Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੇਸ਼ੀ ਭੁਗਤਣ ਗਏ ਭਾਈ ਮੋਹਕਮ ਸਿੰਘ ਨੂੰ ਪੁਲਿਸ ਨੇ ਫਿਰ ਗ੍ਰਿਫਤਾਰ ਕੀਤਾ

ਪੇਸ਼ੀ ਭੁਗਤਣ ਗਏ ਭਾਈ ਮੋਹਕਮ ਸਿੰਘ ਨੂੰ ਪੁਲਿਸ ਨੇ ਫਿਰ ਗ੍ਰਿਫਤਾਰ ਕੀਤਾ

ਅੰਮ੍ਰਿਤਸਰ (2 ਫਰਵਰੀ, 2016): ਪਿਛਲੇ ਦਿਨੀ ਜੇਲ ਤੋਂ ਰਿਹਾਅ ਹੋਏ ਭਾਈ ਮੋਹਕਮ ਸਿੰਘ ਨੂੰ ਹਰੀਕੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਭਾਈ ਮੋਹਕਮ ਸਿੰਘ ਨੂੰ ਗ੍ਰਿਫਤਾਰ ਕਰਦੀ ਹੋਈ ਪੁਲਿਸ
ਭਾਈ ਮੋਹਕਮ ਸਿੰਘ ਨੂੰ ਗ੍ਰਿਫਤਾਰ ਕਰਦੀ ਹੋਈ ਪੁਲਿਸ

ਅੱਜ ਕੋਰਟ ‘ਚ ਪੇਸ਼ੀ ‘ਤੇ ਆਏ ਯੂਨਾਈਟਿਡ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਸਰਬੱਤ ਖ਼ਾਲਸਾ ਦੇ ਮੁੱਖ ਪ੍ਰਬੰਧਕਾਂ ਵਿੱਚੋਂ ਭਾਈ ਮੋਹਕਮ ਸਿੰਘ ਨੂੰ ਹਰੀਕੇ ਪੁਲਿਸ ਨੇ ਚੁੱਕ ਲਿਆ। ਉਹ ਜ਼ਮਾਨਤ ‘ਤੇ ਸਨ ਤੇ ਆਪਣੇ ਘਰ ਤੋਂ ਇਕੱਲੇ ਹੀ ਪੇਸ਼ੀ ਲਈ ਸਵੇਰੇ ਅੰਮ੍ਰਿਤਸਰ ਅਦਾਲਤ ਪੁੱਜੇ ਸਨ। ਜਿੱਥੇ ਹਰੀਕੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਡੀ.ਐਸ.ਪੀ. ਸੋਹਣ ਸਿੰਘ ਉਨ੍ਹਾਂ ਨੂੰ ਫੜ ਕੇ ਲੈ ਗਏ।

ਜ਼ਿਕਰਯੋਗ ਹੈ ਕਿ 10 ਨਵੰਬਰ 2015 ਨੂੰ ਅੰਮ੍ਰਿਤਸਰ ਨੇੜੇ ਪਿੰਡ ਚੱਬਾ ਵਿੱਚ ਸਰਬੱਤ ਖਾਲਸਾ ਬੁਲਾਇਆ ਗਿਆ ਸੀ। ਭਾਈ ਮੋਹਕਮ ਸਿੰਘ ਸਰਬੱਤ ਖਾਲਸਾ ਬੁਲਾਉਣ ਵਾਲੀਆਂ ਮੁੱਖ ਸ਼ਖਸ਼ੀਅਤਾਂ ਵਿੱਚੋਂ ਇੱਕ ਹਨ। ਸਰਬੱਤ ਖਾਲਸਾ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਸਮੇਤ ਹੋਰ ਸਰਬੱਤ ਖਾਲਸਾ ਆਗੂਆਂ ‘ਤੇ ਦੇਸ਼ ਧਰੋਹ ਦੇ ਪਰਚੇ ਦਰਜ਼ ਕਰਕੇ ਜੇਲ ਭੇਜ ਦਿੱਤਾ ਸੀ ਅਤੇ ਜੇਲ ਵਿੱਚ ਹੀ ਉਨਾਂ ‘ਤੇ ਇੱਕ ਹੋਰ ਮੁੱਕਦਮਾ ਦਰਜ਼ ਕੀਤਾ ਗਿਆ ਸੀ।ਪਿਛਲ਼ੇ ਦਿਨੀ ਹੀ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਜ਼ਮਾਨਤ ‘ਤੇ ਰਿਹਾਅ ਹੋ ਕੇ ਆਏ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: