Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਵਿੱਚ ਕਾਨੂੰਨ ਦਾ ਨਹੀਂ, ਬਾਦਲ ਪਰਿਵਾਰ ਦਾ ਰਾਜ: ਪੰਥਕ ਧਿਰਾਂ

ਪੰਜਾਬ ਵਿੱਚ ਕਾਨੂੰਨ ਦਾ ਨਹੀਂ, ਬਾਦਲ ਪਰਿਵਾਰ ਦਾ ਰਾਜ: ਪੰਥਕ ਧਿਰਾਂ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੂਨਾਈਟਿਡ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ 1920, ਸੁਤੰਤਰ ਅਕਾਲੀ ਦਲ, ਪੰਥਕ ਸੇਵਾ ਲਹਿਰ ਅਤੇ ਦਮਦਮੀ ਟਕਸਾਲ ਅਜਨਾਲਾ ਦੇ ਪ੍ਰਤੀਨਿਧਾਂ ਨੇ ਰਾਜਪਾਲ ਨੂੰ ਮਿਲਕੇ ਪੰਜਾਬ ਵਿੱਚ ਪੰਜਾਬ ਦੀ ਅਮਨ ਅਤੇ ਕਾਨੂੰਨ ਦੀ ਸਥਿਤੀ ਤੋਂ ਜਾਣੂ ਕਰਵਾਉਦਿਆਂ ਦੋਸ਼ ਲਾਇਆ ਕਿ ਪ੍ਰਸ਼ਾਸ਼ਨ ‘ਤੇ ਬਾਦਲੀ ਜੱਥੇਦਾਰਾਂ ਨੇ ਰਾਜਸੀ ਗਲਬਾ ਪਾਇਆ ਹੋਇਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਥਕ ਆ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਥਕ ਆਗੂ

ਵਫਦ ਨੇ ਕਈ ਉਦਾਹਰਨਾਂ ਪੇਸ਼ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਖ਼ਤਮ ਹੋ ਗਿਆ ਹੈ ਅਤੇ ਥਾਣੇ, ਡੀਸੀ ਅਤੇ ਐਸਐਸਪੀ ਦੇ ਦਫਤਰਾਂ ਸਮੇਤ ਹੋਰ ਸਰਕਾਰੀ ਸੰਸਥਾਵਾਂ ਰਾਜਸੀ ਮਾਫੀਆ ਅਧੀਨ ਆ ਚੁੱਕੀਆਂ ਹਨ। ਹਲਕਾ ਇੰਚਾਰਜਾਂ ਦੇ ਇਸ਼ਾਰਿਆਂ ਉਪਰ ਪੁਲੀਸ ਵੱਲੋਂ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ।

ਸ਼ਾਂਤਮਈ ਢੰਗ ਨਾਲ ਸਰਬੱਤ ਖ਼ਾਲਸਾ ਸੱਦਣ ਵਾਲੇ ਸਿੱਖ ਪ੍ਰਤੀਨਿਧਾਂ ਖ਼ਿਲਾਫ਼ ਦੇਸ਼ਧ੍ਰੋਹ ਦੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਰਾਮਪੁਰਾ (ਬਠਿੰਡਾ) ਵਿੱਚ ਰਾਜੇਸ਼ ਕੁਮਾਰ ਤੇ ਰਾਕੇਸ਼ ਕੁਮਾਰ, ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਸੀਨੀਅਰ ਸੈਕੰਡਰੀ ਸਕੂਲ ਭਗਤਾ ਦੇ ਪ੍ਰਿੰਸੀਪਲ ਦਲਜੀਤ ਸਿੰਘ ’ਤੇ ਹੋਏ ਕਾਤਲਾਨਾ ਹਮਲਿਆਂ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਇਨ੍ਹਾਂ ਘਟਨਾਵਾਂ ਲਈ ਪੰਚਾਇਤ ਮੰਤਰੀ ਜ਼ਿੰਮੇਵਾਰ ਹਨ।

ਸਰਬੱਤ ਖ਼ਾਲਸਾ ਨਾਲ ਸਬੰਧਿਤ ਪੰਥਕ ਧਿਰਾਂ ਦੇ 16 ਮੈਂਬਰੀ ਵਫ਼ਦ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਪ੍ਰੋ. ਕਪਤਾਨ ਸਿੰਘ ਸੋਲੰਕੀ ਨੂੰ ਮੈਮੋਰੰਡਮ ਦੇ ਕੇ ਦੋਸ਼ ਲਾਇਆ ਕਿ ਪੰਜਾਬ ਵਿੱਚ ਥਾਣਾ ਮੁਖੀਆਂ (ਐਸਐਚਓਜ਼) ਤੋਂ ਲੈ ਕੇ ਡਿਪਟੀ ਕਮਿਸ਼ਨਰਾਂ (ਡੀਸੀਜ਼) ਤੱਕ ਉਪਰ ਹਲਕਾ ਜਥੇਦਾਰਾਂ ਦਾ ਗਲਬਾ ਹੈ ਅਤੇ ਸੂਬੇ ਵਿੱਚ ਕਾਨੂੰਨ ਦਾ ਨਹੀਂ ਬਾਦਲ ਪਰਿਵਾਰ ਦਾ ਰਾਜ ਚੱਲਦਾ ਹੈ।

ਰਾਜਪਾਲ ਨੂੰ ਮਿਲਣ ਤੋਂ ਬਾਅਦ ਪੰਥਕ ਧਿਰਾਂ ਦੇ ਆਗੂਆਂ ਭਾਈ ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਗੁਰਨਾਮ ਸਿੰਘ ਸਿੱਧੂ, ਬੂਟਾ ਸਿੰਘ ਰਣਸੀਹ ਆਦਿ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਹੈ ਕਿ ਸੂਰਤ ਸਿੰਘ ਵੱਲੋਂ 16 ਜਨਵਰੀ 2015 ਤੋਂ ਭੁੱਖ ਹੜਤਾਲ ਰੱਖ ਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਬੰਦੀ ਸਿੱਖਾਂ ਨੂੰ ਪੱਕੇ ਤੌਰ ’ਤੇ ਰਿਹਾਅ ਕਰਨ ਦੀ ਥਾਂ ਪੈਰੋਲ ’ਤੇ ਛੱਡ ਕੇ ਰਸਮੀ ਕਾਰਵਾਈ ਕਰ ਰਹੀ ਹੈ।

ਪੰਜਾਬ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਫੜਨ ਤੋਂ ਫੇਲ੍ਹ ਰਹੀ ਹੈ ਅਤੇ ਬਹਿਬਲ ਕਲਾਂ ਵਿੱਚ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਦੋ ਸਿੱਖਾਂ ਨੂੰ ਗੋਲੀਆਂ ਨਾਲ ਉਡਾਉਣ ਵਾਲੇ ਪੁਲੀਸ ਅਫਸਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਵੀ ਇਨਕਾਰੀ ਹੈ। ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਨਕਲੀ ਕੀੜੇਮਾਰ ਦਵਾਈਆਂ ਅਤੇ ਮਾੜੇ ਬੀਜਾਂ ਕਾਰਨ ਨਰਮੇ ਦੀ ਫਸਲ ਤਬਾਹ ਹੋਈ ਹੈ। ਬੀਜ ਕੰਪਨੀਆਂ ਵੱਲੋਂ ਕਥਿਤ ਤੌਰ ’ਤੇ ਖੇਤੀਬਾੜੀ ਮੰਤਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਵਫਦ ਨੇ ਰਾਜਪਾਲ ਕੋਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਬਾਦਲਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਰਾਹੀਂ ਅਕਾਲੀ ਦਲ ਬਾਦਲ ਦੀ ਸਿੱਖਾਂ ਵਿਚਲੀ ਹੋਂਦ ਦਾ ਸੱਚ ਸਾਹਮਣੇ ਆ ਜਾਵੇਗਾ।

ਇਸ ਮੌਕੇ ਪੰਥਕ ਧਿਰਾਂ ਨੇ ਸੰਕੇਤ ਦਿੱਤੇ ਕਿ ਵਿਧਾਨ ਸਭਾ ਚੋਣਾਂ ਵਿੱਚ ਉਹ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਸਾਂਝ ਪਾਉਣ ਦਾ ਯਤਨ ਕਰਨਗੇ। ਵਫ਼ਦ ਵਿੱਚ ਗੋਪਾਲ ਸਿੰਘ ਸਿੱਧੂ, ਬਾਬਾ ਪਰਦੀਪ ਸਿੰਘ ਚਾਂਦਪੁਰਾ, ਭਾਈ ਅਮਰਜੀਤ ਸਿੰਘ ਮਰਿਆਦਾ, ਕੁਸ਼ਲਪਾਲ ਸਿੰਘ ਮਾਨ, ਗੁਰਜੰਤ ਸਿੰਘ ਕੱਟੂ, ਪ੍ਰੋ. ਮਹਿੰਦਰਪਾਲ ਸਿੰਘ, ਵਰਿੰਦਰ ਸਿੰਘ ਗੋਗੀ, ਜੰਗ ਸਿੰਘ, ਰਣਜੀਤ ਸਿੰਘ ਸੰਤੋਖਗੜ੍ਹ, ਜਤਿੰਦਰ ਸਿੰਘ ਈਸੜੂ, ਭਾਈ ਪਰਮਜੀਤ ਸਿੰਘ ਸਹੌਲੀ ਆਦਿ ਸ਼ਾਮਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: