ਨਵੀਂ ਦਿੱਲੀ (26 ਮਾਰਚ, 2015): ਦਿੱਲੀ ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ ਕਰ ਰਹੀ ਸੀਬੀਆਈ ਵੱਲੋਂ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਅਤੇ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਖਿਲਾਫ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਜਾਂਚ ਏਜੰਸੀ ਦੇ ਮੁੱਖ ਦਫ਼ਤਰ ਦੇ ਬਾਹਰ ਪੀੜਤ ਪਰਿਵਾਰਾਂ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ ।

ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿਚ ਸੈਂਕੜੇ ਸਿੱਖਾਂ ਨੇ ਹਿੱਸਾ ਲਿਆ । ਪ੍ਰਦਰਸ਼ਨਕਾਰੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਟਾਈਟਲਰ ਦਾ ਪੁਤਲਾ ਵੀ ਸਾੜਿਆ ।

DSGMC-stages-protest-against-CBI-for-clean-chit-to-Jagdish-Tytler-2
ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਵਿਰੁੱਧ ਦਿੱਲੀ ਕਮੇਟੀ ਵੱਲੋਂ ਰੋਸ ਮੁਜ਼ਾਹਰਾ

ਸੀ. ਬੀ. ਆਈ. ਦੇ ਮੁੱਖ ਦਫ਼ਤਰ ਵੱਲ ਸ਼ਾਂਤਮਈ ਕੂਚ ਕਰ ਰਹੇ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਦੇ ਲਾਏ ਪਹਿਲੇ ਅੜਿੱਕੇ ਨੂੰ ਤੋੜਨ ਤੋਂ ਬਾਅਦ ਦੂਜੇ ਅੜਿੱਕੇ ਵੱਲ ਜਾਂਦੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਦਿੱਲੀ ਪੁਲਿਸ ਵੱਲੋਂ ਪਾਣੀ ਦੀਆਂ ਬੌਛਾੜਾਂ ਵੀ ਸੁੱਟੀਆਂ ਗਈਆਂ ਜਿਸ ਕਰਕੇ ਕਈ ਕਾਰਕੁਨਾਂ ਨੂੰ ਹਲਕੀਆਂ ਸੱਟਾਂ ਵੀ ਆਈਆਂ । ਪਰ ਸਿਰਸਾ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਦਾ ਇਕ ਜਥਾ ਸੀ. ਜੀ. ਓ. ਕੰਪਲੈਕਸ ਦੇ ਮੁੱਖ ਦਰਵਾਜ਼ੇ ਤੱਕ ਪਹੁੰਚਣ ਵਿਚ ਸਫਲ ਰਿਹਾ । ਹਾਲਾਤ ਨੂੰ ਕਾਬੂ ਕਰਨ ਵਾਸਤੇ ਪੁਲਿਸ ਜੀ. ਕੇ., ਸਿਰਸਾ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਅਤੇ ਜਤਿੰਦਰ ਸਿੰਘ ਸ਼ੰਟੀ ਨੂੰ ਗਿ੍ਫ਼ਤਾਰ ਕਰਕੇ ਲੋਧੀ ਰੋਡ ਥਾਣੇ ਲੈ ਗਈ ।

ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਵਿਰੁੱਧ ਦਿੱਲੀ ਕਮੇਟੀ ਵੱਲੋਂ ਰੋਸ ਮੁਜ਼ਾਹਰਾ
ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਵਿਰੁੱਧ ਦਿੱਲੀ ਕਮੇਟੀ ਵੱਲੋਂ ਰੋਸ ਮੁਜ਼ਾਹਰਾ

ਇਸ ਮੌਕੇ ਸੰਬੋਧਨ ਕਰਦਿਆਂ ਸ: ਮਨਜੀਤ ਸਿੰਘ ਜੀ. ਕੇ. ਨੇ ਸੀ. ਬੀ. ਆਈ. ਦੀ ਭੂਮਿਕਾ ਦੀ ਕੜੀ ਆਲੋਚਨਾ ਕੀਤੀ । ਉਨ੍ਹਾਂ ਨੇ ਕਿਹਾ ਕਿ ਬਿਨਾਂ ਗਵਾਹਾਂ ਦੀ ਗਵਾਹੀ ਲਏ ਸੀ. ਬੀ. ਆਈ. ਵੱਲੋਂ ਟਾਈਟਲਰ ਨੂੰ ਕਲੀਨ ਚਿੱਟ ਦੇਣਾ ਇਨਸਾਫ਼ ਦੇ ਤੈਅ ਕੀਤੇ ਮਾਪਦੰਡਾਂ ਦੀ ਉਲੰਘਣਾ ਹੈ । ਉਨ੍ਹਾਂ ਸਵਾਲ ਕੀਤਾ ਕਿ ਜੇ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਸਿੱਖ ਕਤਲੇਆਮ ਦੇ ਦੋਸ਼ੀ ਨਹੀਂ ਤਾਂ 1984 ਵਿਚ 5000 ਸਿੱਖਾਂ ਦਾ ਕਤਲ ਦਿੱਲੀ ਵਿਚ ਕਿਸ ਨੇ ਕੀਤਾ ਸੀ ।

ਇਸ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਵਤਾਰ ਸਿੰਘ ਹਿਤ, ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਢਾ, ਮੀਤ ਪ੍ਰਧਾਨ ਸਤਪਾਲ ਸਿੰਘ, ਜਾਇੰਟ ਸਕੱਤਰ ਅਮਰਜੀਤ ਸਿੰਘ ਪੱਪੂ, ਮੈਂਬਰ ਪਰਮਜੀਤ ਸਿੰਘ ਚੰਢੋਕ, ਚਮਨ ਸਿੰਘ, ਗੁਰਵਿੰਦਰਪਾਲ ਸਿੰਘ, ਗੁਰਬਚਨ ਸਿੰਘ ਚੀਮਾ, ਮਨਮੋਹਨ ਸਿੰਘ, ਤਨਵੰਤ ਸਿੰਘ, ਰਵੇਲ ਸਿੰਘ, ਅਕਾਲੀ ਆਗੂ ਜਸਵਿੰਦਰ ਸਿੰਘ ਜੌਲੀ, ਜਸਪ੍ਰੀਤ ਸਿੰਘ ਵਿੱਕੀਮਾਨ, ਵਿਕਰਮ ਸਿੰਘ, ਜਗਜੀਤ ਸਿੰਘ ਕਮਾਂਡਰ, ਰਾਜਾ ਸਿੰਘ ਚਾਵਲਾ ਸਣੇ ਸੈਂਕੜੇ ਕਾਰਕੁੰਨ ਅਤੇ ਪੀੜਤ ਪਰਿਵਾਰਾਂ ਦੇ ਮੈਂਬਰ ਵੱਡੀ ਗਿਣਤੀ ਵਿਚ ਮੌਜੂਦ ਸਨ ।

DSGMC-stages-protest-against-CBI-for-clean-chit-to-Jagdish-Tytler-4
ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਵਿਰੁੱਧ ਦਿੱਲੀ ਕਮੇਟੀ ਵੱਲੋਂ ਰੋਸ ਮੁਜ਼ਾਹਰਾ

 

ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਵਿਰੁੱਧ ਦਿੱਲੀ ਕਮੇਟੀ ਵੱਲੋਂ ਰੋਸ ਮੁਜ਼ਾਹਰਾ
ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਵਿਰੁੱਧ ਦਿੱਲੀ ਕਮੇਟੀ ਵੱਲੋਂ ਰੋਸ ਮੁਜ਼ਾਹਰਾ

 

DSGMC-stages-protest-against-CBI-for-clean-chit-to-Jagdish-Tytler-6
ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਵਿਰੁੱਧ ਦਿੱਲੀ ਕਮੇਟੀ ਵੱਲੋਂ ਰੋਸ ਮੁਜ਼ਾਹਰਾ

 

ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਵਿਰੁੱਧ ਦਿੱਲੀ ਕਮੇਟੀ ਵੱਲੋਂ ਰੋਸ ਮੁਜ਼ਾਹਰਾ
ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਵਿਰੁੱਧ ਦਿੱਲੀ ਕਮੇਟੀ ਵੱਲੋਂ ਰੋਸ ਮੁਜ਼ਾਹਰਾ

 

DSGMC-stages-protest-against-CBI-for-clean-chit-to-Jagdish-Tytler-9
ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਵਿਰੁੱਧ ਦਿੱਲੀ ਕਮੇਟੀ ਵੱਲੋਂ ਰੋਸ ਮੁਜ਼ਾਹਰਾ

 

ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਵਿਰੁੱਧ ਦਿੱਲੀ ਕਮੇਟੀ ਵੱਲੋਂ ਰੋਸ ਮੁਜ਼ਾਹਰਾ
ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਵਿਰੁੱਧ ਦਿੱਲੀ ਕਮੇਟੀ ਵੱਲੋਂ ਰੋਸ ਮੁਜ਼ਾਹਰਾ

 

Comments

comments

Leave a Reply

Your email address will not be published. Required fields are marked *