Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰਫੈਸਰ ਭੁੱਲਰ ਦੀ ਫਾਂਸੀ ਰੱਦ ਕਰਵਾਉਣ ਲਈ ਤਿੰਨ ਅਕਤੂਬਰ ਦੇ ਮਾਰਚ ਨੂੰ ਕਾਮਯਾਬ ਕਰੋ

ਪ੍ਰਫੈਸਰ ਭੁੱਲਰ ਦੀ ਫਾਂਸੀ ਰੱਦ ਕਰਵਾਉਣ ਲਈ ਤਿੰਨ ਅਕਤੂਬਰ ਦੇ ਮਾਰਚ ਨੂੰ ਕਾਮਯਾਬ ਕਰੋ

ਲੰਡਨ (02 ਅਕਤੂਬਰ, 2011): ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਵਾਲੇ ਸ੍ਰ਼ੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਪ੍ਰਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਰੱਦ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਉਣ ਲਈ ਗੁਰਦਵਾਰਾ ਅੰਬ ਸਾਹਿਬ ਮੁਹਾਲੀ ਤੋਂ ਪੰਜਾਬ ਵਿਧਾਨ ਸਭਾ ਤੱਕ ਕੱਢੇ ਜਾਣ ਵਾਲੇ ਮਾਰਚ ਨੂੰ ਕਾਮਯਾਬ ਕਰਨਾ ਸਿੱਖ ਸੰਗਤਾਂ ਦਾ ਜਰੂਰੀ ਫਰਜ਼ ਹੈ । ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਸ੍ਰ, ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ਵਲੋਂ ਸਿੱਖ ਪੰਜਾਬ ਭਰ ਦੇ ਸਿੱਖਾਂ ਨੂੰ ਪਾਰਟੀ ਬਾਜ਼ੀ ਤੋਂ ਉੁੱਪਰ ਉੱਠ ਕੇ ਇਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ । ਅਗਰ ਤਾਮਿਲਨਾਡੂ ਦੀ ਵਿਧਾਨ ਸਭਾ ਰਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਲਈ ਮਤਾ ਪਾਸ ਕਰ ਸਕਦੀ ਹੈ ਤਾਂ ਪੰਜਾਬ ਸਰਕਾਰ ਅਜਿਹਾ ਕਿਉਂ ਨਹੀਂ ਕਰ ਰਹੀ । ਯੂਨਾਈਟਿਡ ਖਾਲਸਾ ਦਲ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੇ ਸਿੱਖਾਂ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ ਉਹ ਪੰਜਾਬ ਰਹਿੰਦੇ ਆਪਣੇ ਦੋਸਤਾਂ , ਮਿੱਤਰਾਂ ਅਤੇ ਸਕੇ ਸਬੰਧੀਆਂ ਇਸ ਮਾਰਚ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 18 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਹੇਠਾਂ ਸਾਂਝੇ ਕੀਤੇ ਜਾ ਰਹੇ ਹਨ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੇ ਕਰੋ...
ਕਸ਼ਮੀਰ ਦੀ ਅਜ਼ਾਦੀ ਵਾਸਤੇ ਜੂਝਦਾ ਹੋਇਆ ਅਨੰਤਨਾਗ ਜ਼ਿਲ੍ਹੇ ਵਿੱਚ ਹੋਏ ਪੁਲਿਸ ਮੁਕਾਬਲੇ ਵਿੱਚ ਆਪਣੇ ਦੋ ਹੋਰ ਸਾਥੀਆˆ ਸਮੇਤ ਸ਼ਹੀਦ ਹੋਏ ਖਾੜਕੂ ਬੁਰਹਾਨ ਵਾਨੀ ਦੀ ਕੁਰਬਾਨੀ ਮਹਾਨ ਹੈ। ਜੋ ਕਿ ਕਸ਼ਮੀਰ
ਦਿੱਲੀ ਦੀ ਤਿਹਾੜ ਜੇਲ੍ਹ ਤੋਂ ਤਬਦੀਲ ਕਰਕੇ ਅੰਮਿ੍ਤਸਰ ਲਿਆਂਦੇ ਗਏ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ ਨਵਨੀਤ ਕੌਰ ਭੁੱਲਰ ਉਸ ਨੂੰ ਮਿਲਣ ਲਈ ਸਥਾਨਕ ਵਿਵੇਕਾਨੰਦ ਇਲਾਜ ਕੇਂਦਰ ਵਿਖੇ ਪਹੁੰਚੀ ।
ਲੰਡਨ (10 ਸਤੰਬਰ, 2012): ਪੰਜਾਬ ਪੁਲੀਸ ਦੀਆਂ ਸਿੱਖਾਂ ਤੇ ਦਮਨਕਾਰੀ ਕਾਰਵਾਈਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਯੂਨਾਈਟਿਡ ਖਾਲਸਾ ਦਲ ਯੂ.ਕੇ ਦੇ ਜਨਰਲ ਸਕੱਤਰ ਸ੍ਰ,ਲਵਸਿ਼ੰਦਰ ਸਿੰਘ ਡੱਲੇਵਾਲ ਨੇ ਜਾਰੀ ਬਿਆਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: