Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੱਥੇਦਾਰ ਨੰਦਗੜ੍ਹ ਨੇ ਪਾਕਿ: ਗੁਰਧਾਮਾਂ ‘ਚ ਮੱਕੜ ਵੱਲੋ ਸੋਧਿਆ ਨਾਨਕਸ਼ਾਹੀ ਕਲ਼ੈਂਡਰ ਲਾਗੂ ਕਰਵਾਉਣ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਜੱਥੇਦਾਰ ਨੰਦਗੜ੍ਹ ਨੇ ਪਾਕਿ: ਗੁਰਧਾਮਾਂ ‘ਚ ਮੱਕੜ ਵੱਲੋ ਸੋਧਿਆ ਨਾਨਕਸ਼ਾਹੀ ਕਲ਼ੈਂਡਰ ਲਾਗੂ ਕਰਵਾਉਣ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਤਲਵੰਡੀ ਸਾਬੋ (19 ਮਈ 2014):-  ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਨੇ ਸ਼੍ਰੋਮਣੀ ਕਮੇਟੀ ਵੱਲੋਂ ਸੋਧਿਆ ਨਾਨਕਸ਼ਾਹੀ ਕੈਲੰਡਰ ਪਾਕਿਸਤਾਨ ਦੇ ਗੁਰਦੁਆਰਿਆਂ ਵਿੱਚ ਵੀ ਲਾਗੂ ਕਰਵਾਉਣ ਦੇ ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਯਤਨਾਂ ਬਾਰੇ ਨਰਾਜ਼ਗੀ ਪ੍ਰਗਟ ਕਰਦਿਆਂ ਉੱਤੇ ਤਿੱਖਾ ਪ੍ਰਤੀਕਰਮ ਪ੍ਰਗਟ ਕੀਤਾ ਹੈ।

ਉਨ੍ਹਾਂ ਇੱਥੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਵਤਾਰ ਸਿੰਘ ਮੱਕੜ ਨੂੰ ਪਾਕਿਸਤਾਨ ਜਾਣ ਦੀ ਥਾਂ ਨਾਗਪੁਰ ਆਰਐਸਐਸ ਦੇ ਹੈੱਡਕੁਆਰਟਰ ’ਤੇ ਜਾਣਾ ਚਾਹੀਦਾ ਹੈ ਕਿਉਂਕਿ ਸੋਧਿਆ ਕੈਲੰਡਰ ਆਰਐਸਐਸ ਦਾ ਹੈ, ਸਿੱਖਾਂ ਦਾ ਨਹੀਂ। ਉਨ੍ਹਾਂ ਇੱਥੇ ਇਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਉਹ ਸਿੱਖਾਂ ਦੇ ਨਿਆਰੇਪਨ ਦੇ ਸੂਚਕ ਮੂਲ ਨਾਨਕਸ਼ਾਹੀ ਕੈਲੰਡਰ ਵਿੱਚ ਸੋਧਾਂ ਦਾ ਮੁੱਢ ਤੋਂ ਹੀ ਵਿਰੋਧ ਕਰਦੇ ਆ ਰਹੇ ਹਨ ਅਤੇ ਵਿਰੋਧ ਕਰਦੇ ਵੀ ਰਹਿਣਗੇ।

 ਉਨ੍ਹਾਂ ਦੋਸ਼ ਲਾਇਆ ਕਿ ਸੋਧਿਆ ਨਾਨਕਸ਼ਾਹੀ ਕੈਲੰਡਰ, ਬਿਕਰਮੀ ਕੈਲੰਡਰ ਦਾ ਹੀ ਰੂਪ ਹੈ। ਇਹ ਕੈਲੰਡਰ ਅਪਨਾਉਣ ਨਾਲ ਸਿੱਖਾਂ ਦੇ ਸਾਰੇ ਤਿੱਥ-ਤਿਉਹਾਰ ਬਦਲ ਜਾਣਗੇ। ਉਨ੍ਹਾਂ ਨੇ ਜਥੇਦਾਰ ਮੱਕੜ ਅਤੇ ਉਨ੍ਹਾਂ ਦੇ ਨਾਲ ਗਏ ਸ਼੍ਰੋਮਣੀ ਕਮੇਟੀ ਮੈਂਬਰਾਂ ਮੋਹਨ ਸਿੰਘ ਬੰਗੀ ਤੇ ਰਾਜਿੰਦਰ ਸਿੰਘ ਮਹਿਤਾ ਨੂੰ ਹਿੰਦੂ ਮੱਤ ਦੇ ਧਾਰਨੀਆਂ ਦਾ ਟੋਲਾ ਦੱਸਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡੇਰਾ ਸਿਰਸਾ ਮੁਖੀ ਨੂੰ ਜਥੇਦਾਰਾਂ ਵਲੋਂ ਦਿੱਤੀ ਬਿਨ ਮੰਗੀ ਮੁਆਫੀ ਬਾਰੇ ਕੀਤੇ ਇੰਕਸ਼ਾਫ ਅਤੇ ਕਮੇਟੀ ਮੁਲਾਜਮਾਂ ਉਪਰ ਕੀਤੇ ਤਨਜ ‘ਆਖਿਰ ਸ਼੍ਰੋਮਣੀ ਕਮੇਟੀ ਮੁਲਾਜਮਾਂ ਦੀ ਕੀ ਮਜਬੂਰੀ ਹੈ ਕਿ ਉਹ ਗੁਰੂ
ਸੁਖਬੀਰ ਸਿੰਘ ਬਾਦਲ ਨੂੰ ਸਤੰਬਰ 2015 ਵਿੱਚ ਡੇਰਾ ਸਿਰਸਾ ਮੁਖੀ ਨੂੰ ਜਥੇਦਾਰਾਂ ਵਲੋਂ ਦਿੱਤੀ ਮੁਆਫੀ ਦੇ ਵਿਉਂਤਕਾਰ ਦੱਸਣ ਵਾਲੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇੰਕਸ਼ਾਫ ਕੀਤਾ ਹੈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: