Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੱਥੇਦਾਰਾਂ ਤੋਂ ਸੌਦਾ ਸਾਧ ਨੂੰ ਮਾਫੀ ਦੁਆਉਣ ਦੀ ਸਿਆਸੀ ਚਾਲ ਬਾਦਲਾਂ ਨੂੰ ਪੁੱਠੀ ਪਈ: ਮਾਨ

ਜੱਥੇਦਾਰਾਂ ਤੋਂ ਸੌਦਾ ਸਾਧ ਨੂੰ ਮਾਫੀ ਦੁਆਉਣ ਦੀ ਸਿਆਸੀ ਚਾਲ ਬਾਦਲਾਂ ਨੂੰ ਪੁੱਠੀ ਪਈ: ਮਾਨ

ਸ੍ਰੀ ਅਨੰਦਪੁਰ ਸਾਹਿਬ (23 ਮਾਰਚ , 2016): ਸਿੱਖੀ ਦੇ ਨਿਆਰੇਪਨ, ਮਨੁੱਖੀ ਅਜ਼ਾਦੀ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ ਮੁਹੱਲੇ ਦੇ ਜੋੜ ਮੇਲੇ ਮੌਕੇ ਹੋਲੇ ਮਹੱਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਕੀਤੀ ਗਈ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੋਸ਼ ਲਗਾਇਆ ਕਿ ਬਾਦਲ ਦਲ ਨੇ ਪੰਥਕ ਰਵਾਇਤਾਂ ਨੁੰ ਤਹਿਸ-ਨਹਿਸ ਕਰਦਿਆਂ ਤਖ਼ਤ ਸਾਹਿਬਾਨ ਦੇ ਜਥੇਦਾਰ ਤੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ ਕਰਵਾ ਕੇ ਰਾਜਨੀਤਕ ਚਾਲ ਖੇਡੀ ਸੀ ਜੋ ਪੁੱਠੀ ਪਈ ।

ਸਿਮਰਨਜੀਤ ਸਿੰਘ ਮਾਨ ਹੋਲੇ ਮੁਹੱਲੇ ਦੀ ਸਿਆਸੀ ਕਾਨਫਰੰਸ ਦੌਰਾਨ
ਸਿਮਰਨਜੀਤ ਸਿੰਘ ਮਾਨ ਹੋਲੇ ਮੁਹੱਲੇ ਦੀ ਸਿਆਸੀ ਕਾਨਫਰੰਸ ਦੌਰਾਨ

ਪਾਰਟੀ ਆਗੂਆਂ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਗਲੇ ਵਰ੍ਹੇ ਆ ਰਹੀਆਂ ਚੋਣਾਂ ਮੌਕੇ ਬਾਦਲ ਦਲ ਨੂੰ ਲੱਕ ਤੋੜਵੀਂ ਹਾਰ ਦੇਣ । ਉਨ੍ਹਾਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ, ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਲੁੱਟਣ ਵਾਲੇ ਤੇ ਸਿੱਖਾਂ ‘ਤੇ ਜ਼ੁਲਮ ਕਰਨ ਵਾਲਿਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਦੀ ਮੰਗ ਕੀਤੀ ।

ਉਨ੍ਹਾਂ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਜਿਸ ਵਿਚ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਨੂੰ ਰਿਹਾਅ ਕੀਤਾ ਜਾਵੇ, ਸ਼੍ਰੋਮਣੀ ਕਮੇਟੀ ਵਲੋਂ ਗੁਰੂ ਕੀ ਲੁੱਟ ਬੰਦ ਕੀਤੀ ਜਾਵੇ, ਪੰਜਾਬ ਨੂੰ ਵੱਡਾ ਕਰਨ ਦੇ ਨਾਲ ‘ਜਾਟਲੈਂਡ’ ਦੇ ਨਾਂਅ ‘ਤੇ ਵੱਖਰਾ ਸੂਬਾ ਐਲਾਨਿਆ ਜਾਵੇ, ਚੰਡੀਗੜ੍ਹ ਤੇ ਦਿੱਲੀ ਪੁਲਿਸ ਵਿਚ ਸਿੱਖ ਭਰਤੀ ਕੋਟੇ ਨੂੰ ਸਹੀ ਕੀਤਾ ਜਾਵੇ, ਉਰਦੂ ਬੋਲੀ ਦੇ ਲੇਖਕਾਂ ਉਤੇ ਸ਼ਰਤਾਂ ਲਗਾ ਕੇ ਆਜ਼ਾਦੀ ਦਾ ਗਲਾ ਨਾ ਘੁੱਟਿਆ ਜਾਵੇ, ‘ਭਾਰਤ ਮਾਤਾ ਦੀ ਜੈ’ ਦਾ ਨਾਅਰਾ ਦੇਣਾ ਇਥੋਂ ਦੇ ਨਿਵਾਸੀਆਂ ਦੇ ਹਰ ਵਰਗ ਤੇ ਹਰ ਧਰਮ ਵਿਚ ਸਿੱਧੀ ਦਖਲ-ਅੰਦਾਜ਼ੀ ਹੈ ਜੋ ਬਿਲਕੁਲ ਨਾ ਹੋਵੇ ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਫੌਜਾ ਸਿੰਘ ਧਨੌਰੀ, ਸੁਰਿੰਦਰ ਸਿੰਘ, ਦਿਲਬਾਗ ਸਿੰਘ, ਪੋ੍ਰ: ਮਹਿੰਦਰਪਾਲ ਸਿੰਘ, ਭਾਈ ਮੋਹਕਮ ਸਿੰਘ, ਬੀਬੀ ਪ੍ਰੀਤਮ ਕੌਰ ਆਦਿ ਹਾਜ਼ਰ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: