Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਵਿਚ ਮੁੜ ਸ਼ੁਰੂ ਕਰਾਵਾਂਗੇ ਵਿਦਿਆਰਥੀ ਚੋਣਾਂ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਵਿਚ ਮੁੜ ਸ਼ੁਰੂ ਕਰਾਵਾਂਗੇ ਵਿਦਿਆਰਥੀ ਚੋਣਾਂ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਬੰਦ ਕੀਤੀਆਂ ਗਈਆਂ ਵਿਦਿਆਰਥੀ ਚੋਣਾਂ ਅਗਲੇ ਵਿਦਿਅਕ ਵਰ੍ਹੇ ਤੋਂ ਅਧਿਕਾਰਤ ਤੌਰ ‘ਤੇ ਦੁਬਾਰਾ ਫੇਰ ਸ਼ੁਰੂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਚੋਣਾਂ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਹੋਣਗੀਆਂ।

ਜਿਕਰਯੋਗ ਹੈ ਕਿ ਪੰਜਾਬ ਵਿਚ ਖਾਲਿਸਤਾਨ ਲਹਿਰ ਦੇ ਸ਼ੁਰੂ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਦਿਆਰਥੀ ਚੋਣਾਂ ਉੱਤੇ ਰੋਕ ਲਾ ਦਿੱਤੀ ਸੀ ਤੇ 1984 ਤੋਂ ਪੰਜਾਬ ਵਿਚ ਵਿਦਿਆਰਥੀ ਚੋਣਾਂ ਬੰਦ ਹਨ।

ਅਮਰਿੰਦਰ ਨੇ ਕਿਹਾ, “ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਵਿਦਿਆਰਥੀ ਚੋਣਾਂ ਦੁਬਾਰਾ ਸ਼ੁਰੂ ਕੀਤੀਆਂ ਜਾਣਗੀਆਂ। ਅਸੀਂ ਉਹ ਵਾਅਦਾ ਪੂਰਾ ਕੀਤਾ ਹੈ।”

ਗੌਰਤਲਬ ਹੈ ਕਿ ਪੰਜਾਬ ਦੀਆਂ ਵੱਖੋ-ਵੱਖ ਵਿਦਿਆਰਥੀ ਜਥੇਬੰਦੀਆਂ ਅਤੇ ਹੋਰ ਪਾਰਟੀਆਂ ਲੰਮੇ ਸਮੇ ਤੋਂ ਵਿਦਿਆਰਥੀ ਚੋਣਾਂ ਮੁੜ ਸ਼ੁਰੂ ਕਰਾਉਣ ਦੀ ਮੰਗ ਕਰਦੀਆਂ ਆ ਰਹੀਆਂ ਹਨ ਅਤੇ ਲਿੰਗਦੋਹ ਕਮੇਟੀ ਨੇ ਵੀ ਪੂਰੇ ਦੇਸ਼ ਚ ਵਿਦਿਆਰਥੀ ਚੋਣਾਂ ਕਰਵਾਉਣ ਦੀ ਸਿਫਾਰਸ਼ ਕੀਤੀ ਸੀ।

ਜਿਕਰਯੋਗ ਹੈ ਕਿ ਗੁਆਂਢੀ ਸੂਬੇ ਹਰਿਆਣਾ ਨੇ ਵੀ ਬੀਤੇ ਮਹੀਨੇ ਹੀ 22 ਸਾਲਾਂ ਮਗਰੋਂ ਦੁਬਾਰਾ ਵਿਦਿਆਰਥੀ ਚੋਣਾਂ ਕਰਾਉਣ ਦਾ ਐਲਾਨ ਕੀਤਾ ਹੈ। ਪਰ ਪੰਜਾਬ ਵਿਚ ਇਹ ਚੋਣਾਂ ਕਿਸ ਸਮੇਂ ਅਤੇ ਕਿਸ ਤਰੀਕੇ ਕਰਵਾਈਆਂ ਜਾਣਗੀਆਂ ਇਸ ਬਾਰੇ ਅਜੇ ਕੋਈ ਪੁਖਤਾ ਜਾਣਕਾਰੀ ਨਹੀਂ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਕੇਵਲ ਪੇਸ਼ ਕੀਤੀ ਫੀਸ ਦੀ ਮੁਢਲੀ ਤਜ਼ਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ "ਜਜ਼ੀਆ" ਕਰਾਰ ਦੇਣ ਵਾਲਾ ਭੜਕਾਊ ਅਤੇ ਬੇਲੋੜਾ ਬਿਆਨ
ਭਾਵੇਂ ਕੇਂਦਰ ਦੀ ਭਾਜਪਾ ਸਰਕਾਰ ਲਈ ਪੰਜਾਬ ਵਿਚ ਇੰਨੇ ਹੜ੍ਹ ਨਾ ਆਏ ਹੋਣ ਕਿ ਇੱਥੇ ਕੇਂਦਰੀ ਟੋਲੀ (ਟੀਮ) ਭੇਜ ਕੇ ਹੜਾਂ ਕਾਰਨ ਹੋਏ ਨੁਕਸਾਨ ਅਤੇ ਇਸ ਬਦਲੇ ਮੁਅਵਜ਼ਾ ਦੇਣ ਲਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: