Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਿੰਡ ਦੇ ਗੁਰਦੁਆਰਾ ਸਾਹਿਬ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਕਬਜ਼ਾ ਕਰਨ ਦੇ ਰੋਸ ਵਜੋ ਸੜਕ ਨੂੰ ਜਾਮ ਕੀਤਾ

ਪਿੰਡ ਦੇ ਗੁਰਦੁਆਰਾ ਸਾਹਿਬ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਕਬਜ਼ਾ ਕਰਨ ਦੇ ਰੋਸ ਵਜੋ ਸੜਕ ਨੂੰ ਜਾਮ ਕੀਤਾ

ਤਰਨ ਤਾਰਨ (27 ਦਸੰਬਰ, 2015): ਪਿੰਡ ਮਰਹਾਨਾ ਦੇ ਗੁਰਦੁਆਰਾ ਸਾਹਿਬ ਰਾਠੀਕੇ ਦੇ ਪ੍ਰਬੰਧ ‘ਤੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਕਬਜ਼ਾ ਕਰਨ ਵਿਰੁੱਧ ਵਿੱਚ ਪਿੰਡ ਦੇ ਲੋਕਾਂ ਨੇ ਕੌਮੀ ਸ਼ਾਹ ਮਾਰਗ-54 ‘ਤੇ ਰੋਸ ਵਜੋਂ ਧਰਨਾ ਲਾ ਕੇ ਸੜਕ ‘ਤੇ ਆਵਾਜਾਈ ਜ਼ਾਮ ਕਰ ਦਿੱਤੀ।

ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੇ ਮਾਮਲੇ ਵਿੱਚ ਪਿੰਡ ਦੋ ਧੜਿਆਂ ਵਿਚ ਵੰਡਿਆ ਗਿਆ ਹੈ ਜਿਸ ਤਹਿਤ ਅੰਦੋਲਨ ਕਰਦਾ ਧੜਾ ਇਸ ਗੁਰਦੁਆਰੇ ਦਾ ਪ੍ਰਬੰਧ ਪਿੰਡ ਵਾਸੀਆਂ ਦੀ ਕੋਈ ਸਾਂਝੀ ਕਮੇਟੀ ਬਣਾ ਕੇ ਉਸ ਨੂੰ ਦੇਣ ਦੀ ਮੰਗ ਕਰ ਰਿਹਾ ਹੈ ਜਦਕਿ ਗੁਰਦੁਆਰੇ ’ਤੇ ਕਾਬਜ਼ ਧੜੇ ਵਲੋਂ ਇਸ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇ ਦਿੱਤਾ ਗਿਆ ਹੈ।

ਪਿੰਡ ਦੇ ਗੁਰਦੁਆਰਾ ਸਾਹਿਬ ‘ਤੇ ਸ਼੍ਰੌਮਣੀ ਕਮੇਟੀ ਵੱਲੋਂ ਕਬਜ਼ਾ ਕਰਨ ਦੇ ਰੋਸ ਵਜੌ ਸੜਕ ਨੂੰ ਜਾਮ ਕੀਤਾ
ਪਿੰਡ ਦੇ ਗੁਰਦੁਆਰਾ ਸਾਹਿਬ ‘ਤੇ ਸ਼੍ਰੌਮਣੀ ਕਮੇਟੀ ਵੱਲੋਂ ਕਬਜ਼ਾ ਕਰਨ ਦੇ ਰੋਸ ਵਜੌ ਸੜਕ ਨੂੰ ਜਾਮ ਕੀਤਾ

ਮੌਕੇ ’ਤੇ ਗੁਰਦੁਆਰੇ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਕਬਜ਼ਾ ਕਰੀ ਬੈਠੇ ਹਨ ਅਤੇ ਦੂਸਰੇ ਪਾਸੇ ਪਿੰਡ ਵਾਸੀ ਸੜਕ ’ਤੇ ਧਾਰਨ ਦੇ ਕੇ ਆਪਣੇ ਮੰਗ ਨੂੰ ਮਨਵਾਉਣ ਲਈ ਅੰਦੋਲਨ ਕਰ ਰਹੇ ਹਨ।

ਇਸ ਹਾਲਾਤ ਨਾਲ ਨਿਪਟਣ ਲਈ ਪ੍ਰਸ਼ਾਸ਼ਨ ਨੂੰ ਕਾਫ਼ੀ ਮੁਸ਼ੱਕਤ ਕਰਨੀ ਪੲੀ। ਆਵਾਜਾਈ ਨੂੰ ਆਮ ਵਾਂਗ ਕਰਨ ਲਈ ਬਦਲਵੇਂ ਪ੍ਰਬੰਧ ਕਰਨੇ ਪਏ ਜਿਸ ਨਾਲ ਮੁਸਾਫਰਾਂ ਨੂੰ ਦਿਨ ਭਰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੋਕ ਇਸ ਧਰਨੇ ਵਾਲੀ ਥਾਂ ’ਤੇ ਸਵੇਰੇ ਪੰਜ ਵਜੇ ਆ ਗਏ ਅਤੇ ਆਖਰੀ ਖਬਰਾਂ ਲਿਖੇ ਜਾਣ ਤੱਕ ਲੋਕਾਂ ਦਾ ਇਹ ਵਿਰੋਧ ਜਾਰੀ ਸੀ। ਮੌਕੇ ’ਤੇ ਸਿਵਲ ਪ੍ਰਸ਼ਾਸਨ ਦੇ ਇਲਾਵਾ ਵੱਡੀ ਗਿਣਤੀ ਵਿਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ।

ਅੰਦੋਲਨ ਕਰਦੇ ਪਿੰਡ ਵਾਸੀਆਂ ਦੀ ਅਗਵਾਈ ਬੀਰਦਵਿੰਦਰ ਸਿੰਘ ਅਤੇ ਬੀਬੀ ਭੁਪਿੰਦਰ ਕੌਰ ਵਲੋਂ ਕੀਤੀ ਜਾ ਰਹੀ ਹੈ ਜਦਕਿ ਦੂਜੇ ਧੜੇ ਦੀ ਅਗਵਾਈ ਪਿੰਡ ਵਾਸੀ ਮਨਜੀਤ ਸਿੰਘ ਕਰ ਰਿਹਾ ਹੈ। ਇਸ ਗੁਰਦੁਆਰੇ ਦੇ ਨਾਂ ’ਤੇ ਕੋਈ 25 ਏਕੜ ਜ਼ਮੀਨ ਦੀ ਮਾਲਕੀ ਹੈ।

ਗੁਰਦੁਆਰੇ ਦਾ ਪ੍ਰਬੰਧ ਪਿੰਡ ਵਾਸੀਆਂ ਨੂੰ ਦੇਣ ਦੇ ਅੰਦੋਲਨ ਦੀ ਹਮਾਇਤ ਕਾਂਗਰਸ ਪਾਰਟੀ ਦੇ ਆਗੂ ਹਰਮਿੰਦਰ ਸਿੰਘ ਗਿੱਲ ਸਮੇਤ ਸਰਹਾਲੀ ਦੇ ਇਕ ਸਾਬਕਾ ਸਰਪੰਚ ਅਤੇ ਹਾਕਮ ਅਕਾਲੀ ਦਲ ਖਿਲਾਫ਼ ਇਲਾਕੇ ਅੰਦਰ ਸਰਗਰਮ ਵਿਅਕਤੀ ਗੁਰਮਹਾਂਵੀਰ ਸਿੰਘ ਵਲੋਂ ਕੀਤੀ ਜਾ ਰਹੀ ਹੈ। ਸ੍ਰ. ਗਿੱਲ ਅਤੇ ਗੁਰਮਹਾਂਵੀਰ ਸਿੰਘ ਨੇ ਅੱਜ ਵੀ ਲੋਕਾਂ ਦੇ ਧਰਨੇ ਵਿਚ ਆ ਕੇ ਸੰਬੋਧਨ ਕੀਤਾ।

ਪਿੰਡ ਦੇ ਮਨਜੀਤ ਸਿੰਘ ਨੂੰ ਹਾਕਮ ਅਕਾਲੀ ਦਲ ਦੇ ਪੱਟੀ ਹਲਕੇ ਨਾਲ ਸਬੰਧਤ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਹਮਾਇਤ ਹਾਸਲ ਦੱਸੀ ਜਾਂਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: