Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋ. ਭੁੱਲਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਅੰਮ੍ਰਿਤਸਰ ਦੀ ਟਾਡਾ ਅਦਾਲਤ ਨੇ ਬਹਿਸ ਸੁਣੀ

ਪ੍ਰੋ. ਭੁੱਲਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਅੰਮ੍ਰਿਤਸਰ ਦੀ ਟਾਡਾ ਅਦਾਲਤ ਨੇ ਬਹਿਸ ਸੁਣੀ

ਅੰਮ੍ਰਿਤਸਰ (1ਮਾਰਚ, 2016): ਸਿੱਖ ਰਾਜਸੀ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਇੱਥੇ ਟਾਡਾ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਵਕੀਲ਼ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਪ੍ਰੋ. ਭੁੱਲਰ ਨੂੰ ਸੁਰਿੰਦਰ ਸਿੰਘ ਸਾਹਨੀ ਦੀ ਟਾਡਾ ਅਦਾਲਤ ਵਿੱਚ 1992 ਨੂੰ ਬਟਾਲਾ ਪੁਲਿਸ ਥਾਣੇ ਵਿੱਚ ਦਰਜ਼ ਹੋਏ ਕੇਸ ਵਿੱਚ ਪੇਸ਼ ਕੀਤਾ।

ਅੰਮ੍ਰਿਤਸਰ ਵਿੱਚ ਆਉਣ ਤੋਂ ਬਾਅਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਪੁਲਿਸ ਹਿਰਾਸਤ ਵਿੱਚ( ਫਾਈਲ ਫੋਟੋ)
ਅੰਮ੍ਰਿਤਸਰ ਵਿੱਚ ਆਉਣ ਤੋਂ ਬਾਅਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਪੁਲਿਸ ਹਿਰਾਸਤ ਵਿੱਚ( ਫਾਈਲ ਫੋਟੋ)

ਸਿੱਖ ਹਿੱਤਾਂ ਦੀ ਪੈਰਵੀ ਕਰਨ ਵਾਲੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਅੱਜ ਅਦਾਲਤ ਨੇ ਹੇਠਲੀ ਅਦਾਲਤ ਵੱਲੋਂ ਪ੍ਰੋ. ਭੁੱਲਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ‘ਤੇ ਬਹਿਸ ਸੁਣੀ।

ਉਨ੍ਹਾਂ ਕਿਹਾ ਕਿ ਜ਼ਮਾਨਤ ਦੀ ਅਰਜ਼ੀ ਗੁਰਦਾਸਪੁਰ ਦੀ ਹੇਠਲੀ ਅਦਾਲਤ ਵਿੱਚ ਦਿੱਤੀ ਗਈ ਸੀ, ਕਿਉਕਿ ਇਹ ਕੇਸ ਬਟਾਲਾ ਨਾਲ ਸਬੰਧਿਤ ਹੈ ਜੋ ਗੁਰਦਾਸਪੁਰ ਜਿਲੇ ਵਿੱਚ ਹੈ।

ਐਡਵੋਕੇਟ ਮੰਝਪੁਰ ਨੇ ਦੱਸਿਆ ਕਿ ਅਦਾਲਤ ਨੇ ਬਹਿਸ ਸੁਣ ਲਈ ਹੈ ਅਤੇ ਜ਼ਮਾਨਤ ‘ਤੇ ਫੈਸਲੇ ਦੀ ਤਾਰੀਕ 3 ਮਾਰਚ ਮੁਕੱਰਰ ਕੀਤੀ ਹੈ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

Amritsar TADA court hears arguments on bail plea of Prof. Devender Pal Singh Bhullar

ਪ੍ਰੋ. ਭੁੱਲਰ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਪ੍ਰੋ. ਭੁੱਲਰ ਨੂੰ ਪਰਚਾ ਨੂੰ 233/92 ਅਧੀਨ ਧਾਰਾ 3,4 ਅਤੇ 5, ਟਾਡਾ ਕਾਨੂੰਨ, 307 ਭਾਰਤੀ ਦੰਡ ਵਿਧਾਨ, 4 ਅਤੇ 5 ਬਾਰੂਦ ਕਾਨੂੰਨ ਤਹਿਤ ਬਟਾਲਾ ਥਾਣੇ ਵਿੱਚ ਦਰਜ਼ ਮਾਮਲੇ ਵਿੱਚ ਪੇਸ਼ ਕੀਤਾ ਗਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: