Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਧਾਰਾ 5 ਰੱਦ ਕਰਨ ਬਾਰੇ ਬਾਦਲ ਦੇ ਦਾਅਵੇ ਨੂੰ ਕਾਂਗਰਸ ਵੱਲੋਂ ਚੁਣੌਤੀ

ਧਾਰਾ 5 ਰੱਦ ਕਰਨ ਬਾਰੇ ਬਾਦਲ ਦੇ ਦਾਅਵੇ ਨੂੰ ਕਾਂਗਰਸ ਵੱਲੋਂ ਚੁਣੌਤੀ

ਜਲੰਧਰ: ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਟਰਮੀਨੇਸ਼ਨ ਆਫ ਐਗਰੀਮੈਂਟਸ ਐਕਟ 2004 ਦੀ ਧਾਰਾ 5 ਨੂੰ ਰੱਦ ਕਰਨ ਦੇ ਦਿੱਤੇ ਬਿਆਨ ਨੂੰ ਕਾਂਗਰਸ ਨੇ ਚੁਣੌਤੀ ਦਿੱਤੀ ਹੈ। ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਇਸ ਧਾਰਾ ਨੂੰ ਰੱਦ ਕਰਨ ਦਾ ਰਿਕਾਰਡ ਦਿਖਾ ਦੇਣ ਕਿ ਉਨ੍ਹਾਂ ਨੇ ਕਦੋਂ ਇਹ ਧਾਰਾ ਰੱਦ ਕਰਵਾਈ ਸੀ।

ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ {ਫਾਈਲ ਫੋਟੋ}
ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ {ਫਾਈਲ ਫੋਟੋ}

ਜਾਖੜ ਨੇ ਦੱਸਿਆ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਦਾ ਇਹ ਬਿਆਨ ਪੜ੍ਹ ਕੇ ਹੈਰਾਨ ਹੋ ਗਏ ਹਨ ਕਿ ਦੇਸ਼ ਦੇ ਸੀਨੀਅਰ ਆਗੂਆਂ ਵਿੱਚ ਸ਼ਾਮਲ ਬਾਦਲ ਇਸ ਤਰ੍ਹਾਂ ਦੀ ਬਿਆਨਬਾਜ਼ੀ ਵੀ ਕਰ ਸਕਦੇ ਹਨ, ਜਿਸ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਧਾਰਾ 5 ਦਾ ਮਾਮਲਾ ਬਹੁਤ ਸੰਵੇਦਨਸ਼ੀਲ ਹੈ, ਇਸ ਬਾਰੇ ਮੁੱਖ ਮੰਤਰੀ ਦਾ ਬਿਆਨ ਪੜ੍ਹ ਕੇ ਉਨ੍ਹਾਂ ਨੂੰ ਵੀ ਧੱਕਾ ਲੱਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੰਗਤ ਦਰਸ਼ਨ ਦੌਰਾਨ ਨਕੋਦਰ ਦੇ ਪਿੰਡ ਧਾਲੀਵਾਲ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਸ.ਵਾਈ.ਐਲ. ਦੇ ਮੁੱਦੇ ’ਤੇ ਕਿਹਾ ਸੀ ਕਿ ਉਨ੍ਹਾਂ ਨੇ ਪੰਜਾਬ ਵਾਟਰ ਟਰਮੀਨੇਸ਼ਨ ਆਫ ਐਗਰੀਮੈਂਟ ਐਕਟ 2004 ਦੀ ਧਾਰਾ 5 ਨੂੰ ਰੱਦ ਕਰ ਦਿੱਤਾ ਹੈ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਅਜਿਹੀ ਗੈਰ-ਜ਼ਿੰਮੇਵਾਰੀ ਵਾਲੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਸਵਾਲ ਕੀਤਾ ਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਪਿੰਡੋ ਪਿੰਡ ਜਾ ਕੇ ਲੋਕਾਂ ਨੂੰ ਐਸ.ਵਾਈ.ਐਲ. ਦੇ ਮੁੱਦੇ ’ਤੇ ਕੁਰਬਾਨੀਆਂ ਦੇਣ ਲਈ ਲਾਮਬੰਦ ਕਰ ਰਹੇ ਹਨ, ਦੂਜੇ ਪਾਸੇ ਇਸ ਧਾਰਾ ਨੂੰ ਰੱਦ ਕਰਨ ਦਾ ਦਾਅਵਾ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਧਾਰਾ 5 ਰੱਦ ਕਰ ਦਿੱਤੀ ਗਈ ਹੁੰਦੀ ਤਾਂ ਪਾਣੀਆਂ ਦੇ ਮਸਲੇ ਤਾਂ ਖ਼ਤਮ ਹੀ ਹੋ ਜਾਣੇ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ੳ.ਪੀ ਸੋਨੀ ਨੂੰ ਉੱਪ-ਮੁੱਖ ਮੰਤਰੀ ਬਣਾਇਆ ਗਿਆ ਹੈ। ਪੰਜਾਬ ਕਾਂਗਰਸ ਵਿਚਲੇ ਦੋ
ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ
ਕਸੂਤੀ ਹਾਲਤ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਖਿਰਕਾਰ ਯੂਨੀਅਨ ਦੀ ਵਜ਼ਾਰਤ ਵਿੱਚੋਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦਾ ਅੱਕ ਚੱਬ ਹੀ ਲਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: