Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੇਲ ਪ੍ਰਸ਼ਾਸ਼ਨ ਦੀਆਂ ਵਧੀਕੀਆਂ ਖ਼ਿਲਾਫ ਭਾਈ ਜਗਤਾਰ ਸਿੰਘ ਤਾਰਾ ਨੇ ਭੁੱਖ ਹੜਤਾਲ ਆਰੰਭੀ

ਜੇਲ ਪ੍ਰਸ਼ਾਸ਼ਨ ਦੀਆਂ ਵਧੀਕੀਆਂ ਖ਼ਿਲਾਫ ਭਾਈ ਜਗਤਾਰ ਸਿੰਘ ਤਾਰਾ ਨੇ ਭੁੱਖ ਹੜਤਾਲ ਆਰੰਭੀ

ਚੰਡੀਗੜ੍ਹ (26 ਜੂਨ, 2015): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਚੰਡੀਗੜ੍ਹ ਦੀ ਤਿਹਾੜ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਨੇ ਪ੍ਰਸ਼ਾਸ਼ਨਿਕ ਵਧੀਕੀਆਂ ਵਿਰੁੱਧ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)
ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)

ਭਾਈ ਤਾਰੇ ਦੇ ਵਕੀਲ ਨੇ ਦੱਸਿਆ ਕਿ ਤਾਰੇ ਦੇ ਮਾਤਾ-ਪਿਤਾ ਨਹੀਂ ਹਨ, ਜਦਕਿ ਉਸਦੇ ਭਰਾ ਵਿਦੇਸ਼ ‘ਚ ਹਨ, ਅਜਿਹੇ ਵਿਚ ਉਸਦੀ ਭੂਆ ਉਸਨੂੰ ਮਿਲਣਾ ਚਾਹੁੰਦੀ ਹੈ, ਪ੍ਰੰਤੂ ਜੇਲ੍ਹ ਪ੍ਰਸ਼ਾਸਨ ਵੱਲੋਂ ਇਸਦੀ ਆਗਿਆ ਨਹੀਂ ਦਿੱਤੀ ਜਾ ਰਹੀ ਅਤੇ ਕਿਹਾ ਜਾ ਰਿਹਾ ਹੈ ਕਿ ਤਾਰੇ ਨਾਲ ਕੇਵਲ ਖੂਨ ਦੇ ਰਿਸ਼ਤੇ ਵਾਲੇ ਪਰਿਵਾਰਕ ਮੈਂਬਰ ਹੀ ਉਸਨੂੰ ਮਿਲ ਸਕਦੇ ਹਨ।

ਵਕੀਲ ਨੇ ਕਿਹਾ ਕਿ ਇਸ ਲਈ ਤਾਰਾ ਨੇ ਬੀਤੇ ਕੱਲ੍ਹ ਤੋਂ ਭੁੱਖ ਹੜਤਾਲ ਆਰੰਭੀ ਹੈ। ਵਕੀਲ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਜੇਲ੍ਹ ਪ੍ਰਸ਼ਾਸਨ ਉਸਨੂੰ ਬੁੜੈਲ ਜੇਲ੍ਹ ਦੀ ਹਦੂਦ ‘ਚ ਬਣੇ ਗੁਰਦੁਆਰਾ ਸਾਹਿਬ ਜਾਣ ਦੀ ਆਗਿਆ ਨਹੀਂ ਦੇ ਰਿਹਾ ਸੀ, ਉਸ ਵੇਲੇ ਵੀ ਤਾਰੇ ਨੂੰ ਭੁੱਖ ਹੜਤਾਲ ਕਰਨੀ ਪਈ ਸੀ ਤਾਂ ਜੇਲ੍ਹ ਪ੍ਰਸ਼ਾਸਨ ਨੇ ਉਸਨੂੰ ਆਗਿਆ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਬੁੜੈਲ ਜੇਲ੍ਹ ‘ਚ ਕਿਸੇ ਨਾ ਕਿਸੇ ਤਰੀਕੇ ਨਾਲ ਤਾਰੇ ਨੂੰ ਤੰਗ ਪ੍ਰੇਸ਼ਾਨ ਕੀਤਾ ਰਿਹਾ ਹੈ, ਪਹਿਲਾਂ 3 ਮਹੀਨੇ ਉਸਨੂੰ ਜੇਲ੍ਹ ਦੀਆਂ ਚੱਕੀਆਂ ‘ਚ ਹੀ ਕੈਦ ਕਰਕੇ ਰੱਖਿਆ ਗਿਆ। ਵਕੀਲ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀਆਂ ਇਨ੍ਹਾਂ ਵਧੀਕੀਆਂ ਖਿਲਾਫ਼ ਉਹ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ‘ਚ ਸ਼ਿਕਾਇਤ ਦਾਇਰ ਕਰਨ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਭਾਈ ਤਾਰਾ ਆਪਣੇ ਸਾਥੀਆਂ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਊਰਾ ਨਾਲ ਚੰਡੀਗੜੂ ਦੀ ਬੁੜੜੈਲ ਜੇਲ ਵਿੱਚ ਸੂਰੰਘ ਪੁੱਟ ਕੇ ਫਰਾਰ ਹੋ ਗਏ ਸਨ। ਪਿੱਛਲੇ ਸਮੇਂ ਵਿੱਚ ਭਾਰਤੀ ਸੂਹੀਆ ਏਜ਼ੰਸੀਆਂ ਉਨ੍ਹਾਂ ਨੂੰ ਥਾਈਲੈਂਡ ਤੋਂ ਗ੍ਰਿਫਤਾਰ ਕਰਕੇ ਭਾਰਤ ਲਿਆਈਆਂ ਸਨ। ਉਹ ਇਸ ਸਮੇਂ ਚੰਡੀਗੜ੍ਹ ਦੀ ਜੇਲ ਵਿੱਚ ਬੰਦ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: