ਫਤਹਿਗੜ੍ਹ ਸਾਹਿਬ (15 ਸਤੰਬਰ, 2015): ਭਾਰਤੀ ਘਰੇਲੂ ਮੰਤਰਾਲੇ ਦੀ ਸਿਫਾਰਾਸ਼ ‘ਤੇ ਭਾਰਤੀ ਸੈਂਸਰ ਬੋਰਡ ਵੱਲੋਂ ਪੰਜਾਬੀ ਇਤਿਹਾਸਕ ਫਿਲਮ “ਮਾਸਟਰ ਮਾਈਡ ਜਿੰਦਾ ਸੁੱਖਾ” ‘ਤੇ ਲਾਈ ਪਾਬੰਦੀ ਦੀ ਸ਼੍ਰੋਮਣੀ ਅਕਾਲੀ ਦਲ (ਅ) ਨੇ ਨਿਖੇਧੀ ਕੀਤੀ।

ਪਾਰਟੀ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ। ਉਨ੍ਹਾਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਜਿੰਦਾ ਸੁੱਖਾ ਉੱਪਰ ਲਗਾਈ ਪਾਬੰਦੀ ਹਟਾਉਣ ਦੀ ਮੰਗ ਕੀਤੀ। ਧਰਨੇ ਤੋਂ ਬਾਅਦ ਉਨ੍ਹਾਂ ਇਹ ਫ਼ਿਲਮ ਜਲਦ ਰਿਲੀਜ਼ ਕਰਵਾਉਣ ਲਈ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਇਕ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ, ਇਲਾਕਾ ਸਕੱਤਰ ਧਰਮ ਸਿੰਘ ਆਦਿ ਨੇ ਵਿਚਾਰ ਪੇਸ਼ ਕੀਤੇ।

ਮਾਨ ਦਲ ਵੱਲੋਂ ਜਿੰਦਾ ਸੁੱਖਾ ਫ਼ਿਲਮ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਕੰਪਲੈਕਸ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ
ਮਾਨ ਦਲ ਵੱਲੋਂ ਜਿੰਦਾ ਸੁੱਖਾ ਫ਼ਿਲਮ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਕੰਪਲੈਕਸ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ

ਫ਼ਿਲਮ ਦਾ ਮਾਸਟਰ ਮਾਈਂਡ ‘ਜਿੰਦਾ ਸੁੱਖਾ’ ਸਿੱਖ ਸੰਘਰਸ਼ ਦੇ ਸ਼ਹੀਦਾਂ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਸ਼ਹਾਦਤ ‘ਤੇ ਅਧਾਰਿਤ ਹੈ, ਜਿੰਨਾਂ ਨੇ ਲਗਭਗ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ‘ਤੇ ਕੀਤੇ ਹਮਲੇ ਤੋਂ ਬਾਅਦ 10 ਅਗਸਤ 1986 ਨੂੰ ਜਨਰਲ ਵੈਦਿਆ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ।ਧਿਆਨ ਦੇਣ ਯੋਗ ਹੈ ਕਿ ਜਨਰਲ ਵੈਦਿਆ ਦਰਬਾਰ ਸਾਹਿਬ ‘ਤੇ ਹਮਲੇ ਸਮੇਂ ਭਾਰਤੀ ਫੌਜ ਦਾ ਮੁਖੀ ਸੀ।

ਫਿਲਮ “ਮਾਸਟਰ ਮਾਈਂਡ ਸੁੱਖਾ ਜਿੰਦਾ” ਪਿਛਲੇ ਸਮੇਂ ਵਿੱਚ ਬਣੀਆਂ ਉਨਾਂ ਫਿਲਮਾਂ ਦੀ ਲੜੀ ਵਿੱਚੋਂ ਹੈ ਜੋ 1984 ਦੇ ਬਾਅਦ ਦੇ ਹਾਲਾਤਾਂ ‘ਤੇ ਬਣੀਆਂ ਹਨ। ਸੰਨ 2013 ਵਿੱਚ 1984 ਤੋਂ ਬਾਅਦ ਦੀਆਂ ਘਟਨਾਵਾਂ ‘ਤੇ ਅਧਾਰਿਤ ੀਫਲਮ “ਸਾਡਾ ਹੱਕ” ‘ਤੇ ਪੰਜਾਬ , ਹਰਿਆਣਾ, ਜੰਮੂ ਕਸ਼ਮੀਰ, ਹਿਮਾਚਲ ਅਤੇ ਦਿੱਲੀ ਦੀਆਂ ਸਰਕਾਰਾਂ ਨੇ ਪਾਬੰਦੀ ਲਾ ਦਿੱਤੀ ਸੀ।ਪਰ ਭਾਰਤੀ ਸੁਪਰੀਮ ਕੋਰਟ ਨੇ ਬਾਅਦ ਵਿੱਚ ਇਸ ਨੂੰ ਪ੍ਰਵਾਨਗੀ ਦੇ ਦਿੱਤੀ ਸੀ।

ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੇ ਜੀਵਨ ‘ਤੇ ਬਣੀ ਫਿਲਮ “ਕੌਮ ਦੇ ਹੀਰੇ” ,ਜਿਸ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਦੇ ਕਤਲ ਦੀ ਘਟਨਾ ਨੂੰ ਫਿਲਮਾਇਆ ਗਿਆ ਸੀ, ਨੂੰ ਸੈਂਸਰ ਬੋਰਡ ਨੇ ਪਾਸ ਨਹੀਂ ਕੀਤਾ ਸੀ।

Comments

comments

Leave a Reply

Your email address will not be published. Required fields are marked *