Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਿਲਮ ਜਿੰਦਾ ਸੁੱਖਾ ‘ਤੇ ਪਾਬੰਦੀ ਲਾਕੇ ਭਾਰਤ ਸਰਕਾਰ ਨੇ ਇੱਕ ਵਾਰ ਫਿਰ ਸਿੱਖ ਵਿਰੋਧੀ ਮਨਾਸਿਕਤਾ ਦਾ ਕੀਤਾ ਮੁਜ਼ਾਹਰਾ: ਦਲ ਖਾਲਸਾ

ਫਿਲਮ ਜਿੰਦਾ ਸੁੱਖਾ ‘ਤੇ ਪਾਬੰਦੀ ਲਾਕੇ ਭਾਰਤ ਸਰਕਾਰ ਨੇ ਇੱਕ ਵਾਰ ਫਿਰ ਸਿੱਖ ਵਿਰੋਧੀ ਮਨਾਸਿਕਤਾ ਦਾ ਕੀਤਾ ਮੁਜ਼ਾਹਰਾ: ਦਲ ਖਾਲਸਾ

ਹੁਸ਼ਿਆਰਪੁਰ ( 9 ਸਤੰਬਰ, 2015): ਦਲ਼ ਖਾਲਸਾ ਨੇ ਭਾਰਤੀ ਘਰੇਲੂ ਮੰਤਰਾਲੇ ਵੱਲੋਂ ਬੜੇ ਤਰਕ ਵਿਹੁਣੇ ਆਧਾਰ ‘ਤੇ ਭਾਰਤੀ ਫਿਲਮ ਸੈਸਰ ਬੋਰਡ ਨੂੰ ਪੰਜਾਬੀ ਫਿਲਮ “ ਮਾਸਟਰ ਮਾਈਂਡ ਜਿੰਦਾ ਸੁੱਖਾ” ‘ਤੇ ਪਾਬੰਦੀ ਲਾਉਣ ਲਈ ਦਿੱਤੀਆਂ ਹਦਾਇਤਾਂ ਦੀ ਸਖਤ ਆਲੋਚਨਾ ਕੀਤੀ ਹੈ।

 ਫਿਲਮ “ਮਾਸਟਰ ਮਾਈਂਡ ਜਿੰਦਾ ਸੁੱਖਾ” ‘ਤੇ ਸੈਂਸਰ ਬੋਰਡ ਨੇ ਲਾਈ  ਪਾਬੰਦੀ
ਫਿਲਮ “ਮਾਸਟਰ ਮਾਈਂਡ ਜਿੰਦਾ ਸੁੱਖਾ” ‘ਤੇ ਸੈਂਸਰ ਬੋਰਡ ਨੇ ਲਾਈ ਪਾਬੰਦੀ

ਪਾਰਟੀ ਦੀ ਕਾਰਜ਼ਕਾਰਣੀ ਦੇ ਮੈਂਬਰ ਰਨਬੀਰ ਸਿੰਘ ਅਤੇ ਅਵਤਾਰ ਸਿੰਘ ਨੇ ਸੈਂਸਰ ਬੋਰਡ ਵੱਲੋਂ ਘਰੇਲੂ ਮੰਤਰਾਲੇ ਦੀ ਹਾਂ ਵਿੱਚ ਮਿਲਾਉਣ ਅਤੇ ਅਜ਼ਾਦਾਨਾ ਤੌਰ ਤੇ ਸਹੀ ਫੈਸਲਾ ਨਾ ਲੈਣ ਦੀ ਨਿਖੇਧੀ ਕੀਤੀ।ਉਨ੍ਹਾਂ ਕਿਹਾ ਇਕ ਇਹ ਫਿਲਮ ਇਤਹਿਾਸਕ ਫਿਲਮ ਜੋ ਪੰਜਾਬ ਵਿੱਚ ਖਾੜਕੂ ਲਹਿਰ ‘ਤੇ ਅਧਾਰਿਤ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਾਰ-ਵਾਰ ਆਪਣਾ ਸਿੱਖ ਵਿਰੋਧੀ ਪੈਤੜਾਂ ਵਿਖਾਉਦੀ ਰਹਿੰਦੀ ਹੈ ਅਤੇ ਇਸ ਫਿਲਮ ‘ਤੇ ਪਾਬੰਦੀ ਲਾਉਣਾ ਇਸਦੀ ਤਾਜ਼ਾ ਮਿਸਾਲ ਹੈ।ਭਾਰਤ ਸਰਕਾਰ ਦੀ ਦੋਗਲੀ ਅਤੇ ਸਿੱਖ ਵਿਰੋਧੀ ਨੀਤੀ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਸਿੱਖ ਕੌਮ ਦੀ ਅਪੀਲਾਂ ਦੇ ਬਾਵਜੂਦ ਸਿੱਖੀ ਸਿਧਾਂਤਾਂ ਅਤੇ ਸਿੱਖੀ ਦੇ ਮੁੱਢਲੇ ਅਸੂਲ਼ਾਂ ‘ਤੇ ਵਾਰ ਕਰਦੀ ਫਿਲ਼ਮ “ਨਾਨਕ ਸ਼ਾਹ ਫਕੀਰ” ‘ਤੇ ਸਰਕਾਰ ਨੇ ਪਾਬੰਦੀ ਨਹੀ ਲਾਈ, ਜਦਕਿ ਦੂਜੇ ਪਾਸੇ ਬੜੀ ਤੇਜ਼ੀ ਨਾਲ ਫਿਲਮ ਮਾਸਟਰ ਮਾਈਂਡ ਜਿੰਦਾ ਸੁੱਖਾ ਨੂੰ ਦਿੱਤੀ ਹਰੀ ਝੰਡੀ ਵਾਪਸ ਲੈ ਲਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: