ਨਵੀਂ ਦਿੱਲੀ: ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਦਿੱਲੀ ਦੀ ਅਦਾਲਤ ਨੇ ਸੱਤ ਹੋਰ ਦਿਨਾਂ ਲਈ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਅਦਾਲਤ ਨੇ ਪੁਲਿਸ ਨੂੰ ਕਿਹਾ ਹੈ ਕਿ ਲੋੜ ਪੈਣ ’ਤੇ ਮਿੰਟੂ ਨੂੰ ਹੱਥਕੜੀਆਂ ਲਾਈਆਂ ਜਾ ਸਕਦੀਆਂ ਹਨ। ਅਤਿ ਸੁਰੱਖਿਆ ਵਾਲੀ ਨਾਭਾ ਜੇਲ੍ਹ ’ਚੋਂ ਭੱਜਣ ਕਾਰਨ ਪੁਲਿਸ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ। ਉੱਧਰ ਬਚਾਅ ਪੱਖ ਦੇ ਵਕੀਲ ਨੇ 12 ਦਸੰਬਰ ਤਕ ਪੁਲਿਸ ਹਿਰਾਸਤ ’ਚ ਭੇਜਣ ਦਾ ਵਿਰੋਧ ਕੀਤਾ।
ਸਬੰਧਤ ਖ਼ਬਰ:
ਨਾਭਾ ਜੇਲ੍ਹ ਬ੍ਰੇਕ: ਹੁਣ ਤਕ ਹਰਮਿੰਦਰ ਸਿੰਘ ਮਿੰਟੂ ਅਤੇ ਗੁਰਪ੍ਰੀਤ ਸਿੰਘ ਸੇਖੋਂ ਦੀ ਗ੍ਰਿਫਤਾਰੀਆਂ …