Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਰਮਜੀਤ ਸਿੰਘ ਸਰਨਾ ਨੇ ਬਰਗਾੜੀ ਪਹੁੰਚ ਕੇ ਮੋਰਚੇ ਦੀ ਕੀਤੀ ਹਮਾਇਤ

ਪਰਮਜੀਤ ਸਿੰਘ ਸਰਨਾ ਨੇ ਬਰਗਾੜੀ ਪਹੁੰਚ ਕੇ ਮੋਰਚੇ ਦੀ ਕੀਤੀ ਹਮਾਇਤ

ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਨੇ ਸ਼ੁਕਰਵਾਰ ਨੂੰ ਬਰਗਾੜੀ ਵਿਖੇ ਲੱਗੇ ਮੋਰਚੇ ਵਿਚ ਪਹੁੰਚ ਕੇ ਮੋਰਚੇ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ।

ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਬਰਗਾੜੀ ਬੇਅਦਬੀ ਘਟਨਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਜਨਤਕ ਕਰੇ।

ਉਨ੍ਹਾਂ ਕਿਹਾ ਕਿ ਇਹਨਾਂ ਘਟਨਾਵਾਂ ਪਿਛਲੇ ਮੁੱਖ ਜ਼ਿੰਮੇਵਾਰ ਬੰਦਿਆਂ ਦੇ ਨਾਂ ਸਾਹਮਣੇ ਆਉਣੇ ਚਾਹੀਦੇ ਹਨ। ਸਰਨਾ ਨੇ ਮੋਰਚੇ ਦੇ ਪ੍ਰਬੰਧਕਾਂ ਨੂੰ ਹਰ ਮਦਦ ਦਾ ਭਰੋਸਾ ਦਿੰਦਿਆਂ ਕਿਹਾ, “ਅਸੀਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਾਂਗੇ ਜੇ ਛੇਤੀ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ”।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਬੀਤੇ ਕੱਲ ਲੁਧਿਆਣੇ ਹੋਈ ਇਕ ਇਕੱਤਰਤਾ ਦੌਰਾਨ ਕੁਝ ਸਿੱਖ ਜਥਿਆਂ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੈਂ.ਬਿ.ਆ.ਇ.) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ
ਗੁਰੂ ਗਰੰਥ ਸਾਹਿਬ ਜੀ ਦੇ ਸਿਧਾਂਤ ਨਾਲੋਂ ਟੁੱਟਣਾ ਤੇ ਆਧੁਨਿਕ ਜੀਵਨ ਨੂੰ ਅਪਨਾਉਣਾ ਸਾਡੀ ਕਮਜ਼ੋਰੀ ਦਾ ਕਾਰਨ ਹੈ। ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਅਸੀਂ ਕਰ ਰਹੇ ਹਾਂ, ਜਦੋਂ ਅਸੀਂ
ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਦੇ ਆਗੂਆਂ ਨੇ ਬੀਤੇ ਕੱਲ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਬੇਅਦਬੀ ਤੇ ਸਾਕਾ ਬਹਿਬਲ ਕਲਾਂ ਵਿਚ ਪੁਲਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: