ਚੰਡੀਗੜ੍ਹ/ ਮੋਹਾਲੀ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨਾਲ ਦੇਰ ਰਾਤ ਤਿੰਨ ਜ਼ਿਲ੍ਹਿਆਂ ਵਿਚ ਰਾਤ ਸਮੇਂ ਕੀਤੀ ਜਾਂਦੀ ਪੁਲਿਸ ਗਸ਼ਤ ਅਤੇ ਨਾਕਿਆਂ ਦੀ ਸਥਿਤੀ ਦਾ ਪਤਾ ਲਾਉਣ ਲਈ ਤਿੰਨ ਜ਼ਿਲ੍ਹਿਆਂ ਐਸ.ਏ.ਐਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਚੀਆਂ ਚੌਂਕੀਆਂ ਅਤੇ ਪੁਲਿਸ ਸਟੇਸ਼ਨਾਂ ਵਿਚ ਰਾਤੀਂ 11 ਵਜੇ ਤੋਂ 2 ਵਜੇ ਤਕ ਛਾਪੇਮਾਰੀ ਕੀਤੀ।

ਸੁਖਬੀਰ ਬਾਦਲ ਨੇ ਸਾਰੇ ਫੀਲਡ ਮੁਲਾਜ਼ਮਾਂ ਨੂੰ ਪਾਬੰਦ ਰਹਿਣ ਦੀ ਚੇਤਾਵਨੀ ਦਿੱਤੀ ਅਤੇ ਲਾਪਰਵਾਹੀ ਦੀ ਸੂਰਤ ਵਿਚ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ।
ਉਨ੍ਹਾਂ ਪੁਲਿਸ ਮੁਖੀ ਨੂੰ ਇਹ ਵੀ ਹਦਾਇਤ ਕੀਤੀ ਕਿ ਥਾਣਿਆਂ ਵਿਚ ਮੁਲਾਜ਼ਮਾਂ ਦੀ ਨਫਰੀ ਵਧਾਈ ਜਾਵੇ ਅਤੇ ਪੀਸੀਆਰ ਵਾਹਨਾਂ ਵਿਚ ਜੀ.ਪੀ.ਐਸ. ਸਿਸਟਮ ਲਾਏ ਜਾਣ ਤਾਂ ਜੋ ਮੁਲਾਜ਼ਮਾਂ ਦੀ ਪਲ-ਪਲ ਦੀ ਜਾਣਕਾਰੀ ਮਿਲ ਸਕੇ।
ਇਸ ਮੌਕੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਉਪ ਮੁੱਖ ਮੰਤਰੀ ਦੀਆਂ ਸਾਰੀਆਂ ਹਦਾਇਤਾਂ ਨੂੰ ਅਮਲ ਵਿਚ ਲਿਆਉਣ ਦਾ ਭਰੋਸਾ ਦਿਵਾਇਆ।
ਜਿਵੇਂ-ਜਿਵੇਂ 2017 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਬਾਦਲ ਸਰਕਾਰ ਨੇ ਆਪਣੀ ਛਵੀ ਸੁਧਾਰਨ ਦੀਆਂ ਕੋਸ਼ਿਸ਼ਾਂ ਤੇਜ ਕਰ ਦਿੱਤੀਆਂ ਹਨ।