Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਗਤਾਰ ਸਿੰਘ ਜੱਗੀ ਜੌਹਲ ਦੀ ਜ਼ਮਾਨਤ ਬਾਰੇ ਸੁਣਵਾਈ 18 ਜੂਨ ਨੂੰ

ਜਗਤਾਰ ਸਿੰਘ ਜੱਗੀ ਜੌਹਲ ਦੀ ਜ਼ਮਾਨਤ ਬਾਰੇ ਸੁਣਵਾਈ 18 ਜੂਨ ਨੂੰ

ਮੋਹਾਲੀ: ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਦੀ ਇੱਕ ਮਾਮਲੇ ਵਿੱਚ ਜਮਾਨਤ ਦੀ ਅਰਜੀ ਉੱਤੇ ਅੱਜ ਮੁਹਾਲੀ ਸਥਿੱਤ ਖਾਸ ਨੈਸ਼ਨਲ ਇਨਵੈਸਟੀਗੇਟਿਵ ਏਜੰਸੀ (ਨੈ.ਈ.ਏ.) ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਦੀ ਉੱਤੇ ਬਹਿਸ ਲਈ 18 ਜੂਨ ਦੀ ਤਰੀਕ ਮਿੱਥੀ ਹੈ।

ਜਗਤਾਰ ਸਿੰਘ ਉਰਫ ਜੱਗੀ ਜੌਹਲ ਦੀ ਪੁਰਾਣੀ ਤਸਵੀਰ

ਸਿੱਖ ਸਿਆਸਤ ਵੱਲੋਂ ਸੰਪਰਕ ਕੀਤੇ ਜਾਣ ਉੱਤੇ ਦੱਸਿਆ ਇਹ ਸੁਣਵਾਈ ਅਮਿਤ ਅਰੋੜਾ ਉੱਤੇ ਹੋਏ ਕਥਿਤ ਹਮਲੇ ਦੇ ਮਾਮਲੇ ਵਿੱਚ ਹੋਈ ਹੈ। ਪਹਿਲਾਂ ਪੰਜਾਬ ਪੁਲਿਸ ਨੇ ਇਸ ਹਮਲੇ ਨੂੰ ਫਰਜ਼ੀ ਦੱਸਦਿਆਂ ਅਮਿਤ ਅਰੋੜਾ ਨੂੰ ਆਪਣੇ ਉੱਤੇ ਹਮਲੇ ਦੀ ਨਕਲੀ ਕਹਾਣੀ ਘੜਨ ਦੇ ਦੋਸ਼ਾਂ ਹੇਠ ਗਿਫ੍ਰਤਾਰ ਕਰ ਲਿਆ ਸੀ। ਪਰ ਬਾਅਦ ਵਿੱਚ ਜਗਤਾਰ ਸਿੰਘ ਜੱਗੀ ਅਤੇ ਹੋਰਨਾਂ ਦੀਆਂ ਗਿ੍ਰਫਤਾਰੀਆਂ ਤੋਂ ਬਾਅਦ ਹਮਲੇ ਨੂੰ ਸਹੀ ਦੱਸਦਿਆਂ ਉਹਨਾਂ ਦੀ ਇਸ ਮਾਮਲੇ ਵਿੱਚ ਵੀ ਗਿ੍ਰਫਤਾਰੀ ਕਰ ਲਈ ਸੀ। ਬਾਅਦ ਵਿੱਚ ਇਹ ਮਾਮਲਾ ਪੰਜਾਬ ਪੁਲਿਸ ਕੋਲੋਂ ਨੈਸ਼ਨਲ ਇਨਵੈਸਟੀਗੇਟਿਵ ਏਜੰਸੀ (ਨੈ.ਈ.ਏ.) ਕੋਲ ਭੇਜ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਜੱਗੀ ਜੌਹਲ ਖਿਲਾਫ ਪੰਜਾਬ ਪੁਲਿਸ ਅਤੇ ਨੈਸ਼ਨਲ ਇਨਵੈਸਟੀਗੇਟਿਵ ਏਜੰਸੀ (ਨੈ.ਈ.ਏ.) ਨੇ ਕਈ ਮਾਮਲੇ ਦਰਜ਼ ਕੀਤੇ ਹਨ ਜਿਹਨਾਂ ਵਿੱਚੋਂ ਇਕ ਮਾਮਲਾ ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਪਹਿਲਾਂ ਹੀ ਖਾਰਿਜ (ਡਿਸਚਾਰਜ) ਵੀ ਕੀਤਾ ਜਾ ਚੁੱਕਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਭਾਰਤੀ ਦੀ ਸੰਘੀ ਹਕੂਮਤ ਵੱਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਦੀਆਂ ਤਾਕਤਾਂ ਵਿਚ ਵਾਧਾ ਕਰਨ ਵਾਲੇ ਇਕ ਤਜਵੀਜ਼ੀ-ਕਾਨੂੰਨ (ਬਿੱਲ) ਨੂੰ ਲੋਕ ਸਭਾ ਦੀ ਮਨਜੂਰੀ ਦਿਵਾਈ ਗਈ ਹੈ।
ਭਾਰਤ ਦੀ ਸੁਪਰੀਮ ਕੋਰਟ ਵੱਲੋਂ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਸਮੇਤ ਹੋਰਨਾਂ ਸਿੱਖ ਨੌਜਵਾਨਾਂ, ਜਿਨ੍ਹਾਂ ਨੂੰ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਵੱਲੋਂ ਵੱਖ-ਵੱਖ ਮਾਮਲਿਆਂ ਵਿਚ ਗ੍ਰਿਫਤਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: