Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਵੰਬਰ 1984 ਸਿੱਖ ਕਤਲੇਆਮ: ਵਿਸ਼ੇਸ਼ ਜਾਂਚ ਟੀਮ ਵਲੋਂ ਮੁੜ ਖੋਲ੍ਹਣ ਲਈ 49 ਮਾਮਲਿਆਂ ਦੀ ਪਛਾਣ

ਨਵੰਬਰ 1984 ਸਿੱਖ ਕਤਲੇਆਮ: ਵਿਸ਼ੇਸ਼ ਜਾਂਚ ਟੀਮ ਵਲੋਂ ਮੁੜ ਖੋਲ੍ਹਣ ਲਈ 49 ਮਾਮਲਿਆਂ ਦੀ ਪਛਾਣ

ਨਵੀਂ ਦਿੱਲੀ: ਦਿੱਲੀ ਵਿੱਚ ਨਵੰਬਰ-1984 ਦੇ ਸਿੱਖ ਕਤਲੇਆਮ ਬਾਰੇ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਮੁੜ ਜਾਂਚ ਲਈ ਖੋਲ੍ਹੇ ਜਾਣ ਵਾਲੇ 49 ਮਾਮਲਿਆਂ ਦੀ ਪਛਾਣ ਕੀਤੀ ਗਈ ਹੈ। ਰਾਜ ਸਭਾ ਵਿੱਚ ਗ੍ਰਹਿ ਰਾਜ ਮੰਤਰੀ ਹੰਸਰਾਜ ਗੰਗਾਰਾਮ ਅਹੀਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਜਾਰੀ 12 ਫਰਵਰੀ 2015 ਦੇ ਹੁਕਮ ਤਹਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਸੀ, ਜਿਸ ਨੇ ਨਵੰਬਰ-1984 ਦੇ ਬੰਦ ਕੀਤੇ ਗਏ ਮਾਮਲਿਆਂ ਦੀ ਜਾਂਚ ਕਰਨੀ ਸ਼ੁਰੂ ਕੀਤੀ ਸੀ।

ਨਵੰਬਰ 1984, ਸਿੱਖਾਂ ਦੇ ਘਰਾਂ ਨੂੰ ਲੁੱਟਿਆ ਗਿਆ, ਕਤਲ ਕੀਤੇ ਗਏ ਪਰ 32 ਸਾਲ ਬਾਅਦ ਵੀ ਦੋਸ਼ੀ ਸੱਤਾ ਦਾ ਸੁਖ ਲੈ ਰਹੇ ਹਨ ਅਤੇ ਪੀੜਤ ਇਨਸਾਫ ਲਈ ਠੋਕਰਾਂ ਖਾ ਰਹੇ ਹਨ
ਨਵੰਬਰ 1984, ਸਿੱਖਾਂ ਦੇ ਘਰਾਂ ਨੂੰ ਲੁੱਟਿਆ ਗਿਆ, ਕਤਲ ਕੀਤੇ ਗਏ ਪਰ 32 ਸਾਲ ਬਾਅਦ ਵੀ ਦੋਸ਼ੀ ਸੱਤਾ ਦਾ ਸੁਖ ਲੈ ਰਹੇ ਹਨ ਅਤੇ ਪੀੜਤ ਇਨਸਾਫ ਲਈ ਠੋਕਰਾਂ ਖਾ ਰਹੇ ਹਨ

ਦਰਜ ਕੀਤੇ ਗਏ 650 ਮਾਮਲਿਆਂ ਵਿੱਚੋਂ 29 ਜੁਲਾਈ-2016 ਤੱਕ 49 ਮੁੜ ਜਾਂਚ ਲਈ ਖੋਲ੍ਹੇ ਜਾਣ ਲਈ ਪਛਾਣੇ ਗਏ। ਇਹ ਐਸਆਈਟੀ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੇ ਬਣਨ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਸੀ, ਜਿਸ ਨੇ ਪਹਿਲਾਂ ਛੇ ਮਹੀਨੇ ਤੱਕ ਆਪਣੀ ਰਿਪੋਰਟ ਦੇਣੀ ਸੀ ਪਰ ਇਸ ਐਸਆਈਟੀ ਨੂੰ ਛੇ-ਛੇ ਮਹੀਨੇ ਦਾ ਦੋ ਵਾਰ ਹੋਰ ਸਮਾਂ ਦਿੱਤਾ ਗਿਆ ਤੇ ਸਿਆਸੀ ਦਬਾਅ ਪੈਣ ਮਗਰੋਂ ਜਾਂਚ ਟੀਮ ਸਰਗਰਮ ਹੋਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: