Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਲਤੇਜ ਪਨੂੰ ਦੀ ਗ੍ਰਿਫਤਾਰੀ ਵਿਰੁੱਧ ਪੱਤਰਕਾਰ ਜਥੇਬੰਦੀ 15 ਦਸਬੰਰ ਨੂੰ ਕਰੇਗੀ ਰੋਸ ਮੁਜਾਹਰਾ

ਬਲਤੇਜ ਪਨੂੰ ਦੀ ਗ੍ਰਿਫਤਾਰੀ ਵਿਰੁੱਧ ਪੱਤਰਕਾਰ ਜਥੇਬੰਦੀ 15 ਦਸਬੰਰ ਨੂੰ ਕਰੇਗੀ ਰੋਸ ਮੁਜਾਹਰਾ

ਅੰਮ੍ਰਿਤਸਰ (1 ਦਸੰਬਰ, 2015): ਚੰਡੀਗੜ-ਪੰਜਾਬ ਜਰਨਲਿਸਟਸ ਐੋਸੋਸ਼ੀਏਸ਼ਨ ਦੇ ਪ੍ਰਧਾਨ ਸ੍ਰ ਜਸਬੀਰ ਸਿੰਘ ਪੱਟੀ ਨੇ ਕਿਹਾ ਕਿ ਸੀਨੀਅਰ ਪੱਤਰਕਾਰ ਨਾਲ ਸਿਆਸੀ ਕਿੜ ਕੱਢਣ ਲਈ ਝੂਠਾ ਕੇਸ ਦਰਜ ਕਰਕੇ ਕੀਤੀ ਗਈ ਗ੍ਰਿਫਤਾਰੀ ਦੇ ਵਿਰੋਧ ਵਿੱਚ 15 ਦਸਬੰਰ ਨੂੰ ਹਾਲ ਗੇਟ ਦੇ ਬਾਹਰ ਇੱਕ ਰੋਸ ਮੁਜਾਹਰਾ ਕੀਤਾ ਜਾਵੇਗਾ ਜਿਸ ਵਿੱਚ ਪਨੂੰ ਨੂੰ ਧਮਕੀਆ ਦੇਣ ਵਾਲੇ ਸਿੱਖਿਆ ਮੰਤਰੀ ਦੀ ਪੁਤਲਾ ਫੂਕਿਆ ਜਾਵੇਗਾ।

 ਬਲਤੇਜ ਪਨੂੰ (ਫਾਈਲ ਫੋਟੋ)
ਬਲਤੇਜ ਪਨੂੰ (ਫਾਈਲ ਫੋਟੋ)

ਜਰਨਲਿਸਟਸ ਐੋਸੋਸ਼ੀਏਸ਼ਨ ਦੀ ਮੀਟਿੰਗ ਤੋਂ ਬਾਅਦ ਜਾਰੀ ਇੱਕ ਬਿਆਨ ਵਿੱਚ ਸ੍ਰ ਪੱਟੀ ਨੇ ਕਿਹਾ ਕਿ ਐਨ.ਆਰ.ਆਈ ਬਲਤੇਜ ਸਿੰਘ ਪਨੂੰ ਜਿਥੇ ਵੱਖ ਵੱਖ ਵਿਦੇਸ਼ੀ ਰੇਡੀਊ ਤੇ ਟੀ.ਵੀ. ਚੈਨਲਾਂ ਨਾਲ ਕੰਮ ਕਰ ਰਹੇ ਹਨ ਉਥੇ ਪੰਜਾਬ ਦੀਆ ਕਈ ਅਖਬਾਰਾਂ ਦੀ ਕਾਲਮ ਨਵੀਸ ਵੀ ਹਨ। ਉਹਨਾਂ ਕਿਹਾ ਕਿ ਇੱਕ ਪੱਤਰਕਾਰ ਨੂੰ ਗ੍ਰਿਫਤਾਰ ਕਰਨਾ ਸਾਬਤ ਕਰਦਾ ਹੈ ਕਿ ਸਰਕਾਰ ਬੋਖਲਾ ਗਈ ਹੈ ਤੇ ਪੱਤਰਕਾਰਾਂ ਨੂੰ ਵੀ ਜੇਲ ਦੀਆ ਸਲਾਖਾ ਦੇ ਪਿੱਛੇ ਬੰਦ ਕਰਕੇ ਸੱਚ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਭਾਰਤ ਭਰ ਵਿੱਚ ਸੱਚ ਬੋਲਣ ਵਾਲੇ ਕਾਲਮ ਨਵੀਸਾ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜੋ ਚਿੰਤਾ ਦਾ ਵਿਸ਼ਾ ਹੈ ਅਤੇ ਹੁਣ ਤੱਕ ਕੁਲਬਰਗੀ ਵਰਗੇ ਵਿਦਵਾਨਾਂ ਨੂੰ ਗੋਲੀ ਦਾ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ ।

ਉਹਨਾਂ ਕਿਹਾ ਕਿ ਪੱਤਰਕਾਰ ਕਿਸੇ ਦੇ ਦੁਸ਼ਮਣ ਨਹੀ ਸਗੋ ਸਰਕਾਰ ਤੇ ਜਨਤਾ ਵਿਚਕਾਰ ਕੜੀ ਦਾ ਕੰਮ ਕਰਦੇ ਹਨ ਪਰ ਪੰਜਾਬ ਦੀ ਮੌਜੂਦਾ ਸਰਕਾਰ ਦੇ ਹੋਛੇ ਮੰਤਰੀ ਤੇ ਆਗੂ ਪੱਤਰਕਾਰਾਂ ਨੂੰ ਬੰਧੂਆ ਮਜਦੂਰ ਬਣਾ ਕੇ ਰੱਖਣਾ ਚਾਹੁੰਦੇ ਹਨ।

ਉਹਨਾਂ ਕਿਹਾ ਕਿ ਐਸੋਸ਼ੀਏਸਨ ਨੇ ਫੈਸਲਾ ਕੀਤਾ ਹੈ ਕਿ ਜੇਕਰ ਬਲਤੇਜ ਪਨੂੰ ਨੂੰ ਤੁਰੰਤ ਰਿਹਾਅ ਨਹੀ ਕੀਤਾ ਜਾਂਦਾ ਤਾਂ 15 ਨਵੰਬਰ ਨੂੰ ਸ਼ਹਿਰ ਦੇ ਹਾਲ ਬਜਾਰ ਵਿੱਚ ਸਰਕਾਰ ਵਿਰੁੱਧ ਕਾਲੀਆ ਝੰਡੀਆ ਫੜ ਕੇ ਮਾਰਚ ਕੀਤਾ ਜਾਵੇਗਾ ਤੇ ਹਾਲ ਗੇਟ ਦਾ ਬਾਹਰ ਜ਼ੋਰਦਾਰ ਮੁਜ਼ਹਾਰਾ ਕਰਕੇ ਸਰਕਾਰ ਦੀ ਮੀਡੀਆ ਵਿਰੋਧੀ ਨੀਤੀ ਨੂੰ ਜਨਤਕ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਇਸ ਰੋਸ ਮੁਜਾਹਰੇ ਵਿੱਚ ਸਾਰੇ ਪੰਜਾਬ ਤੋ ਪੱਤਰਕਾਰ ਆਉਣਗੇ ਤੇ ਇਸੇ ਦਿਨ ਹੀ ਬਾਕੀ ਜਿਲਿਆ ਵਿੱਚ ਵੀ ਰੋਸ ਮੁਜ਼ਾਹਰੇ ਕਰਨ ਦਾ ਪ੍ਰੋਗਰਾਮ ਐਲਾਨਿਆ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਟੀਚਿੰਗ ਪੋਸਟਾਂ ਵਿੱਚ ਐੱਸ.ਸੀ./ਬੀ.ਸੀ. ਵਰਗਾਂ ਲਈ ਰਾਖਵੇਂਕਰਨ ਦਾ ਮਸਲਾ ਲੰਮੇ ਸਮੇਂ ਤੋਂ ਲਟਕਿਆ ਹੋਣ ’ਤੇ ਚਿੰਤਾ ਪ੍ਰਗਟਾਈ ਹੈ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ ਕਰਦਿਆਂ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ।
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: