Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਪੁਲਿਸ ਦੇ ਐਸ.ਪੀ. ਸਲਵਿੰਦਰ ਸਿੰਘ ਦਾ ਝੂਠ ਫੜ੍ਹਨ ਵਾਲਾ ਟੈਸਟ ਅੱਜ ਹੋਵੇਗਾ

ਪੰਜਾਬ ਪੁਲਿਸ ਦੇ ਐਸ.ਪੀ. ਸਲਵਿੰਦਰ ਸਿੰਘ ਦਾ ਝੂਠ ਫੜ੍ਹਨ ਵਾਲਾ ਟੈਸਟ ਅੱਜ ਹੋਵੇਗਾ

ਪਠਾਨਕੋਟ ( 10 ਜਨਵਰੀ, 2016): ਪਠਾਨਕੋਟ ਹਵਾਈ ਅੱਡੇ ‘ਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਸ਼ੱਕ ਦੇ ਘੇਰੇ ਵਿੱਚ ਆਏ ਪੰਜਾਬ ਪੁਲਿਸ ਦੇ ਐੱਸ. ਪੀ ਦਾ ਝੂਠ ਫੜਨ ਵਾਲ ਟੈਸਟ ਅੱਜ ਕਰਵਾਇਆ ਜਾ ਰਿਹਾ ਹੈ।

ਐਸ.ਪੀ. ਸਲਵਿੰਦਰ ਸਿੰਘ
ਐਸ.ਪੀ. ਸਲਵਿੰਦਰ ਸਿੰਘ

ਹਵਾਈ ਅੱਡੇ ‘ਤੇ ਹੋਏ ਹਮਲੇ ਤੋਂ ਬਾਅਦ ਜਾਂਚ ਵਿਚ ਜੁਟੀ ਐਨ.ਆਈ.ਏ. ਟੀਮ ਵੱਲੋਂ ਐਸ.ਪੀ. ਸਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਦੋਸਤ ਦੇ ਇਲਾਵਾ ਕੁੱਕ ਕੋਲੋਂ ਪੁੱਛਗਿੱਛ ਕਰਨ ਦੇ ਬਾਅਦ ਹੁਣ ਸਲਵਿੰਦਰ ਸਿੰਘ ਦਾ ਝੂਠ ਫੜਨ ਵਾਲ ਟੈੱਸਟ ਕਰਵਾਇਆ ਜਾ ਰਿਹਾ ਹੈ । ਜਿਸ ਲਈ ਸਲਵਿੰਦਰ ਸਿੰਘ ਵੀ ਰਾਜ਼ੀ ਹੋ ਗਏ ਹਨ ।

ਜ਼ਿਕਰਯੋਗ ਹੈ ਕਿ ਹੁਣ ਤੱਕ ਸਲਵਿੰਦਰ ਸਿੰਘ ਸਬੰਧੀ ਕਈ ਤਰ੍ਹਾਂ ਸ਼ੰਕੇ ਪੈਦਾ ਹੋ ਚੁੱਕੇ ਹਨ ਜਿਸ ਤਹਿਤ ਐਸ.ਪੀ. ਸਬੰਧੀ ਇਹ ਮੰਨਿਆ ਜਾ ਰਿਹਾ ਸੀ ਕਿ ਇਕ ਸੁੰਨਸਾਨ ਇਲਾਕੇ ਵਿਚ ਇਹ ਉਚ ਅਧਿਕਾਰੀ ਕਿਸੇ ਵੀ ਅੰਗ ਰੱਖਿਅਕ ਦੇ ਬਿਨਾਂ ਹੀ ਇਕ ਨਿੱਜੀ ਗੱਡੀ ਵਿਚ ਸਵਾਰ ਹੋ ਕੇ ਕਿਉਂ ਚਲੇ ਗਏ ਅਤੇ ਅੱਤਵਾਦੀਆਂ ਨੇ ਉਨ੍ਹਾਂ ਨੂੰ ਕਿਉਂ ਛੱਡ ਦਿੱਤਾ ।

ਇਸ ਤਰ੍ਹਾਂ ਐਸ.ਪੀ., ਰਾਜੇਸ਼ ਵਰਮਾ ਅਤੇ ਮਦਨ ਗੋਪਾਲ ਦੇ ਬਿਆਨਾਂ ਵਿਚ ਵਖਰੇਵਿਆਂ ਦੀ ਸੱਚਾਈ ਸਮੇਤ ਕਈ ਤੱਥਾਂ ਦਾ ਪਤਾ ਲਗਾਉਣ ਲਈ ਐਨ.ਆਈ.ਏ. ਟੀਮ ਨੇ ਸਲਵਿੰਦਰ ਸਿੰਘ ਦੇ ਪੋਲੀਗ੍ਰਾਫਿਕ ਟੈੱਸਟ ਕਰਨ ਦਾ ਫੈਸਲਾ ਕੀਤਾ ਸੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਠਾਨਕੋਟ ਦੇ ਫੌਜੀ ਹਵਾਈ ਅੱਡੇ 'ਤੇ ਜਨਵਰੀ ਮਹੀਨੇ ਵਿੱਚ ਹੋਏ ਹਥਿਆਰਬੰਦ ਹਮਲੇ ਦੇ ਮਾਮਲੇ ਦੀ ਜਾਂਚ ਕਰਨ ਲਈ ਪਾਕਿਸਤਾਨ ਤੋਂ ਪੰਜ ਮੈਂਬਰੀ ਸਾਂਝੀ ਜਾਂਚ ਟੀਮ ਭਾਰਤ ਪਹੁੰਚ ਗਈ ਹੈ।ਇਸ ਟੀਮ
ਪਠਾਨਕੋਟ ਫੌਜੀ ਹਵਾਈ ਅੱਡੇ 'ਤੇ ਹੋਏ ਹਮਲੇ ਦੀ ਜਾਂਚ ਕਰ ਰਹੀ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਪਾਕਿਸਤਾਨ ਦੀ ਜਾਂਚ ਟੀਮ ਦੇ ਭਾਰਤ ਪਹੁੰਚਣ ਤੋਂ ਪਹਿਲਾਂ ਫਿਰ ਇੱਕ ਵਾਰ
ਪਠਾਨਕੋਟ ਦੇ ਫੌਜੀ ਹਵਾਈ ਅੱਡੇ ‘ਤੇ ਹਥਿਆਰਬੰਦ ਬੰਦਿਆਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਸ਼ੱਕ ਦਾ ਕੇਂਦਰ ਬਣੇ ਪੰਜਾਬ ਪੁਲਿਸ ਦੇ ਐੱਸ.ਪੀ ਸਲਵਿੰਦਰ ਸਿੰਘ ਦੇ ਘਰ ਕੇਂਦਰੀ ਜਾਂਚ ਏਜ਼ੰਸੀ ਵੱਲੋਂ ਛਾਪਾ
ਪਠਾਨਕੋਟ ਦੇ ਫੌਜੀ ਹਵਾਈ ਅੱਡੇ ‘ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਸ਼ੱਕ ਦੇ ਘੇਰੇ ਵਿੱਚ ਆਏ ਪੰਜਾਬ ਪੁਲਿਸ ਦੇ ਐੱਸ. ਪੀ ਸਲਵਿੰਦਰ ਸਿੰਘ ਦਾ ਨੈਸ਼ਨਲ ਜਾਂਚ ਏਜ਼ੰਸੀ ਵੱਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: