Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਵਿਚ 3 ਹੋਰ ਕਿਸਾਨਾਂ ਵਲੋਂ ਖੁਦਕੁਸ਼ੀ

ਪੰਜਾਬ ਵਿਚ 3 ਹੋਰ ਕਿਸਾਨਾਂ ਵਲੋਂ ਖੁਦਕੁਸ਼ੀ

ਪਟਿਆਲਾ/ ਫਤਿਹਗੜ੍ਹ ਸਾਹਿਬ/ ਬਰਨਾਲਾ: ਸਮਾਣਾ ਚੀਕਾ ਸੜਕ ਨੇੜੇ ਸਥਿਤ ਪਿੰਡ ਕੋਟਲਾ ਨਸਰੂ ਦੇ ਰਹਿਣ ਵਾਲੇ ਨੌਜਵਾਨ ਕਿਸਾਨ ਮਨਜੀਤ ਸਿੰਘ (35) ਪੁੱਤਰ ਭਜਨ ਸਿੰਘ ਨੇ ਸਿਰ ‘ਤੇ ਭਾਰੀ ਹੋਈ ਕਰਜ਼ੇ ਦੀ ਪੰਡ ਹੇਠ ਦੱਬੇ ਹੋਣ ਕਾਰਨ ਕੋਈ ਜ਼ਹਿਰੀਲੀ ਚੀਜ਼ ਨਿਗਲਦਿਆਂ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਕਿਸਾਨ ਮਨਜੀਤ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਹਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਮਨਜੀਤ ਸਿੰਘ ਕੋਲ ਦੋ ਏਕੜ ਜ਼ਮੀਨ ਹੁੰਦਿਆਂ ਉਸ ਦੇ ਸਿਰ ਬੈਂਕ ਅਤੇ ਹੋਰ ਜਾਣਕਾਰ ਲੋਕਾਂ ਦਾ ਕਰਜ਼ਾ ਚੜ੍ਹਿਆ ਹੋਇਆ ਸੀ। ਜਿਸ ਕਾਰਨ ਮਨਜੀਤ ਸਿੰਘ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਹਮੇਸ਼ਾ ਤਣਾਅ ‘ਚ ਰਹਿੰਦਾ ਸੀ। ਉਸ ਦੱਸਿਆ ਕਿ ਬੀਤੀ ਰਾਤ ਮਨਜੀਤ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਤੇ ਪਤਾ ਲੱਗਣ ‘ਤੇ ਪਰਿਵਾਰ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਹਾਲਤ ਗੰਭੀਰ ਦੇਖਦਿਆਂ ਮੁੱਢਲੀ ਡਾਕਟਰੀ ਸਹਾਇਆ ਦੇਣ ਉਪਰੰਤ ਪਟਿਆਲਾ ਭੇਜ ਦਿੱਤਾ। ਜੱਿਥੇ ਜਾ ਕੇ ਕਿਸਾਨ ਮਨਜੀਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਮਨਜੀਤ ਸਿੰਘ ਪਰਿਵਾਰ ‘ਚ ਇਕਲੌਤਾ ਲੜਕਾ ਸੀ ਤੇ ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।

ਪਰਮਪਾਲ ਸਿੰਘ (ਖੱਬੇ), ਮਨਜੀਤ ਸਿੰਘ (ਸੱਜੇ) ਦੀਆਂ ਪੁਰਾਣੀਆਂ ਤਸਵੀਰਾਂ
ਪਰਮਪਾਲ ਸਿੰਘ (ਖੱਬੇ), ਮਨਜੀਤ ਸਿੰਘ (ਸੱਜੇ) ਦੀਆਂ ਪੁਰਾਣੀਆਂ ਤਸਵੀਰਾਂ

ਦੂਜੀ ਘਟਨਾ ਦੀ ਪਿੰਡ ਬਡਾਲੀ ਆਲਾ ਸਿੰਘ ਦੀ ਹੈ ਜਿਥੇ ਇਕ 45 ਸਾਲਾ ਕਿਸਾਨ ਲਖਵਿੰਦਰ ਸਿੰਘ ਪੁੱਤਰ ਭਗਵੰਤ ਸਿੰਘ ਵੱਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪ੍ਰਾਪਤ ਸੂਚਨਾ ਅਨੁਸਾਰ ਇਸ ਕਿਸਾਨ ਪਾਸ ਕਰੀਬ 5 ਏਕੜ ਜ਼ਮੀਨ ਸੀ ਅਤੇ ਇਸ ਨੇ ਇਹ ਕਰੀਬ 6 ਮਹੀਨੇ ਪਹਿਲਾਂ ਵੇਚ ਦਿੱਤੀ ਅਤੇ ਹੁਣ ਕੁੱਝ ਜ਼ਮੀਨ ਠੇਕੇ ‘ਤੇ ਲੈ ਕੇ ਵਾਹੁੰਦਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਖਵਿੰਦਰ ਸਿੰਘ ਖੇਤਾ ਵਿਚ ਗਿਆ ਜਿੱਥੇ ਉਸ ਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਅਤੇ ਪ੍ਰਵਾਸੀ ਮਜ਼ਦੂਰ ਹਰੀ ਰਾਮ ਦੇ ਇਤਲਾਹ ਦੇਣ ‘ਤੇ ਪਰਿਵਾਰਕ ਮੈਂਬਰ ਉਸ ਨੂੰ ਸੋਹਾਣੇ ਦੇ ਇਕ ਹਸਪਤਾਲ ਵਿਚ ਲੈ ਗਏ ਅਤੇ ਅੱਜ ਇਸ ਦੀ ਮੌਤ ਹੋ ਗਈ। ਮ੍ਰਿਤਕ ਦੇ ਦੋ ਲੜਕੀਆਂ ਅਤੇ ਇਕ ਲੜਕਾ ਹੈ।

ਤੀਜੀ ਘਟਨਾ ਪਿੰਡ ਠੀਕਰੀਵਾਲਾ, ਜ਼ਿਲ੍ਹਾ ਬਰਨਾਲਾ ਦੀ ਹੈ ਜਿੱਥੇ ਕਰਜ਼ੇ ਦੇ ਸਤਾਏ ਕਿਸਾਨ ਪਰਮਪਾਲ ਸਿੰਘ ਪੁੱਤਰ ਮਲਕੀਤ ਸਿੰਘ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਕਿਸਾਨ ਦੇ ਭਰਾ ਜਸਵੀਰ ਸਿੰਘ ਨੇ ਦੱਸਿਆ ਕਿ ਪਰਮਪਾਲ ਸਿੰਘ ਨੇ ਵੱਖ-ਵੱਖ ਬੈਂਕਾਂ ਦਾ ਕਰੀਬ 30-35 ਲੱਖ ਕਰਜ਼ਾ ਦੇਣਾ ਸੀ। ਜਿਸ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਅੱਜ ਸ਼ਾਮੀਂ ਉਸ ਨੇ ਮੋਟਰ ਵਾਲੇ ਕੋਠੇ ਵਿਚ ਲੱਗੀਆਂ ਪੌੜੀਆਂ ਨਾਲ ਪਰਨਾ ਬੰਨ੍ਹ ਕੇ ਫਾਹਾ ਲੈ ਲਿਆ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਦਰ ਦੇ ਐੱਸ.ਐੱਚ.ਓ. ਪਵਿੱਤਰ ਸਿੰਘ ਪੁਲਿਸ ਪਾਰਟੀ ਸਮੇਤ ਉੱਥੇ ਪਹੁੰਚ ਗਏ, ਜਿਨ੍ਹਾਂ ਲਾਸ਼ ਨੂੰ ਆਪਣੇ ਕਬਜ਼ੇ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ। ਐੱਸ.ਐੱਚ.ਓ. ਪਵਿੱਤਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮਾਫੀ ਦਾ ਅਮਲ ਸਵਾਲਾਂ ਦੇ ਘੇਰੇ ਵਿੱਚ ਹੈ। ਜਿੱਥੇ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਸ਼ਰਤਾਂ ਤਹਿਤ ਐਲਾਨੇ 2 ਲੱਖ ਤੱਕ ਦੇ ਖੇਤੀ ਕਰਜ਼ੇ ਦੀ ਮਾਫੀ
ਬਠਿੰਡਾ ਥਰਮਲ ਬੰਦ ਕਰਨ ਨਾਲ 1300 ਕਰੋੜ ਪ੍ਰਤੀ ਮਹੀਨਾ ਬੱਚਤ ਚੂਠੀ ਅਫ਼ਵਾਹ,ਸਿਰਫ਼ ਬੱਚਤ 18 ਕਰੋੜ ਰੁਪਏ ਸਾਲਾਨਾ:ਇੰਜਨੀਅਰਜ਼ ਐਸੋਸੀਏਸ਼ਨ
ਜਦੋਂ ਸਰਕਾਰ ਨੇ ਬਠਿੰਡਾ ਤੇ ਰੋਪੜ ਥਰਮਲ ਪਲਾਂਟਾਂ ਨੂੰ ਬੰਦ ਕਰਨ ਦਾ ਫੈਸਲਾ ਲੈ ਲਿਆ ਹੈ ਤਾਂ ਸਰਕਾਰ ਦਾ ਖਿਲਾਖੀ ਫਰਜ਼ ਬਣਦਾ ਹੈ ਕਿ ਪਲਾਂਟਾਂ ਦੀ ਹਜ਼ਾਰਾਂ ਕਿੱਲੇ ਪੈਲੀ ਉਨ੍ਹਾਂ
ਬਠਿੰਡਾ ਥਰਮਲ ਨੂੰ ਬੰਦ ਕਰਨ ਤੋਂ ਦਰਜਨਾਂ ਬਜ਼ੁਰਗ ਕਿਸਾਨ ਭੜਕ ਉੱਠੇ ਹਨ। ਇਨ੍ਹਾਂ ਬਜ਼ੁਰਗਾਂ ਨੇ ਕਈ ਦਹਾਕੇ ਪਹਿਲਾਂ ਆਪਣੇ ਖੇਤ ਥਰਮਲ ਖਾਤਰ ਦੇ ਦਿੱਤੇ ਸਨ। ਪੰਜਾਬ ਸਰਕਾਰ ਨੇ ਉਦੋਂ ਮਾਮੂਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: