Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੂਨ 84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਸਿੱਖ ਜਥਾ ਮਾਲਵਾ ਵੱਲੋਂ ਵੱਖ-ਵੱਖ ਥਾਵਾਂ ਤੇ ਗੁਰਮਤਿ ਸਮਾਗਮ ਕਰਵਾਏ ਗਏ

ਜੂਨ 84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਸਿੱਖ ਜਥਾ ਮਾਲਵਾ ਵੱਲੋਂ ਵੱਖ-ਵੱਖ ਥਾਵਾਂ ਤੇ ਗੁਰਮਤਿ ਸਮਾਗਮ ਕਰਵਾਏ ਗਏ

ਸੰਗਰੂਰ –  ਸ੍ਰੀ ਗੁਰੂ ਅਰਜਨ ਦੇਵ ਸਾਹਿਬ ਦੇ ਸ਼ਹੀਦੀ ਦਿਹਾੜੇ ਅਤੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮੂਹ ਸੰਗਤ ਅਤੇ ਗੁਰਦੁਆਰਾ ਸੇਵਾ ਸੰਭਾਲ ਜਥਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੂਰ ਵਿਖੇ 1 ਜੂਨ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੂਰ ਵਿਖੇ ਕਰਵਾਏ ਗਏ ਸਮਾਗਮ ਦੀ ਤਸਵੀਰ
ਸਮਾਗਮ ਦੀ ਆਰੰਭਤਾ ਬੀਬੀਆਂ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਉਪਰੰਤ ਕੀਰਤਨੀ ਜਥੇ ਵਲੋਂ ਸ਼ਬਦ ਕੀਰਤਨ ਵਿੱਚ ਸੰਗਤ ਦੀ ਹਾਜ਼ਰੀ ਲਗਵਾਈ ਗਈ। ਇਸ ਸਮਾਗਮ ਵਿਚ ਸਿੱਖ ਜਥਾ ਮਾਲਵਾ ਵਲੋਂ ਭਾਈ ਮਲਕੀਤ ਸਿੰਘ ਭਵਾਨੀਗੜ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਇਤਿਹਾਸ ਸਰਵਣ ਕਰਵਾਇਆ ਗਿਆ। ਤੀਜੇ ਘੱਲੂਘਾਰੇ ਦੇ ਸ਼ਹੀਦਾਂ ਬਾਰੇ ਵਿਚਾਰ ਰੱਖਦਿਆਂ ਆਖਿਆ ਗਿਆ ਕਿ ਸ਼ਹੀਦਾਂ ਦਾ ਪ੍ਰਤਾਪ ਇਸ ਸਮੇਂ ਵਧ ਰਿਹਾ ਹੈ। ਜੋ ਸਿਧਾਂਤ ਤੋਂ ਥਿੜਕ ਗਏ ਸੰਤ ਜਰਨੈਲ ਸਿੰਘ ਜੀ ਦੇ ਬਚਨਾਂ ਅਨੁਸਾਰ ਉਨ੍ਹਾਂ ਦੀ ਦੁਰਗਤੀ ਹੋ ਰਹੀ ਹੈ। ਇਸ ਸਮੇਂ ਸਮੁੱਚੇ ਸਿੱਖ ਪੰਥ ਉਪਰ ਸਤਿਗੁਰੂ ਜੀ ਰਹਿਮਤ ਕਰਨ ਕਿ ਅਸੀਂ ਸਭ ਪੰਥ ਲਈ ਤਿਲ ਫੁਲ ਸੇਵਾ ਕਰ ਸਕੀਏ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਸੇਵਾ ਸੰਭਾਲ ਜਥੇ ਤੋਂ ਇਲਾਵਾ ਇਲਾਕੇ ਦੀ ਵੱਡੀ ਗਿਣਤੀ ਸੰਗਤ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਉਭਾਵਾਲ (ਸੰਗਰੂਰ) –  ਤੀਜਾ ਘੱਲੂਘਾਰਾ ਜੂਨ 1984 ਦੇ ਸਮੂਹ ਸਮੂਹ ਸ਼ਹੀਦਾਂ ਦੀ ਸਲਾਨਾ ਯਾਦ ਵਿੱਚ ਪਿੰਡ ਉਭਾਵਾਲ ਦੀਆਂ ਸੰਗਤਾਂ ਅਤੇ ਸਿੱਖ ਜਥਾ ਮਾਲਵਾ ਦੇ ਸਹਿਯੋਗ ਨਾਲ ਵੱਡਾ ਗੁਰਦੁਆਰਾ ਸਾਹਿਬ ਵਿਖੇ 2 ਜੂਨ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ।
ਪਿੰਡ ਉਭਾਵਾਲ ਵਿਖੇ ਜੂਨ 84 ਦੇ ਸਮੂ੍ਹ ਸ਼ਹੀਦਾਂ ਦੀ ਯਾਦ ਚ ਕਰਵਾਏ ਗਏ ਸਮਾਗਮ ਦੀ ਤਸਵੀਰ
ਸਮਾਗਮ ਦੌਰਾਨ ਗੁਰਬਾਣੀ ਕੀਰਤਨ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਈ ਗਈ। ਇਸ ਦੌਰਾਨ ਘੱਲੂਘਾਰੇ ਦੇ ਇਤਿਹਾਸ, ਕਾਰਨਾਂ ਅਤੇ ਮੌਜੂਦਾ ਹਾਲਾਤਾਂ ਦੇ ਬਾਰੇ ਵਿਚਾਰ ਹੋਈ। ਵਿਚਾਰਾਂ ਉਪਰੰਤ ਸਤਿਗੁਰਾਂ ਅੱਗੇ ਅਰਦਾਸ ਬੇਨਤੀ ਤੋਂ ਬਾਅਦ ਸਮਾਗਮ ਦੀ ਸਮਾਪਤੀ ਹੋਈ।
ਭਵਾਨੀਗੜ੍ਹ –  ਸਿੱਖ ਸਫਾਂ ਚ ਸਰਗਰਮ ਸਿੱਖ ਜਥਾ ਮਾਲਵਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ 3 ਜੂਨ 2025 ਨੂੰ ਜਥੇ ਦੇ ਪੜਾਅ ਤੇ ਮਹੀਨਵਾਰ ਸੰਗਤੀ ਜਾਪ ਕੀਤਾ ਗਿਆ ਅਤੇੇ ਭਾਈ ਮਨਪ੍ਰੀਤ ਸਿੰਘ ਬਖੋਪੀਰ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਜਿਕਰਯੋਗ ਹੈ ਕਿ ਇਹ ਸੰਗਤੀ ਜਾਪ ਹਰ ਮਹੀਨੇ ਦੀ 3 ਜੂਨ ਨੂੰ ਹੁੰਦਾ ਹੈ। ਇਸ ਸਮਾਗਮ ਵਿਚ ਇਕੱਤਰ ਹੋਏ ਸਿੱਖਾਂ ਨੇ ਆਪਣੀ ਰਵਾਇਤ ਅਨੁਸਾਰ ਅਕਾਲ ਉਸਤਤ ਗੁਰਬਾਣੀ ਕੀਰਤਨ ਰਾਹੀਂ ਸਰਵਨ ਕੀਤੀ ਅਤੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਬੇਨਤੀ ਕੀਤੀ।
ਸਿੱਖ ਜਥਾ ਮਾਲਵਾ ਵੱਲੋਂ ਜੂਨ 84 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਮਹੀਨਾਵਾਰੀ ਸੰਗਤੀ ਜਾਪ ਦਾ ਇਕ ਦਿ੍ਸ਼
ਦਿੜ੍ਹਬਾ – ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਸਲਾਨਾ ਯਾਦ ਵਿੱਚ ਕਸਬਾ ਦਿੜ੍ਹਬਾ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ 4  ਜੂਨ 2025 ਨੂੰ ਗੁਰਮਤਿ ਸਮਾਗਮ ਹੋਇਆ। ਸਮਾਗਮ ਦੌਰਾਨ ਭਾਈ ਮਲਕੀਤ ਸਿੰਘ ਭਵਾਨੀਗੜ੍ਹ ਨੇ ਸਿੱਖ ਇਤਿਹਾਸ ਦੀ ਸੰਗਤਾਂ ਨਾਲ ਸਾਂਝ ਪਾਈ। ਸਮਾਗਮ ਦੌਰਾਨ ਕੀਰਤਨੀ ਜਥਾ ਭਾਈ ਮਨਪ੍ਰੀਤ ਸਿੰਘ ਬਖੋਪੀਰ ਨੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਸ. ਮਲਕੀਤ ਸਿੰਘ ਭਵਾਨੀਗੜ੍ਹ (ਸਿੱਖ ਜਥਾ ਮਾਲਵਾ) ਸਿੱਖ ਸੰਗਤਾਂ ਨਾਲ ਗੁਰਬਾਣੀ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ।
ਪਾਇਲ –  ਤੀਜਾ ਘੱਲੂਘਾਰਾ ਜੂਨ ੧੯੮੪ ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ 6 ਜੂਨ 2025 ਨੂੰ ਕਸਬਾ ਪਾਇਲ ਦੀ ਸੰਗਤ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ।
ਸਮਾਗਮ ਦੌਰਾਨ ਸ. ਮਲਕੀਤ ਸਿੰਘ ਭਵਾਨੀਗੜ੍ਹ
ਸਮਾਗਮ ਵਿਚ ਸਿੱਖ ਜਥਾ ਮਾਲਵਾ ਤੋਂ ਭਾਈ ਮਲਕੀਤ ਸਿੰਘ ਜੀ ਨੇ ਸੰਗਤਾਂ ਨਾਲ ਘੱਲੂਘਾਰੇ ਦੇ ਇਤਿਹਾਸ ਸਬੰਧੀ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਵੱਡੀ ਗਿਣਤੀ ਚ ਸੰਗਤਾਂ ਨੇ ਹਾਜ਼ਰੀ ਭਰੀ।
ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਅੰਮਿ੍ਤਸਰ –  ਘੱਲੂਘਾਰਾ ਦਿਵਸ 6 ਜੂਨ 2025 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਖਾਲਸਾ ਪੰਥ ਦੇ ਵੱਖ-ਵੱਖ ਜਥੇ, ਸੰਪਰਦਾਵਾਂ, ਸੰਸਥਾਵਾਂ, ਅਦਾਰਿਆਂ ਅਤੇ ਗੁਰੂ ਕੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਿੱਖ ਜਥਾ ਮਾਲਵਾ ਵੱਲੋਂ ਸਮੂਹ ਸ਼ਹੀਦਾਂ ਦੀ ਯਾਦ ‘ਚ ਹਾਜ਼ਰੀ ਭਰੀ ਗਈ।

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਖਾਲਸਾ ਪੰਥ ਦੇ ਵੱਖ-ਵੱਖ ਜਥੇ, ਸੰਪਰਦਾਵਾਂ, ਸੰਸਥਾਵਾਂ ਤੇ ਹਾਜ਼ਰ ਸੰਗਤਾਂ
ਕਪਿਆਲ (ਨੇੜੇ ਭਵਾਨੀਗੜ੍ਹ) – ਜੂਨ 1984 ਵਿਚ ਭਾਰਤੀ ਹਕੂਮਤ ਵਲੋਂ ਸਿੱਖਾਂ ਉੱਤੇ ਕੀਤੇ ਗਿਆ ਫੌਜੀ ਹਮਲਾ ਸਿੱਖ ਇਤਿਹਾਸ ਦਾ ਤੀਜਾ ਘੱਲੂਘਾਰਾ ਸੀ। ਇਸ ਵਿਚ ਭਾਰਤੀ ਫੌਜਾਂ ਨੇ ਦਰਬਾਰ ਸਾਹਿਬ (ਅੰਮ੍ਰਿਤਸਰ) ਸਮੇਤ ਪੰਜਾਬ ਅਤੇ ਗਵਾਂਢੀ ਸੂਬਿਆਂ ਦੇ ਹੋਰਨਾਂ ਗੁਰਧਾਮਾਂ ਉੱਤੇ ਹਮਲਾ ਕਰਕੇ ਅਕਾਲ ਤਖਤ ਸਾਹਿਬ ਨੂੰ ਢਹਿਢੇਰੀ ਕੀਤਾ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬਹੁਮੁੱਲਾ ਖਜਾਨਾ ਸਾੜਿਆ ਅਤੇ ਲੁੱਟ ਲਿਆ ਅਤੇ ਸਿੱਖ ਸੰਗਤਾਂ ਨੂੰ ਸ਼ਹੀਦ ਕੀਤਾ। ਇਸ ਮੌਕੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ ਸਿੱਖ ਜੁਝਾਰੂਆਂ ਨੇ ਫੌਜਾਂ ਦਾ ਟਾਕਰਾ ਕੀਤਾ ਅਤੇ ਗੁਰਧਾਮਾਂ ਦੀ ਰਾਖੀ ਕਰਦਿਆਂ ਅਦੁੱਤੀ ਸ਼ਹੀਦੀਆਂ ਪਾਈਆਂ। ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਸਲਾਨਾ ਯਾਦ ਵਿੱਚ 7 ਜੂਨ 2025 ਨੂੰ ਪਿੰਡ ਕਪਿਆਲ ਦੀਆਂ ਸੰਗਤਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਸਮਾਗਮ ਦੌਰਾਨ ਹਾਜ਼ਰ ਸੰਗਤਾਂ
ਭਵਾਨੀਗੜ – ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਸਲਾਨਾ ਯਾਦ ਵਿੱਚ ਭਵਾਨੀਗੜ ਦੇ ਗੁਰਦੁਆਰਾ ਪਾਤਸਾਹੀ ਨੌਵੀਂ ਵਿਖੇ 7 ਜੂਨ 2025 ਨੂੰ ਗੁਰਮਤਿ ਸਮਾਗਮ ਹੋਇਆ। ਸਮਾਗਮ ਦੌਰਾਨ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਉਪਰੰਤ ਪੰਥ ਸੇਵਕ ਜਥਾ ਦੋਆਬਾ ਤੋਂ ਭਾਈ ਮਨਧੀਰ ਸਿੰਘ ਨੇ ਘੱਲੂਘਾਰੇ ਦੇ ਇਤਿਹਾਸ, ਕਾਰਨਾਂ ਅਤੇ ਮੌਜੂਦਾ ਹਾਲਾਤਾਂ ਦੇ ਬਾਰੇ ਸੰਗਤ ਨਾਲ ਵੀਚਾਰ ਸਾਂਝੀ ਕੀਤੀ।
ਗੁਰਦੁਆਰਾ ਪਾਤਸਾਹੀ ਨੌਵੀਂ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਦੇ ਹੋਏ
ਕਲੌਦੀ – ਜੂਨ 1984 ਵਿਚ ਇੰਡੀਅਨ ਸਟੇਟ ਵੱਲੋਂ ਸ੍ਰੀ ਦਰਬਾਰ ਸਾਹਿਬ ਅਤੇ ਹੋਰਨਾਂ ਗੁਰਧਾਮਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਇਤਿਹਾਸ ਦਾ ਤੀਜਾ ਘੱਲੂਘਾਰਾ ਹੈ। ਬਿਪਰਵਾਦੀ ਦਿੱਲੀ ਹਕੂਮਤ ਨੇ ਸਿੱਖਾਂ ਨਾਲ ਆਪਣਾ ਪੰਜ ਸਦੀਆਂ ਦਾ ਵੈਰ ਫੌਜੀ ਹਮਲੇ ਦੇ ਰੂਪ ਵਿਚ ਪਰਗਟ ਕੀਤਾ ਸੀ ਅਤੇ ਖਾਲਸਾ ਪੰਥ ਦੇ ਯੌਧਿਆਂ ਨੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ ਗੁਰਧਾਮਾਂ ਦੀ ਅਜ਼ਮਤ ਲਈ ਸ਼ਹਾਦਤਾਂ ਪਾ ਕੇ ਖਾਲਸਾ ਪੰਥ ਦੀ ਇਤਿਹਾਸਕ ਪੈੜ ਅੱਜ ਦੇ ਸਮੇਂ ਵਿਚ ਮੁੜ ਪਰਗਟ ਕੀਤੀ। ਲੰਘੀ 8 ਜੂਨ 2025 ਨੂੰ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ, ਕਲੌਦੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਅਦਾਰਾ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਘੱਲੂਘਾਰੇ ਦੇ ਇਤਿਹਾਸ ਬਾਰੇ ਸੰਗਤਾਂ ਨਾਲ ਸਾਂਝ ਪਾਈ।
ਗੁਰਦੁਆਰਾ ਸਾਹਿਬ, ਕਲੌਦੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸ. ਪਰਮਜੀਤ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: