੀ ਵਲੋਂ ਆਪਣੇ ਹੱਥੀਂ ਤਿਆਰ ਕਰਵਾਇਆ ਗਿਆ ਹੈ, ਪੂਰੇ ਇੰਡੀਆ ਉਪਮਹਾਂਦੀਪ ਵਿੱਚ ਸਿਰਫ ਇੱਕ ਇਹੋ ਪੁਰਾਤਨ ਅਸਥਾਨ ਬਚਿਆ ਹੈ ਜਿਸ ਦੀ ਆਪਣੀ ਪੁਰਾਤਨ ਅਤੇ ਇਤਿਹਾਸਕ ਦਿੱਖ ਵਿੱਚ ਬਰਕਰਾਰ ਹੈ।

ਸਥਾਨਕ ਸਿੱਖ ਸੰਗਤ ਦੇ ਦੱਸਣ ਮੁਤਾਬਿਕ ਗੁਰਦੁਆਰਾ ਸਾਹਿਬ ਦੀ ਨਵੀਨੀਕਰਨ ਦਾ ਇਹ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਖ ਰੇਖ ਹੇਠ ਨਿਸ਼ਕਾਮ ਸੇਵਾ ਸੁਸਾਇਟੀ ਇੰਗਲੈਂਡ ਅਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਬਾਬਾ ਜੀ ਵੱਲੋਂ ਕਰਵਾਇਆ ਜਾ ਰਿਹਾ ਸੀ। ਸਥਾਨਕ ਸੰਗਤ ਦੇ ਮੁਤਾਬਿਕ ਸੰਗਤਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਖ ਰੇਖ ਹੇਠ, ਨਿਸ਼ਕਾਮ ਸੇਵਾ ਸੁਸਾਇਟੀ ਇੰਗਲੈਂਡ ਅਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਬਾਬਾ ਜੀ ਨੂੰ ਪਿਛਲੇ ਇੱਕ ਮਹੀਨੇ ਤੋਂ ਬੇਨਤੀਆਂ ਕਰਨ ਦੇ ਬਾਵਜੂਦ ਵੀ ਇਸ ਕੰਮ ਨੂੰ ਰੋਕਿਅ ਨਹੀਂ ਜਾ ਰਿਹਾ। ਇਸ ਲਈ ਹੁਣ ਇਸ ਅਸਥਾਨ ਦੀ ਪੁਰਾਤਨਤਾ ਅਤੇ ਇਤਿਹਾਸਕ ਦਿੱਖ ਨੂੰ ਬਚਾਉਣ ਲਈ ਕੋਈ ਠੋਸ ਰਣਨੀਤੀ ਤਿਆਰ ਕਰਨ ਵਾਸਤੇ ਇਲਾਕੇ ਦੀ ਸੰਗਤ ਵੱਲੋਂ ਸਿੱਖ ਸੰਗਤਾਂ ਦਾ ਇਕੱਠ ਮਿਤੀ 10 ਅਕਤੂਬਰ ਦਿਨ ਵੀਰਵਾਰ ਦੁਪਹਿਰ 12 ਵਜੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ। ਸੰਗਤ ਦੇ ਇਕੱਠ ਵਿੱਚ ਹੀ ਅਗਲੇਰੀ ਰਣਨੀਤੀ ਤਿਆਰ ਕੀਤੀ ਜਾਵੇਗੀ।


ਅਖਬਾਰ ਹਾਸਿਲ ਕਰੋ…

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: