Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਲਿਸ ਨੇ ਬਾਪੂ ਸੂਰਤ ਸਿੰਘ ਦੇ ਘਰ ਲਾਠੀਚਾਰਜ਼ ਕਰਕੇ ਬਾਪੂ ਅਤੇ ਪਰਿਵਾਰਕ ਮੈਬਰਾਂ ਤੋਂ ਬਿਨਾਂ ਸਾਰਿਆਂ ਨੂੰ ਗ੍ਰਿਫਤਾਰ ਕੀਤਾ

ਪੁਲਿਸ ਨੇ ਬਾਪੂ ਸੂਰਤ ਸਿੰਘ ਦੇ ਘਰ ਲਾਠੀਚਾਰਜ਼ ਕਰਕੇ ਬਾਪੂ ਅਤੇ ਪਰਿਵਾਰਕ ਮੈਬਰਾਂ ਤੋਂ ਬਿਨਾਂ ਸਾਰਿਆਂ ਨੂੰ ਗ੍ਰਿਫਤਾਰ ਕੀਤਾ

ਲੁਧਿਆਣਾ (20 ਜੁਲਾਈ, 2015): ਬਾਪੂ ਸੂਰਤ ਸਿੰਘ ਖਾਲਸਾ ਦੇ ਘਰ ਦਾਖਲ ਹੋਕੇ ਪੁਲਿਸ ਵੱਲੋਂ ਉੱਥੇ ਹਾਜ਼ਰ ਸਿੱਖ ਸੰਗਤ ‘ਤੇ ਭਾਰੀ ਲਾਠੀ ਚਾਰਜ਼ ਕੀਤਾ ਗਿਆ ਅਤੇ ਜੋ ਵੀ ਮੌਕੇ ‘ਤੇ ਹਾਜ਼ਰ ਸੀ, ਨੂੰ ਗ੍ਰਿਫਤਾਰ ਕਰ ਲਿਆ। ਪਰ ਬਾਪੂ ਸੂਰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਜੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਨਹੀਂ ਕੀਤਾ ਗਿਆ।

ਪੁਲਿਸ ਵੱਲੋਂ ਕੀਤੇ ਲਾਠੀਚਾਰਜ਼ ਤੋਂ ਬਾਅਦ ਦਾ ਦ੍ਰਿਸ਼
ਪੁਲਿਸ ਵੱਲੋਂ ਕੀਤੇ ਲਾਠੀਚਾਰਜ਼ ਤੋਂ ਬਾਅਦ ਦਾ ਦ੍ਰਿਸ਼

ਬਾਪੂ ਸੂਰਤ ਸਿੰਘ ਖਾਲਸਾ ਦੇ ਨਾਲ ਸਬੰਧਿਤ ਫੇਸ ਬੁੱਕ ਪੇਜ਼ ਨੇ ਇੱਕ ਵੀਡੀਓੁ ਜਾਰੀ ਕੀਤੀ ਹੈ, ਜਿਸ ਵਿੱਚ ਪੁਲਿਸ ਦੇ ਮੁੱਖ ਅਧਿਕਾਰੀਆਂ ਸਮੇਤ ਐੱਸ. ਐੱਸ. ਪੀ ਰਵਚਰਨ ਸਿੰਘ ਬਰਾੜ ਇਹ ਕਹੰਦਿਆਂ ਦਿਸਦੇ ਹਨ ਕਿ ਸੀਆਈਡੀ ਨੇ ਉਨ੍ਹਾਂ ਦੇ ਉੱਚ ਅਧਿਕਾਰੀਆਂ ਨੂੰ ਗਲਤ ਜਾਣਕਾਰੀ ਦਿੱਤੀ ਹੈ।

ਬਾਪੂ ਸੂਰਤ ਸਿੰਘ ਦੇ ਸਪੁੱਤਰ ਰਵਿੰਦਰਜੀਤ ਸਿੰਘ ਗੋਗੀ ਨੇ ਸਿੱਖ ਸਿਆਸਤ ਨੂੰ ਫੋਨ ‘ਤੇ ਦੱਸਿਆ ਕਿ ਲੁਧਿਆਣਾ ਦੇ ਡੀਸੀ ਅਤੇ ਐੱਸ. ਐੱਸ. ਪੀ ਉਨ੍ਹਾਂ ਨਾਲ ਬਾਪੂ ਸੂਰਤ ਸਿੰਘ ਦੇ ਕਮਰੇ ਵਿੱਚ ਬੈਠੇ ਸਨ, ਜਦੋਂ ਪੁਲਿਸ ਕੰਧਾਂ ਤੋਂ ਛਾਲਾਂ ਮਾਰ ਕੇ ਅੰਦਰ ਆ ਗਈ।

ਡੀ.ਸੀ ਅਤੇ ਐੱਸ. ਐੱਸ. ਪੀ ਬਾਪੂ ਜੀ ਨੂੰ ਮਿਲਣ ਲਈ ਆਏ ਸਨ ਅਤੇ ਅਸੀਂ ਬਾਪੂ ਜੀ ਕੋਲ ਅੰਦਰ ਬੈਠੇ ਸੀ ਤਾਂ ਬਾਹਰ ਉੱਚੀ ਉੱਚੀ ਰੌਲਾ ਪੈ ਗਿਆ।ਉਨ੍ਹਾਂ ਦੱਸਿਆ ਕਿ ਪੁਲਿਸ ਚਾਰ ਚੁਫੇਰਿਉਂ ਕੰਧਾਂ ਤੋਂ ਛਾਲਾਂ ਮਾਰ ਕੇ ਅੰਦਰ ਆਈ। ਅਸੀਂ ਪਲਿਸ ਨੂੰ ਅੰਦਰ ਆਉਣ ਤੋਂ ਰੋਕਣ ਲਈ ਅੰਦਰੋਂ ਕੰਡਾ ਲਾ ਲ਼ਿਆ।

ਉਨ੍ਹਾਂ ਨੇ ਸਿੱਖ ਸਿਆਸਤ ਨਾਲ ਫੋਨ ‘ਤੇ ਗੱਲ ਕਰਦਿਆਂ ਦੱਸਿਆ ਕਿ ਪੁਲਿਸ ਨੇ ਸੰਗਤ ‘ਤੇ ਡਾਗਾਂ ਦਾ ਮੀਹ ਵਰਸਾ ਦਿੱਤਾ ਅਤੇ ਸਿੱਖ ਸੰਗਤ ਦੇ ਕੈਮਰੇ ਅਤੇ ਫੋਨ ਤੋੜ ਦਿੱਤੇ।ਇੱਥੋਂ ਤੱਕ ਕੇ ਪੁਲਿਸ ਨੇ ਸੰਗਤਾਂ ਨਾਲ ਗੱਲ ਕਰ ਰਹੇ ਪੱਤਰਕਾਰਾਂ ਅਤੇ ਮੀਡੀਆ ਕਰਮੀਆਂ ਨੂੰ ਵੀ ਸੁੱਕਾ ਨਹੀਂ ਛੱਡਿਆ।ਉਨ੍ਹਾਂ ਦੱਸਿਆ ਕਿ ਪੁਲਿਸ ਗ੍ਰਿਫਤਾਰ ਵਿਅਕਤੀਆਂ ਨੂੰ ਦੋ ਬੱਸਾਂ ਵਿੱਚ ਭਰ ਕੇ ਲੈ ਗਈ।

ਪੰਜਾਬੀ ਖ਼ਬਰਾਂ ਦੇ ਚੈਨਲ “ਜੀ ਪੰਜਾਬ” ਨੇ ਖ਼ਬਰ ਪ੍ਰਸਾਰਿਤ ਕੀਤੀ ਸੀ ਕਿ ਪੁਲਿਸ ਵੱਲੋਂ ਬਾਪੂ ਸੂਰਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਰ ਬਾਪੂ ਸੂਰਤ ਸਿੰਘ ਦੇ ਸਪੁੱਤਰ ਰਵਿੰਦਰਜੀਤ ਸਿੰਘ ਗੋਗੀ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਬਾਪੂ ਸੂਰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਨਹੀ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: