Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਪ੍ਰਸ਼ਾਸ਼ਨ ਵੱਲੋਂ ਢਾਹੀ ਭਾਈ ਮਤੀਦਾਸ ਛਬੀਲ ਸਿੱਖ ਸੰਗਤਾਂ ਨੇ ਮੁੜ ਬਣਾ ਕੇ ਸੇਵਾ ਕੀਤੀ ਸ਼ੁਰੂ

ਦਿੱਲੀ ਪ੍ਰਸ਼ਾਸ਼ਨ ਵੱਲੋਂ ਢਾਹੀ ਭਾਈ ਮਤੀਦਾਸ ਛਬੀਲ ਸਿੱਖ ਸੰਗਤਾਂ ਨੇ ਮੁੜ ਬਣਾ ਕੇ ਸੇਵਾ ਕੀਤੀ ਸ਼ੁਰੂ

ਨਵੀਂ ਦਿੱਲੀ: ਦਿੱਲੀ ਪ੍ਰਸ਼ਾਸ਼ਨ ਵੱਲੋਂ ਪੁਲਿਸ ਦੀ ਮੱਦਦ ਨਾਲ ਢਾਹੀ ਛਬੀਲ ਨੂੰ ਸਿੱਖ ਸੰਗਤਾਂ ਅਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਰਜ਼ੀ ਤੌਰ ‘ਤੇ ਦੁਬਾਰਾ ਬਣਾ ਕੇ ਜਲ ਸੇਵਾ ਸ਼ੁਰੂ ਕਰ ਦਿੱਤੀ ਹੈ।

ਸੀਸਗੰਜ਼ ਖੇਤਰ ਵਿੱਚ ਸ਼ਹੀਦ ਭਾਈ ਮਤੀ ਦਾਸ ਜੀ ਦੀ ਯਾਦ ਵਿੱਚ ਬਣੀ ਛਬੀਲ ਨੂੰ ਦਿੱਲੀ ਪੁਲਿਸ ਅਤੇ ਪ੍ਰਸ਼ਾਸ਼ਨ ਵੱਲੋਂ ਢਾਹੁਣ ਕਾਰਣ ਹਾਲਾਤ ਤਨਾਅ-ਪੂਰਨ ਬਣ ਗਏ ਹਨ। ਦਿੱਲੀ ਪ੍ਰਸ਼ਾਸ਼ਨ ਨੇ ਉਕਤ ਕਾਰਵਾਈ ਸਥਾਨਿਕ ਮਾਰਕੀਟ ਕਮੇਟੀ ਦੇ ਪ੍ਰਧਾਨ ਮੋਹਨ ਭਾਰਗਵ ਦੀ ਸ਼ਿਕਾਇਤ ‘ਤੇ ਕੀਤੀ।ਸੀਸਗੰਜ ਸਥਿਤ ਇਸ ਛਬੀਲ ਤੋਂ ਇਹ ਸਾਰੀ ਮਾਰਕੀਟ ਅਤੇ ਰਾਹਗੀਰ ਜਲ ਛੱਕਦੇ ਹਨ।

ਸਿੱਖ ਸੰਗਤਾਂ ਦੁਬਾਰਾ ਛਬੀਲ ਤਿਆਰ ਕਰਦੀ ਹੋਈ
ਸਿੱਖ ਸੰਗਤਾਂ ਦੁਬਾਰਾ ਛਬੀਲ ਤਿਆਰ ਕਰਦੀ ਹੋਈ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਜਦੋਂ ਦਿੱਲੀ ਪ੍ਰਸ਼ਾਸ਼ਨ ਵੱਲੋਂ ਛਬੀਲ ਨੂੰ ਢਾਹੁਣ ਦਾ ਪਤਾ ਸਿੱਖ ਸੰਗਤ ਨੂੰ ਲੱਗਿਆ ਤਾਂ ਸੰਗਤ ਨੇ ਪ੍ਰਸ਼ਾਸ਼ਨ ਦੀ ਇਸ ਕਾਰਵਾਈ ‘ਤੇ ਇਤਰਾਜ਼ ਕੀਤਾ ਅਤੇ ਗੱਲ ਵੱਧਦੀ ਹੋਈ ਪੁਲਿਸ ਅਤੇ ਸਿੱਖਾਂ ਵਿਚਕਾਰ ਟਕਰਾਅ ‘ਤੇ ਆ ਪਹੁੰਚੀ।

ਮੌਕੇ ‘ਤੇ ਹਾਜ਼ਰ ਸੂਤਰ ਨੇ ਸਿੱਖ ਸਿਆਸਤ ਨੂੰ ਫੋਨ ‘ਤੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਸਿੱਖਾਂ ਨੂੰ ਹਿਰਾਸਤ ਵਿੱਚ ਲੈਣ ਤੋਂ ਪਹਿਲਾਂ ਬੂਰੀ ਤਰਾਂ ਕੁੱਟਿਆ ਗਿਆ।
ਦਿੱਲੀ ਪ੍ਰਸ਼ਾਸ਼ਨ ਵੱਲੋਂ ਛਬੀਲ ਢਾਹੁਣ ਦਾ ਪਤਾ ਲੱਗਦੇ ਸਾਰ ਹੀ ਸਿੱਖ ਸੰਗਤਾਂ ਉੱਥੇ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ।

ਸਿੱਖ ਸੰਗਤਾਂ ਦੁਬਾਰਾ ਛਬੀਲ ਤਿਆਰ ਕਰਕੇ ਜਲ ਸੇਵਾ ਸ਼ੁਰੂ ਕਰਦੇ ਹੋਈ
ਸਿੱਖ ਸੰਗਤਾਂ ਦੁਬਾਰਾ ਛਬੀਲ ਤਿਆਰ ਕਰਕੇ ਜਲ ਸੇਵਾ ਸ਼ੁਰੂ ਕਰਦੇ ਹੋਈ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਸਿੱਖ ਸੰਗਤਾਂ ਦੀ ਨਰਾਜਗੀ ਦਾ ਸਾਹਮਣਾ ਕਰਨਾ ਪਿਆ।ਕਿਉਂਕਿ ਦਿੱਲੀ ਪ੍ਰਸ਼ਾਸ਼ਨ ਕਿਸੇ ਵੀ ਢਾਂਚੇ (ਇਮਾਰਤ) ਨੂੰ ਢਾਹੁਣ ਤੋਂ ਪਹਿਲਾਂ ਸਬੰਧਿਤ ਧਿਰਾਂ ਨੂੰ ਦੱਸਦੀ ਹੈ।ਸੰਗਤਾਂ ਨੇ ਦੋਸ਼ ਲਾਇਆ ਕਿ ਇਹ ਸਭ ਦਿੱਲੀ ਕਮੇਟੀ ਦੀ ਅਣਗਹਿਲੀ ਕਾਰਣ ਵਾਪਰਿਆ ਹੈ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜੋ:

DSGMC officals face wrath of Delhi Sikhs after MCD demolishes Mati Dass Chhabil

ਸਿੱਖ ਸੰਗਤਾਂ ਵੱਲੋਂ ਦਿੱਲੀ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਆਗੂਆਂ ਦਾ ਘੇਰਾਓੁ ਕਰਦਿਆਂ ਦੋਸ਼ ਲਾਇਆ ਕਿ ਦਿੱਲੀ ਕਮੇਟੀ ਭਾਈ ਮਤੀ ਦਾਸ ਛਬੀਲ ਨੂੰ ਬਚਾਉਣ ਵਿੱਚ ਅਸਫਲ ਰਹੀ ਹੈ।ਖਬਰ ਲਿਖੇ ਜਾਣ ਤੱਕ ਹਾਲਾਤ ਤਨਾਅ ਪੁਰਣ ਬਣੇ ਹੋਏ ਹਨ।

ਗੁਰਦੁਆਰਾ ਸੀਸਗੰਜ਼ ਸਾਹਿਬ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ਵਿੱਚ ਬਣਿਆ ਹੋਇਆ ਹੈ ਅਤੇ ਇਹ ਉਹ ਜਗਾ ਹੈ ਜਿੱਥੇ ਗੁਰੂ ਸਾਹਿਬ ਨੂੰ ਸ਼ਹੀਦ ਕੀਤਾ ਗਿਆ ਸੀ।ਭਾਈ ਮਤੀ ਦਾਸ ਜੀ ਨੂੰ ਵੀ ਗੁਰੂ ਸਾਹਿਬ ਦੇ ਨਾਲ ਸ਼ਹੀਦ ਕੀਤਾ ਗਿਆ ਸੀ ਅਤੇ ਭਾਈ ਮਤੀਦਾਸ ਛਬੀਲ ਉਨ੍ਹਾਂ ਦੀ ਯਾਂਦ ਵਿੱਚ ਪੁਰਾਣੇ ਸਮੇਂ ਤੋਂ ਬਣੀ ਹੋਈ ਹੈ। ਇਸ ਛਬੀਲ ਤੋਂ ਸਿੱਖ ਸੰਗਤਾਂ ਨੂਮ ਸੇਵਾ ਵਜੋਂ ਹਰ ਇੱਕ ਨੂੰ ਪਾਣੀ ਪਿਆਇਆ ਜਾਂਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਦੁਆਰਾ ਪੇਸ਼ ਅਤੇ ਸਰਦਾਰ ਇਸ਼ਵਿੰਦਰ ਸਿੰਘ ਦੱਤਾ ਵਲੋਂ ਨਵੰਬਰ 1984 ਵਿੱਚ ਆਪਣੇ ਪਰਿਵਾਰ ਨਾਲ ਵਾਪਰੇ ਹਾਦਸੇ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭੁੰਤਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਘਟਨਾ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: