Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ ਹਰ ਤਰਾਂ ਦੀ ਕੁਰਬਾਨੀ ਕਰਨ ਨੂੰ ਤਿਆਰ: ਸੁਖਬੀਰ ਬਾਦਲ

ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ ਹਰ ਤਰਾਂ ਦੀ ਕੁਰਬਾਨੀ ਕਰਨ ਨੂੰ ਤਿਆਰ: ਸੁਖਬੀਰ ਬਾਦਲ

ਮੋਗਾ (17 ਮਾਰਚ , 2016): ਪੰਜਾਬ ਦੇ ਦਰਿਆਈ ਪਾਣੀਆਂ ਅਤੇ ਸਤਲੁਜ ਜਮੁਨਾ ਲਿੰਕ ਨਹਿਰ ਦੇ ਉੱਠੇ ਤਾਜ਼ਾ ਮਾਮਲੇ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਦੇ ਮਾਮਲੇ ‘ਤੇ ਭਾਰਤੀ ਸੁਪਰੀਮ ਕੋਰਟ ਵੱਲੋਂ ਲਾਈ ਰੋਕ ਦਰਮਿਆਨ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ੳੁੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿ ਸ਼੍ਰੋਮਣੀ ਅਕਾਲੀ ਦਲ ਪਾਣੀਆਂ ਦਾ ਰਾਖੀ ਲਈ ਹਰ ਕੁਰਬਾਨੀ ਲਈ ਤਿਆਰ‏ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਲਈ ਐਕੁਆਇਰ ਕੀਤੀ ਜ਼ਮੀਨ ਵਾਪਸ ਕਰਨ ਦਾ ਬਿੱਲ ਪਾਸ ਕਰਕੇ ਕਿਸਾਨਾਂ ਦੇ ਹੱਕ ਵਿੱਚ ਇਤਿਹਾਸਕ ਫੈ਼ਸਲਾ ਲਿਆ ਹੈ।

ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇੱਕ ਵੀ ਬੂੰਦ ਫਾਲਤੂ ਨਹੀਂ ਹੈ। ਪੰਜਾਬ ਤੋਂ ਪਾਣੀ ਬਾਹਰ ਲਿਜਾਣ ਦੀ ਹਰਗਿਜ਼ ਇਜਾਜਤ ਨਹੀਂ ਦੇਣਗੇ ਅਤੇ ਇਸ ਮੁੱਦੇ ‘ਤੇ ਉਹ ਹਰ ਤਰਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ।

ਸੁਖਬੀਰ ਬਾਦਲ ਅਤੇ ਹੋਰ ਆਗੂ
ਸੁਖਬੀਰ ਬਾਦਲ ਅਤੇ ਹੋਰ ਆਗੂ

ਪੰਜਾਬ ਦੇ ਸਿਆਸਤ ‘ਤੇ ਨਜ਼ਰ ਰੱਖਣ ਵਾਲੇ ਮਾਹਿਰ ਬਾਦਲ ਦਲ ਸਤਲੁਜ਼ ਜਮਨਾ ਲਿੰਕ ਨਹਿਰ ਦੇ ਜਰੀਏ ਅਪਾਣੀ ਡਿੱਗੀ ਸਾਖ ਨੂੰ ਮੁੜ ਬਹਾਲ ਕਰਕ ਦੇ ਯਤਨ ਵਜੋਂ ਵੇਖ ਰਹੇ ਹਨ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜਨ ਲਈ ਵੇਖੋ:

Ready for any sacrifice on SYL issue, says Sukhbir Badal

ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ‘ਤੇ ਨੇੜਿਉਂ ਜੁੜੇ ਮਾਹਿਰਾਂ ਅਨੁਸਾਰ ਬਾਦਲ ਦਲ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਨੂੰ ਸਤਲੁਜ ਜਮੁਨਾ ਲਿੰਕ ਨਹਿਰ ਤੱਕ ਸੀਮਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਇੱਕ ਪਾਸੇ ਸੁਖਬੀਰ ਬਾਦਲ ਬਿਆਨ ਦੇ ਰਹੇ ਹਨ ਕਿ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਪਾਣੀ ਬਾਹਰ ਨਹੀਂ ਜਾਣ ਦਿਆਂਗੇ, ਜਦਕਿ ਗੈਰ ਰਾਇਪੇਰੀਅਨ ਰਾਜ ਹਰਿਆਣਾ, ਰਾਜਸਥਾਨ ਅਤੇ ਦਿੱਲੀ ਵੱਡੀ ਮਾਤਰਾ ਵਿੱਚ ਪੰਜਾਬ ਦਾ ਪਾਣੀ ਵਰਤ ਰਹੇ ਹਨ।

ਬਾਦਲ ਦਲ 2004 ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪਾਣੀਆਂ ਦੇ ਸਮਝੋਤੇ ਰੱਦ ਕਰਨ ਵਾਲੇ ਕਾਨੂੰਨ ਦੀ ਧਾਰਾ 5 ਜੋ ਗੈਰ ਰਾਇਪੇਰੀਅਨ ਰਾਜ ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੂੰ ਜਾ ਰਹੇ 142 ਲੱਖ ਏਕੜ ਫੁੱਟ ਪਾਣੀ ‘ਤੇ ਪਰਵਾਨਗੀ ਦੀ ਮੋਹਰ ਲਾਉਦੀ ਅਤੇ ਪੰਜਾਬ ਦੇ ਵਿਰੋਧ ਵਿੱਚ ਭੁਗਤਦੀ ਹੈ, ਨੂੰ ਖਤਮ ਨਹੀਂ ਕਰ ਸਕਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: