Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜ ਪਿਆਰਿਆਂ ਦੀ ਬਰਖਾਸਤਗੀ ਕੋਈ ਅਰਥ ਨਹੀਂ ਰੱਖਦੀ: ਦਲ ਖਾਲਸਾ, ਪੰਚ ਪ੍ਰਧਾਨੀ

ਪੰਜ ਪਿਆਰਿਆਂ ਦੀ ਬਰਖਾਸਤਗੀ ਕੋਈ ਅਰਥ ਨਹੀਂ ਰੱਖਦੀ: ਦਲ ਖਾਲਸਾ, ਪੰਚ ਪ੍ਰਧਾਨੀ

ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਕਮੇਟੀ ਵਲੋਂ ਪੰਜ ਪਿਆਰਿਆਂ ਨੂੰ ਬਰਖਾਸਤ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਇਹ ਗਲਤ ਕਾਰਾ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਪਰਦੇ ਪਿਛੇ ਰਹਿਕੇ ਕਰਵਾਇਆ ਹੈ।

ਕੰਵਰਪਾਲ ਸਿੰਘ ਅਤੇ ਹਰਪਾਲ ਸਿੰਘ ਚੀਮਾ
ਕੰਵਰਪਾਲ ਸਿੰਘ ਅਤੇ ਹਰਪਾਲ ਸਿੰਘ ਚੀਮਾ

ਦੋਨਾਂ ਜਥੇਬੰਦੀਆਂ ਦੇ ਆਗੂਆਂ ਕੰਵਰਪਾਲ ਸਿੰਘ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਕਹਿਣ ਉਤੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰਾਂ ਨੇ ਇਹ ਬਜਰ ਗਲਤੀ ਕਰ ਕੇ ਪੰਥਕ ਭਾਵਨਾਵਾਂ ਦੀ ਬੇਕਦਰੀ ਕੀਤੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਬਾਦਲ ਇਸ ਗਲਤਫਹਿਮੀ ਵਿੱਚ ਹਨ ਕਿ ਪੰਜ ਪਿਆਰਿਆਂ ਦੀ ਤਾਕਤ ਉਹਨਾਂ ਦੀ ਸ਼੍ਰੋਮਣੀ ਕਮੇਟੀ ਦੀ ਨੌਕਰੀ ਵਿੱਚ ਹੈ।

ਉਹਨਾਂ ਕਿਹਾ ਕਿ ਪੰਜ ਪਿਆਰਿਆਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਦਾਗੀ ਜਥੇਦਾਰਾਂ ਨੂੰ ਹਟਾਉਣ  ਦੇ ਆਦੇਸ਼ ਪਿਛੇ ਅਸਲ ਅਤੇ ਨੈਤਿਕ ਤਾਕਤ ਸਿੱਖ ਫਤਵੇ ਦਾ ਉਹਨਾਂ (ਪੰਜ ਪਿਆਰਿਆਂ) ਦੇ ਹੱਕ ਵਿੱਚ ਹੋਣਾ ਹੈ। ਉਹਨਾਂ ਕਿਹਾ ਸਿਧਾਂਤਕ ਤੌਰ ਉਤੇ ਪੰਜ ਪਿਆਰੇ ਸਹੀ ਰਾਹ ਉਤੇ ਹਨ ਅਤੇ ਇਸ ਸੰਦਰਭ ਵਿੱਚ ਉਹਨਾਂ ਦੀ ਬਰਖਾਸਤਗੀ ਕੋਈ ਅਰਥ ਨਹੀਂ ਰੱਖਦੀ ਹੈ।

ਦੋਨਾਂ ਆਗੂਆਂ ਨੇ ਕਿਹਾ ਕਿ ਉਹ ਭਲਕੇ ਪੰਜ ਪਿਆਰਿਆਂ ਵਲੋਂ ਕੌਮ ਦੇ ਨਾਂ ਦਿੱਤੇ ਜਾਣ ਵਾਲੇ ਪ੍ਰੋਗਰਾਮ ਦੀ ਉਡੀਕ ਕਰਨਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: